ਡੇਅ ਲਾਈਟ ਸੇਵਿੰਗ: ਨਿਊਜ਼ੀਲੈਂਡ ‘ਚ ਅੱਜ ਤੋਂ ਸਮਾਂ ਤਬਦੀਲ

229
Share

5 ਅਪ੍ਰੈਲ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਪਿੱਛੇ ਹੋ ਜਾਣਗੀਆਂ
ਔਕਲੈਂਡ, 4 ਅਪ੍ਰੈਲ (ਹਰਜਿੰਦਰ ਸਿੰਘ ਬਸਿਆਲਾ/ ਪੰਜਾਬ ਮੇਲ)- ਨਿਊਜ਼ੀਲੈਂਡ ਦੇ ਵਿਚ ਡੇਅ ਲਾਈਟ ਸੇਵਿੰਗ ਤਹਿਤ ਘੜੀਆਂ ਦਾ ਸਮਾਂ 5 ਅਪ੍ਰੈਲ ਨੂੰ ਤੜਕੇ ਸਵੇਰੇ 3 ਵਜੇ ਇਕ ਘੰਟਾ ਪਿੱਛੇ ਕਰ ਦਿੱਤਾ ਜਾਵੇਗਾ। ਇਹ ਸਮਾਂ ਇਸੀ ਤਰ੍ਹਾਂ 27 ਸਤੰਬਰ  2020 ਤੱਕ ਜਾਰੀ ਰਹੇਗਾ ਅਤੇ ਫਿਰ ਘੜੀਆਂ ਇਕ ਘੰਟਾ ਅੱਗੇ ਕਰ ਦਿੱਤੀਆਂ ਜਾਣਗੀਆਂ। ਆਮ ਤੌਰ ‘ਤੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦਿਨ ਪਹਿਲਾਂ ਯਾਨਿ ਕਿ ਸ਼ਨੀਵਾਰ ਨੂੰ ਸੌਣ ਤੋਂ ਪਹਿਲਾਂ ਆਪਣੀਆਂ ਘੜੀਆਂ ਇਕ ਘੰਟਾ ਪਿੱਛੇ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਸਵੇਰੇ ਉਠਣ ਸਾਰ ਬਦਲਿਆ ਹੋਇਆ ਸਮਾਂ ਮਿਲ ਸਕੇ। ਬਹੁਤੇ ਸਮਾਰਟ ਫੋਨਾਂ ਦੇ ਉਤੇ ਅਜਿਹਾ ਕਰਨ ਦੀ ਲੋੜ ਨਹੀਂ ਹੁੰਦੀ। ਬਦਲੇ ਹੋਏ ਸਮੇਂ ਅਨੁਸਾਰ ਜਦੋਂ ਇੰਡੀਆ ਦੁਪਹਿਰ ਦੇ 12 ਵੱਜਣਗੇ ਤਾਂ ਨਿਊਜ਼ੀਲੈਂਡ ਦੇ ਵਿਚ ਸ਼ਾਮ ਦੇ 6.30 ਹੋਇਆ ਕਰਨਗੇ ਜਾਂ ਕਹਿ ਲਈਏ ਜਦੋਂ ਨਿਊਜ਼ੀਲੈਂਡ ਦੁਪਹਿਰ ਦੇ 12 ਵਜੇ ਹੋਣਗੇ ਤਾਂ ਇੰਡੀਆ ਸਵੇਰ ਦੇ 5.30 ਹੋਇਆ ਕਰਨਗੇ। 5 ਅਪ੍ਰੈਲ ਨੂੰ ਲੋਕਾਂ ਨੂੰ ਇਕ ਘੰਟਾ ਪਹਿਲਾਂ ਸੂਰਜ ਚੜ੍ਹਿਆ ਹੋਇਆ ਪ੍ਰਤੀਤ ਹੋਵੇਗਾ ਤੇ ਇਕ ਘੰਟਾ ਪਹਿਲਾਂ ਸੂਰਜ ਮਿਟ ਜਾਵੇਗਾ।


Share