PUNJABMAILUSA.COM

ਡੇਰਾ ਮਾਮਲਾ; ਜਾਂਚ ਕਮੇਟੀ ਦੀ ਮਿਆਦ ਬਿਨਾਂ ਕਿਸੇ ਸਿੱਟੇ ਦੇ ਹੋਈ ਖਤਮ

ਡੇਰਾ ਮਾਮਲਾ; ਜਾਂਚ ਕਮੇਟੀ ਦੀ ਮਿਆਦ ਬਿਨਾਂ ਕਿਸੇ ਸਿੱਟੇ ਦੇ ਹੋਈ ਖਤਮ

ਡੇਰਾ ਮਾਮਲਾ; ਜਾਂਚ ਕਮੇਟੀ ਦੀ ਮਿਆਦ ਬਿਨਾਂ ਕਿਸੇ ਸਿੱਟੇ ਦੇ ਹੋਈ ਖਤਮ
February 15
09:54 2017

2 SGPCਪਟਿਆਲਾ, 15 ਫਰਵਰੀ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਸਿੱਖ ਉਮੀਦਵਾਰਾਂ ਵੱਲੋਂ ਡੇਰਾ ਸਿਰਸਾ ਤੋਂ ਸਿਆਸੀ ਹਮਾਇਤ ਲੈਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਤਿੰਨ ਮੈਂਬਰੀ ਪੜਤਾਲੀਆ ਕਮੇਟੀ ਦੀ ਮਿਆਦ ਜਾਂਚ ਦੇ ਬਗੈਰ ਹੀ ਬਿਨਾ ਕਿਸੇ ਸਿੱਟੇ ‘ਤੇ ਅੱਪੜਿਆਂ ਖਤਮ ਹੋ ਗਈ। ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬੰਡੂਗਰ ਦਾ ਕਹਿਣਾ ਹੈ ਕਿ ਉਹ ਜਾਂਚ ਕਮੇਟੀ ‘ਚ ਦਖਲਅੰਦਾਜ਼ੀ ਨਹੀਂ ਕਰਨਗੇ, ਜੇਕਰ ਕਮੇਟੀ ਸਮਝੇਗੀ ਕਿ ਮਿਆਦ ਖਤਮ ਹੋ ਗਈ ਹੈ, ਤਾਂ ਉਹ ਆਪ ਪਹੁੰਚ ਕਰਨਗੇ।
ਦੱਸਣਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੱਤਾ ਧਿਰ ਅਕਾਲੀ ਦਲ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਸਿੱਖ ਉਮੀਦਵਾਰਾਂ ਵੱਲੋਂ 2007 ਦੇ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਉਲੰਘ ਕੇ ਡੇਰਾ ਸਿਰਸਾ ਤੋਂ ਸਿਆਸੀ ਹਮਾਇਤ ਲਈ ਸੀ। ਅਜਿਹੇ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਤੇ ਸਾਬਕਾ ਪ੍ਰਧਾਨ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਕੋਲ ਇਤਰਾਜ਼ ਜ਼ਾਹਿਰ ਕੀਤਾ ਗਿਆ ਸੀ। ਅਜਿਹੇ ‘ਚ ਬੀਤੀ 6 ਫਰਵਰੀ ਨੂੰ ਅਕਾਲ ਤਖਤ ਦੇ ਜਥੇਦਾਰ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਗਠਿਤ ਕਰਦਿਆਂ ਅਹਿਦ ਲਿਆ ਸੀ ਕਿ ਇਹ ਜਾਂਚ ਇੱਕ ਹਫ਼ਤੇ ‘ਚ ਨਿਬੇੜ ਲਈ ਜਾਵੇਗੀ। ਪ੍ਰੰਤੂ ਹਫ਼ਤਾ ਗੁਜ਼ਰਨ ਦੇ ਬਾਵਜੂਦ ਜਾਂਚ ਕਮੇਟੀ ਕਿਸੇ ਵੀ ਸਿੱਟੇ ‘ਤੇ ਨਹੀਂ ਅੱਪੜੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨਾਲ ਜਦੋਂ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਕਮੇਟੀ ਨੇ ਹਾਲੇ ਕੁਝ ਵੀ ਰਿਪੋਰਟ ਨਹੀਂ ਦਿੱਤੀ। ਜੇ ਜਾਂਚ ਕਮੇਟੀ ਹੋਰ ਸਮਾਂ ਚਾਹੇਗੀ, ਤਾਂ ਸ੍ਰੋਮਣੀ ਕਮੇਟੀ ਵਿਚਾਰ ਕਰ ਸਕਦੀ ਹੈ।
ਉਧਰ, ਜਾਂਚ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਕਮੇਟੀ ਦੀ ਬੈਠਕ ਦੇਰ ਸ਼ਾਮ ਲੁਧਿਆਣਾ ‘ਚ ਹੋ ਰਹੀ ਹੈ। ਪ੍ਰੰਤੂ ਦੇਰ ਸ਼ਾਮ ਤੱਕ ਕਮੇਟੀ ਦੀ ਬੈਠਕ ਸਬੰਧੀ ਕੋਈ ਵੀ ਉੱਘ-ਸੁੱਘ ਨਹੀਂ ਲੱਗੀ। ਉਨ੍ਹਾਂ ਆਖਿਆ ਕਿ ਇਹ ਕੌਮੀ ਪੱਧਰ ਦਾ ਵੱਡਾ ਮਸਲਾ ਹੈ, ਇਸ ਨੂੰ ਸਹਿਜੇ ਨਹੀਂ, ਬਲਕਿ ਅਤਿ ਗੰਭੀਰਤਾ ਨਾਲ ਲੈਣਾ ਪਵੇਗਾ। ਸੂਬਾ ਪੱਧਰੀ ਸਮਾਗਮ ਕਰਾਉਣ ‘ਤੇ ਹਰਿਆਣਾ ਸਰਕਾਰ ਦੀ ਸ਼ਲਾਘਾ
ਅੰਮ੍ਰਿਤਸਰ- ਹਰਿਆਣਾ ਸਰਕਾਰ ਵੱਲੋਂ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨਾਲ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਸਵੇਂ ਗੁਰੂ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ ਅਤੇ ਹਰਿਆਣਾ ਸਰਕਾਰ ਨੇ ਗੁਰੂ ਸਾਹਿਬ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾ ਕੇ ਪ੍ਰਸ਼ੰਸਾਯੋਗ ਕਾਰਜ ਕੀਤਾ ਹੈ। ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਨਾਮ ‘ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ਦਾ ਵੀ ਉਨ੍ਹਾਂ ਸਵਾਗਤ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article