PUNJABMAILUSA.COM

ਡੇਰਾ ਪ੍ਰੇਮੀ ਹੁਣ ਜੇਲ੍ਹਾਂ ‘ਚ ਕਰਨ ਲੱਗੇ ਨਾਮ ਚਰਚਾ

ਡੇਰਾ ਪ੍ਰੇਮੀ ਹੁਣ ਜੇਲ੍ਹਾਂ ‘ਚ ਕਰਨ ਲੱਗੇ ਨਾਮ ਚਰਚਾ

ਡੇਰਾ ਪ੍ਰੇਮੀ ਹੁਣ ਜੇਲ੍ਹਾਂ ‘ਚ ਕਰਨ ਲੱਗੇ ਨਾਮ ਚਰਚਾ
September 13
10:04 2017

ਬਠਿੰਡਾ, 13 ਸਤੰਬਰ (ਪੰਜਾਬ ਮੇਲ)-ਡੇਰਾ ਪ੍ਰੇਮੀ ਹੁਣ ਜੇਲ੍ਹਾਂ ਵਿਚ ਨਾਮ ਚਰਚਾ ਕਰਨ ਲੱਗੇ ਹਨ, ਜਦੋਂਕਿ ਨਾਮ ਚਰਚਾ ਘਰਾਂ ‘ਚ ਸਤਿਸੰਗ ਪ੍ਰੋਗਰਾਮ ਬੰਦ ਹੋ ਗਏ ਹਨ। ਡੇਰਾ ਸਿਰਸਾ ਦੇ ਪੈਰੋਕਾਰਾਂ ਵੱਲੋਂ ਹਰ ਐਤਵਾਰ ਨੂੰ ਆਪੋ-ਆਪਣੇ ਬਲਾਕ ਦੇ ਨਾਮ ਚਰਚਾ ਘਰਾਂ ਵਿਚ ਸਤਿਸੰਗ ਕੀਤਾ ਜਾਂਦਾ ਰਿਹਾ ਹੈ ਪਰ ਡੇਰਾ ਮੁਖੀ ਨੂੰ ਸਜ਼ਾ ਹੋਣ ਮਗਰੋਂ ਬਣੇ ਮਾਹੌਲ ਨੇ ਡੇਰਾ ਪ੍ਰੇਮੀਆਂ ਦੇ ਰੰਗ ਵਿਚ ਭੰਗ ਪਾ ਦਿੱਤਾ ਹੈ। ਭਾਵੇਂ ਹੁਣ ਬਾਹਰਲੇ ਨਾਮ ਚਰਚਾ ਘਰਾਂ ਵਿਚ ਐਤਵਾਰੀ ਨਾਮ ਚਰਚਾ ‘ਤੇ ਡੇਰਾ ਪ੍ਰੇਮੀ ਜੁੜਨੇ ਬੰਦ ਹੋ ਗਏ ਹਨ ਪਰ ਜੇਲ੍ਹਾਂ ਵਿਚ ਡੇਰਾ ਪ੍ਰੇਮੀ ਹਰ ਐਤਵਾਰ ਨੂੰ ਨਾਮ ਚਰਚਾ ਕਰਦੇ ਹਨ। ਜੇਲ੍ਹ ਪ੍ਰਸ਼ਾਸਨ ਨੂੰ ਵੀ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ। ਡੇਰਾ ਪ੍ਰੇਮੀਆਂ ਨਾਲ ਮੁਲਾਕਾਤ ਕਰਨ ਵਾਲੇ ਲੋਕਾਂ ਨੇ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ।
ਪੰਜਾਬ ਦੀਆਂ ਜੇਲ੍ਹਾਂ ਵਿਚ ਇਸ ਵੇਲੇ 260 ਡੇਰਾ ਪ੍ਰੇਮੀ ਬੰਦ ਹਨ, ਜਿਨ੍ਹਾਂ ‘ਤੇ 25 ਅਗਸਤ ਨੂੰ ਅੱਗਾਂ ਲਾਉਣ ਤੇ ਭੰਨ-ਤੋੜ ਕਰਨ ਦੇ ਕੇਸ ਦਰਜ ਹਨ। ਕਾਫ਼ੀ ਪ੍ਰੇਮੀ ਧਾਰਾ 107, 151 ਤਹਿਤ ਜੇਲ੍ਹਾਂ ਵਿਚ ਬੰਦ ਹਨ। ਬਠਿੰਡਾ ਜੇਲ੍ਹ ‘ਚ 55 ਡੇਰਾ ਪ੍ਰੇਮੀ ਹਨ। ਸੂਤਰਾਂ ਅਨੁਸਾਰ ਡੇਰਾ ਪੈਰੋਕਾਰ ਐਤਵਾਰ ਨੂੰ ਬੈਰਕਾਂ ਵਿਚ ਇਕੱਠੇ ਹੋ ਕੇ ਸਤਿਸੰਗ ਕਰਦੇ ਹਨ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਹੀ ਚਾਰਜ ਸੰਭਾਲਿਆ ਹੈ ਅਤੇ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਮਾਨਸਾ ਜੇਲ੍ਹ ਵਿਚ 70 ਡੇਰਾ ਪ੍ਰੇਮੀ ਹਨ। ਇਹ ਡੇਰਾ ਪ੍ਰੇਮੀ ਹਰ ਐਤਵਾਰ ਨੂੰ ਸਤਿਸੰਗ ਕਰਦੇ ਹਨ।
ਵੇਰਵਿਆਂ ਅਨੁਸਾਰ ਮੁਕਤਸਰ ਜੇਲ੍ਹ ਵਿਚ ਦੋ ਦਰਜਨ ਦੇ ਕਰੀਬ ਡੇਰਾ ਪ੍ਰੇਮੀ ਹਨ। ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੇ ਕਿਹਾ ਕਿ ਨਾਮ ਚਰਚਾ ਬਾਰੇ ਕੁਝ ਧਿਆਨ ‘ਚ ਨਹੀਂ ਆਇਆ। ਜੇ ਕੋਈ ਨਿਯਮਾਂ ‘ਚ ਰਹਿ ਕੇ ਸਤਿਸੰਗ ਕਰਦਾ ਹੈ, ਤਾਂ ਉਨ੍ਹਾਂ ਵੱਲੋਂ ਕੋਈ ਰੋਕ ਨਹੀਂ ਹੈ। ਸੰਗਰੂਰ ਜੇਲ੍ਹ ਵਿਚ 75 ਡੇਰਾ ਪ੍ਰੇਮੀ ਬੰਦ ਹਨ। ਇਹ ਡੇਰਾ ਸਿਰਸਾ ਦੇ ਨਾਮ ਦਾ ਜਾਪ ਕਰਦੇ ਹਨ। ਇਸੇ ਤਰ੍ਹਾਂ ਪਟਿਆਲਾ, ਫਾਜ਼ਿਲਕਾ ਤੇ ਬਰਨਾਲਾ ਦੀਆਂ ਜੇਲ੍ਹ ਵਿਚ ਵੀ ਡੇਰਾ ਪ੍ਰੇਮੀ ਬੰਦ ਹਨ।
ਦੂਜੇ ਪਾਸੇ ਬਠਿੰਡਾ ਤੇ ਮਾਨਸਾ ਦੇ ਨਾਮ ਚਰਚਾ ਘਰ ਬੰਦ ਪਏ ਹਨ, ਜਿੱਥੇ ਕੋਈ ਸਤਿਸੰਗ ਨਹੀਂ ਹੁੰਦਾ। ਬਠਿੰਡਾ ਜ਼ੋਨ ‘ਚ ਡੇਰਾ ਪ੍ਰੇਮੀਆਂ ‘ਤੇ 32 ਕੇਸ ਦਰਜ ਹੋਏ ਹਨ, ਜਿਨ੍ਹਾਂ ਵਿਚੋਂ ਕਾਫ਼ੀ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article