PUNJABMAILUSA.COM

ਡੇਢ ਕਿਲੋ ਹੈਰੋਇਨ ਸਮੇਤ ਦੋ ਕਾਬੂ

ਡੇਢ ਕਿਲੋ ਹੈਰੋਇਨ ਸਮੇਤ ਦੋ ਕਾਬੂ

ਡੇਢ ਕਿਲੋ ਹੈਰੋਇਨ ਸਮੇਤ ਦੋ ਕਾਬੂ
December 06
21:39 2017

ਨਾਕਿਆਂ ਦੌਰਾਨ ਵੱਖ-ਵੱਖ ਥਾਵਾਂ ਤੋਂ 75 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
ਖੰਨਾ, 6 ਦਸੰਬਰ (ਪੰਜਾਬ ਮੇਲ) – ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਖੰਨਾ ਜ਼ਿਲ੍ਹਾ ਪੁਲਿਸ ਨੂੰ ਉਦੋਂ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਦੋਰਾਹਾ ਪੁਲਿਸ ਨੇ ਡੇਢ ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਸ਼੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਦੋਰਾਹਾ ਨਹਿਰੀ ਪੁੱਲ ‘ਤੇ ਐਸ ਪੀ. (ਆਈ) ਸ਼੍ਰੀ ਜਸਵੀਰ ਸਿੰਘ ਦੀ ਅਗਵਾਈ ਹੇਠਾਂ ਬਣੀ ਟੀਮ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ ‘ਤੇ ਖੰਨਾ ਵੱਲੋਂ ਆ ਰਹੀ ਇੱਕ ਸਵਿਫ਼ਟ ਕਾਰ ਨੰਬਰ- ਪੀ.ਬੀ.03.ਏ.ਪੀ-7485 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਦੇ ਡੈਸ਼ ਬੋਰਡ ਵਿੱਚੋਂ ਕਾਲੇ ਰੰਗ ਦੇ ਲਿਫ਼ਾਫ਼ੇ ਵਿੱਚ ਲਪੇਟੀ ਹੋਈ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਗੁਰੂਸਰ (ਬਠਿੰਡਾ) ਅਤੇ ਲਖਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕੁਤਵਾ (ਬਰਨਾਲਾ) ਵਜੋਂ ਹੋਈ। ਪੁਲਿਸ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਅਰੰਭ ਕਰ ਦਿੱਤੀ ਹੈ।
ਇਸੇ ਤਰ੍ਹਾਂ ਹੌਲਦਾਰ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਰਾਜਵੰਤ ਹਸਪਤਾਲ ਦੋਰਾਹਾ ਨੇੜੇ ਨਾਕਾਬੰਦੀ ਦੌਰਾਨ ਖੰਨਾ ਵੱਲੋਂ ਆ ਰਹੇ ਇੱਕ ਮਹਿੰਦਰਾ ਟੈਂਪੂ ਨੰਬਰ -ਪੀ.ਬੀ.10.ਈ.ਜੈਡ.ਟੀ-2164 ਨੂੰ ਰੋਕ ਕੇ ਸ਼ੱਕ ਦੇ ਅਧਾਰ ‘ਤੇ ਤਲਾਸ਼ੀ ਲਈ ਤਾਂ ਉਸ ਵਿਚੋਂ 24 ਪੇਟੀਆਂ ਅੰਗਰੇਜ਼ੀ ਸ਼ਰਾਬ ਅਤੇ 26 ਪੇਟੀਆਂ ਦੇਸੀ ਸ਼ਰਾਬ ਵੱਖ-ਵੱਖ ਮਾਰਕੇ ਦੀਆਂ ਕੁੱਲ 50 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਹੋਈਆਂ। ਦੋਸ਼ੀਆਂ ਦੀ ਪਹਿਚਾਣ ਗੁਰਚਰਨ ਸਿੰਘ ਉਰਫ਼ ਸੁੱਖਾ ਪੁੱਤਰ ਸਤਵੰਤ ਸਿੰਘ ਅਤੇ ਅਰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਦੋਵੇਂ ਵਾਸੀ ਲੁਧਿਆਣਾ ਵਜੋਂ ਹੋਈ। ਦੋਸ਼ੀਆ ਖਿਲਾਫ਼ ਆਬਕਾਰੀ ਐਕਟ ਥਾਣਾ ਦੋਰਾਹਾ ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਹ ਇਹ ਸ਼ਰਾਬ ਸਰਹਿੰਦ ਵੱਲੋਂ ਕਿਸੇ ਨਾਮਲੂਮ ਵਿਅਕਤੀ ਪਾਸੋਂ ਸਸਤੇ ਭਾਅ ਲਿਆ ਕੇ ਲੁਧਿਆਣੇ ਮਹਿੰਗੇ ਭਾਅ ਵੇਚਣੀ ਸੀ।
ਇਸੇ ਤਰ੍ਹਾਂ ਥਾਣਾ ਸਦਰ ਖੰਨਾ ਦੇ ਥਾਣੇਦਾਰ ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਚੈਕਿੰਗ ਕਰ ਰਹੇ ਸੀ ਤਾਂ ਇੱਕ ਮੁਖਬਰ ਨੇ ਇਤਲਾਹ ਦਿੱਤੀ ਕਿ ਪੁਨੀਤ ਕੁਮਾਰ ਉਰਫ਼ ਡਿੰਮੀ ਪੁੱਤਰ ਸਤਪਾਲ ਕਾਲੀਆ ਵਾਸੀ ਖੰਨਾ ਸਮੇਤ ਇੱਕ ਨਾਮਲੂਮ ਵਿਅਕਤੀ ਟਾਟਾ ਇੰਡੀਗੋ ਕਾਰ ਨੰਬਰ ਪੀ. ਬੀ. 10. ਡੀ.ਕੇ.7806 ਰਾਹੀਂ ਭਾਰੀ ਮਾਤਰਾ ਵਿੱਚ ਸ਼ਰਾਬ ਲੋਡ ਕਰਕੇ ਗੋਬਿੰਦਗੜ੍ਹ ਤੋਂ ਬਦੀਨਪੁਰ ਹੁੰਦੇ ਹੋਏ ਪਿੰਡ ਬੁੱਲ੍ਹੇਪੁਰ ਵੱਲ ਆ ਰਹੇ ਹਨ ਤਾਂ ਪੁਲਿਸ ਨੇ ਉਹਨਾਂ ਨੂੰ ਯੂ. ਕੇ. ਪੈਲਸ ਨੇੜੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਦੋਸ਼ੀ ਕਾਰ ਵਿਚੋਂ ਉਤਰ ਕੇ ਫ਼ਰਾਰ ਹੋ ਗਏ। ਪੁਲਿਸ ਪਾਰਟੀ ਵੱਲੋਂ ਕਾਰ ਚੈਕ ਕਰਨ ਤੇ ਉਸ ਵਿਚੋਂ 10 ਪੇਟੀਆਂ ਮਾਲਟਾ ਅਤੇ 15 ਪੇਟੀਆਂ ਸੰਤਰਾ ਕੁੱਲ 25 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਹੋਈਆਂ। ਪੁਲਿਸ ਨੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਆਬਕਾਰੀ ਐਕਟ ਅਧੀਨ ਦੋਸ਼ੀਆਂ ਦੀ ਭਾਲ ਅਰੰਭ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article