PUNJABMAILUSA.COM

ਡੇਰਾ ਮੁਖੀ ਦੀ ਗੋਦ ਲਈ ਧੀ ਹਨੀਪ੍ਰੀਤ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ

ਡੇਰਾ ਮੁਖੀ ਦੀ ਗੋਦ ਲਈ ਧੀ ਹਨੀਪ੍ਰੀਤ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ

ਡੇਰਾ ਮੁਖੀ ਦੀ ਗੋਦ ਲਈ ਧੀ ਹਨੀਪ੍ਰੀਤ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ
October 04
02:16 2017

ਚੰਡੀਗੜ੍ਹ, 3 ਅਕਤੂਬਰ (ਪੰਜਾਬ ਮੇਲ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਗੋਦ ਲਈ ਧੀ ਹਨੀਪ੍ਰੀਤ ਇੰਸਾਂ ਨੂੰ 25 ਅਗਸਤ ਨੂੰ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਹਰਿਆਣਾ ਪੁਲੀਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ।
ਹਨੀਪ੍ਰੀਤ ਦੇ ਕਿਸੇ ਅਣਦੱਸੀ ਥਾਂ ਉਤੇ ਦੋ ਪ੍ਰਾਈਵੇਟ ਟੈਲੀਵਿਜ਼ਨ ਚੈਨਲਾਂ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਕੁੱਝ ਘੰਟਿਆਂ ਬਾਅਦ ਇਹ ਗ੍ਰਿਫ਼ਤਾਰੀ ਹੋਈ। ਹਰਿਆਣਾ ਦੇ ਡੀਜੀਪੀ ਬੀ.ਐਸ. ਸੰਧੂ ਨੇ ਕਿਹਾ ਕਿ ਪ੍ਰਿਯੰਕਾ ਤਨੇਜਾ (36) ਉਰਫ਼ ਹਨੀਪ੍ਰੀਤ ਨੂੰ ਜ਼ੀਰਕਪੁਰ-ਪਟਿਆਲਾ ਸੜਕ ਤੋਂ ਗ੍ਰਿਫ਼ਤਾਰ ਕੀਤਾ ਗਿਆ। ਵੱਡੇ ਪੱਧਰ ਉਤੇ ਮੁਹਿੰਮ ਚਲਾਉਣ ਦੇ ਬਾਵਜੂਦ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਨਾ ਕਰ ਸਕਣ ਕਾਰਨ ਹਰਿਆਣਾ ਪੁਲੀਸ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਡੇਰਾ ਮੁਖੀ ਨੂੰ ਜਬਰਜਨਾਹ ਦੇ ਕੇਸ ਵਿੱਚ ਦੋਸ਼ੀ ਠਹਿਰਾਉਣ ਮਗਰੋਂ ਭੜਕੀ ਹਿੰਸਾ ਦੇ ਮਾਮਲੇ ਵਿੱਚ ਸੂਬਾਈ ਪੁਲੀਸ ਨੂੰ ਲੋੜੀਂਦੇ 43 ਵਿਅਕਤੀਆਂ ਦੀ ਸੂਚੀ ਵਿੱਚ ਹਨੀਪ੍ਰੀਤ ਸਿਖ਼ਰ ਉਤੇ ਸੀ। ਪੰਚਕੂਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲੀਸ ਕਮਿਸ਼ਨਰ ਏ.ਐਸ. ਚਾਵਲਾ ਨੇ ਕਿਹਾ ਕਿ ‘‘ਹਨੀਪ੍ਰੀਤ ਨੂੰ ਪੰਜਾਬ ਵਿੱਚ ਜ਼ੀਰਕਪੁਰ-ਪਟਿਆਲਾ ਸੜਕ ਤੋਂ ਮੁਕੇਸ਼ ਕੁਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਹਿਰਾਸਤ ਵਿੱਚ ਲਿਆ। ਉਸ ਤੋਂ ਹਿੰਸਾ ਦੀਆਂ ਘਟਨਾਵਾਂ ਬਾਰੇ ਪੁੱਛ-ਪੜਤਾਲ ਕੀਤੀ ਜਾਵੇਗੀ।’’
ਹਨੀਪ੍ਰੀਤ ਨੂੰ ਭਲਕੇ ਪੰਚਕੂਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦਾ ਰਿਮਾਂਡ ਮੰਗੇਗੀ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਹਿੰਸਾ ਵਿੱਚ ਉਸ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਵੇਲੇ ਹਨੀਪ੍ਰੀਤ ਨਾਲ ਇਨੋਵਾ ਕਾਰ ਵਿੱਚ ਇਕ ਹੋਰ ਔਰਤ ਵੀ ਸੀ। ਇਸ ਗ੍ਰਿਫ਼ਤਾਰੀ ਬਾਰੇ ਪੰਜਾਬ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਦੋਂ ਪੁੱਛਿਆ ਗਿਆ ਕਿ ਕੀ ਹਰਿਆਣਾ ਪੁਲੀਸ ਨੂੰ ਮੁਲਜ਼ਮ ਦੀਆਂ ਗਤੀਵਿਧੀਆਂ ਬਾਰੇ ਪੰਜਾਬ ਪੁਲੀਸ ਤੋਂ ਸੂਚਨਾ ਮਿਲੀ ਤਾਂ ਸ੍ਰੀ ਚਾਵਲਾ ਨੇ ਕਿਹਾ ਕਿ ਇਸ ਮੌਕੇ ਉਹ ਇਹ ਗੱਲ ਨਹੀਂ ਦੱਸ ਸਕਦੇ ਕਿ ਜਾਣਕਾਰੀ ਕਿੱਥੋਂ ਮਿਲੀ।
ਗ੍ਰਿਫ਼ਤਾਰੀ ਤੋਂ ਪਹਿਲਾਂ ਹਨੀਪ੍ਰੀਤ ਦੇ ਪੰਜਾਬ ਪੁਲੀਸ ਦੀ ਹਿਰਾਸਤ ਵਿੱਚ ਹੋਣ ਦੀਆਂ ਰਿਪੋਰਟਾਂ ਬਾਰੇ ਉਨ੍ਹਾਂ ਕੋਈ ਸਿੱਧਾ ਜਵਾਬ ਨਹੀਂ ਦਿੱਤਾ। ਫਿਰ ਵੀ ਮੁਹਾਲੀ ਦੇ ਐਸਐਸਪੀ ਕੁਲਦੀਪ ਚਾਹਲ ਨੇ ਇਨ੍ਹਾਂ ਰਿਪੋਰਟਾਂ ਨੂੰ ਗੁਮਰਾਹਕੁਨ ਦੱਸਿਆ। ਮੁਲਜ਼ਮ ਨੂੰ ਕਿਸ ਥਾਣੇ ਵਿੱਚ ਰੱਖਿਆ ਗਿਆ? ਦੇ ਸਵਾਲ ਉਤੇ ਸ੍ਰੀ ਚਾਵਲਾ ਨੇ ਕਿਹਾ ਕਿ ਇਹ ਕਾਰਵਾਈ ਦਾ ਵੇਰਵਾ ਹੈ, ਜੋ ਉਹ ਸਾਂਝੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਹਿੰਸਾ ਸਬੰਧੀ ਹਨੀਪ੍ਰੀਤ ਤੋਂ ਪੁੱਛ-ਪੜਤਾਲ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਆਪਣੀ ਫਰਾਰੀ ਦੌਰਾਨ ਉਹ ਕਿੱਥੇ ਲੁਕੀ ਅਤੇ ਕਿਸ ਨੇ ਸ਼ਰਨ ਦਿੱਤੀ, ਬਾਰੇ ਵੀ ਸਵਾਲ ਪੁੱਛੇ ਜਾਣਗੇ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਰਾਮ ਰਹੀਮ ਦੇ ਕਰੀਬੀ ਸਿਆਸਤਦਾਨ ਰਿਸ਼ਤੇਦਾਰ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਆਏਗੀ।
ਇਸ ਦੌਰਾਨ ਪਤਾ ਚੱਲਿਆ ਕਿ ਹਨੀਪ੍ਰੀਤ ਨੂੰ ਪੰਚਕੂਲਾ ਦੇ ਸੈਕਟਰ 28 ਘੱਗਰ ਪਾਰ ਥਾਣੇ ਲੈ ਜਾਇਆ ਗਿਆ। ਪੁਲੀਸ ਕਮਿਸ਼ਨਰ ਏ.ਐਸ. ਚਾਵਲਾ, ਡੀਸੀਪੀ ਮਨਦੀਪ ਸਿੰਘ ਤੇ ਮਹਿਲਾ ਪੁਲੀਸ ਅਫ਼ਸਰਾਂ ਦੀ ਟੀਮ ਉਸ ਕੋਲੋਂ ਫਰਾਰੀ ਤੋਂ ਹੁਣ ਤੱਕ ਦੇ ਸਮੇਂ ਬਾਰੇ ਪੁੱਛ-ਪੜਤਾਲ ਕਰ ਰਹੀ ਹੈ। ਉਸ ਨਾਲ ਫੜੀ ਔਰਤ ਤੋਂ ਵੀ ਪੜਤਾਲ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਹਰਿਆਣਾ ਪੁਲੀਸ ਨੇ ਪਹਿਲੀ ਸਤੰਬਰ ਨੂੰ ਹਨੀਪ੍ਰੀਤ ਇੰਸਾਂ ਅਤੇ ਅਦਿੱਤਿਆ ਇੰਸਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ। ਰਿਪੋਰਟਾਂ ਸਨ ਕਿ ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਸਕਦੇ ਹਨ। ਹਨਪ੍ਰੀਤ ਤੇ ਡੇਰੇ ਦੇ ਮੁੱਖ ਅਹੁਦੇਦਾਰਾਂ ਅਦਿੱਤਿਆ ਇੰਸਾਂ ਤੇ ਪਵਨ ਇੰਸਾਂ ਖ਼ਿਲਾਫ਼ ਪੰਚਕੂਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਸਨ। ਪੁਲੀਸ ਨੇ ਉਸ ਦੀ ਭਾਲ ਵਿੱਚ ਕਈ ਥਾਈਂ ਟੀਮਾਂ ਭੇਜੀਆਂ, ਜਿਨ੍ਹਾਂ ਵਿੱਚ ਭਾਰਤ-ਨੇਪਾਲ ਸਰਹੱਦ ਵੀ ਸ਼ਾਮਲ ਹੈ। 26 ਸਤੰਬਰ ਨੂੰ ਦਿੱਲੀ ਹਾਈ ਕੋਰਟ ਨੇ ਹਨੀਪ੍ਰੀਤ ਦੀ ਟਰਾਂਜਿਟ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਸੀ।
ਹਨੀਪ੍ਰੀਤ ਦੀ ਮਦਦ ਦੇ ਦੋਸ਼ ਝੂਠੇ: ਪੰਜਾਬ ਸਰਕਾਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਡੇਰਾ ਸਿਰਸਾ ਮੁਖੀ ਦੀ ‘ਗੋਦ ਲਈ ਧੀ’ ਹਨੀਪ੍ਰੀਤ ਨੂੰ ਨਾ ਤਾਂ ਪੰਜਾਬ ਪੁਲੀਸ ਨੇ ਹਿਰਾਸਤ ਵਿੱਚ ਲਿਆ ਅਤੇ ਨਾ ਉਸ ਦੀ ਕੋਈ ਮਦਦ ਕੀਤੀ। ਪੰਜਾਬ ਪੁਲੀਸ ਤੇ ਇੰਟੈਲੀਜੈਂਸ ਵੱਲੋਂ ਸਬੰਧਤ ਹੋਰ ਖ਼ੁਫੀਆ ਜਾਣਕਾਰੀ ਗੁਆਂਢੀ ਸੂਬਿਆਂ ਦੀ ਪੁਲੀਸ ਨਾਲ ਸਾਂਝੀ ਕੀਤੀ ਜਾਂਦੀ ਰਹੀ ਹੈ ਅਤੇ ਕਿਸੇ ਅਪਰਾਧੀ ਦੀ ਮਦਦ ਕਰਨ ਜਾਂ ਸ਼ਹਿ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਜ਼ੀਰਕਪੁਰ ਤੋਂ ਫੜਨ ਦੇ ਦਾਅਵੇ ਦੀ ਖੁੱਲ੍ਹੀ ਪੋਲ
ਜ਼ੀਰਕਪੁਰ : ਪੰਚਕੂਲਾ ਪੁਲੀਸ ਨੇ ਡੇਰਾ ਸਿਰਸਾ ਮੁਖੀ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਜ਼ੀਰਕਪੁਰ-ਪਟਿਆਲਾ ਸੜਕ ਤੋਂ ਦੁਪਹਿਰ ਬਾਅਦ ਤਿੰਨ ਵਜੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਸੂਤਰ ਦਾਅਵਾ ਕਰ ਰਹੇ ਹਨ ਕਿ ਹਨੀਪ੍ਰੀਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸਮਰਪਣ ਕਰਨ ਜਾ ਰਹੀ ਸੀ, ਜਿਸ ਦੌਰਾਨ ਪੁਲੀਸ ਨੇ ਉਸ ਨੂੰ ਰਾਹ ਵਿੱਚ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਪਰ ਇਹ ਦਾਅਵਾ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾ ਰਿਹਾ। ਪੁਲੀਸ ਵੱਲੋਂ ਜਿਹੜੀ ਥਾਂ ਤੋਂ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਮੌਜੂਦ ਲੋਕ ਦੁਪਹਿਰ ਤਿੰਨ ਵਜੇ ਪੁਲੀਸ ਦੀ ਕੋਈ ਹਰਕਤ ਨਾ ਹੋਣ ਦਾ ਦਾਅਵਾ ਕਰ ਰਹੇ ਹਨ।
ਸੰਪਰਕ ਕਰਨ ਉਤੇ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੰਚਕੂਲਾ ਪੁਲੀਸ ਵੱਲੋਂ ਅੱਜ ਸਵਾ ਤਿੰਨ ਵਜੇ ਲਿਖਤੀ ਸੂਚਨਾ ਦਿੱਤੀ ਕਿ ਉਨ੍ਹਾਂ ਬਾਅਦ ਦੁਪਹਿਰ ਤਿੰਨ ਵਜੇ ਪਟਿਆਲਾ ਰੋਡ ’ਤੇ ਗੁਰਦੁਆਰਾ ਨਾਭਾ ਸਾਹਿਬ ਨੇੜੇ ਤੋਂ ਹਨੀਪ੍ਰੀਤ ਅਤੇ ਤਕਰੀਬਨ 40 ਸਾਲਾ ਸੁਖਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਇਕ ਇਨੋਵਾ ਗੱਡੀ ਵਿੱਚ ਸਵਾਰ ਸਨ। ਪੰਚਕੂਲਾ ਪੁਲੀਸ ਦੀ ਸੂਚਨਾ ’ਤੇ ਜ਼ੀਰਕਪੁਰ ਥਾਣੇ ਵਿੱਚ ਡੀਡੀਆਰ ਦਰਜ ਕਰ ਲਈ ਹੈ। ਸ੍ਰੀ ਚਾਹਲ ਨੇ ਕਿਹਾ ਕਿ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਬਾਰੇ ਉਨ੍ਹਾਂ ਕੋਲ ਅਗਾਊਂ ਕੋਈ ਜਾਣਕਾਰੀ ਨਹੀਂ ਸੀ, ਸਗੋਂ ਪੰਚਕੂਲਾ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਮਗਰੋਂ ਇਸ ਦੀ ਜਾਣਕਾਰੀ ਦਿੱਤੀ ਗਈ। ਮੌਕੇ ’ਤੇ ਸਥਾਨਕ ਲੋਕਾਂ ਨੂੰ ਕੋਈ ਸੂਚਨਾ ਨਾ ਹੋਣ ਬਾਰੇ ਉਨ੍ਹਾਂ ਕਿਹਾ ਕਿ ਇਹ ਪੰਚਕੂਲਾ ਪੁਲੀਸ ਦੀ ਗੁਪਤ ਕਾਰਵਾਈ ਸੀ, ਜਿਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ।
ਗ੍ਰਿਫ਼ਤਾਰੀ ਬਾਰੇ ਸਾਰਾ ਦਿਨ ਬਣਿਆ ਰਿਹਾ ਭੰਬਲਭੂਸਾ: ਹਨੀਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਸਾਰਾ ਦਿਨ ਸਬ ਡਿਵੀਜ਼ਨ ਡੇਰਾਬਸੀ ਵਿੱਚ ਭੰਬਲਭੂਸਾ ਬਣਿਆ ਰਿਹਾ। ਪਹਿਲਾ ਅਫ਼ਵਾਹ ਫੈਲੀ ਕਿ ਪੰਜਾਬ ਪੁਲੀਸ ਨੇ ਹਨੀਪ੍ਰੀਤ ਨੂੰ ਹਰਿਆਣਾ-ਪੰਜਾਬ ਹੱਦ ’ਤੇ ਲਾਲੜੂ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਹ ਝੂਠ ਸਾਬਤ ਹੋਇਆ, ਜਿਸ ਮਗਰੋਂ ਡੇਰਾਬਸੀ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਡੇਰਾਬਸੀ ਡੀਐਸਪੀ ਦਫ਼ਤਰ ਮੁਬਾਰਿਕਪੁਰ ਵਿਖੇ ਲੈ ਜਾਣ ਦੀ ਅਫਵਾਹ ਫੈਲ ਗਈ। ਇਸ ਮਗਰੋਂ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰਨ ਬਾਰੇ ਪਤਾ ਲੱਗਿਆ। ਇਸ ਤੋਂ ਇਲਾਵਾ ਹਨੀਪ੍ਰੀਤ ਦਾ ਮੈਡੀਕਲ ਕਰਵਾਉਣ ਨੂੰ ਲੈ ਕੇ ਸਾਰਾ ਦਿਨ ਮੀਡੀਆ ਕਰਮੀ ਢਕੋਲੀ ਕਮਿਊਨਿਟੀ ਸੈਂਟਰ ਅਤੇ ਡੇਰਾਬਸੀ ਸਿਵਲ ਹਸਪਤਾਲ ਵਿੱਚ ਖੱਜਲ ਹੁੰਦੇ ਰਹੇ ਪਰ ਦੇਰ ਸ਼ਾਮ ਤੱਕ ਇਥੇ ਨਾ ਲਿਆਉਣ ਦੀ ਸੂਚਨਾ ਮਿਲੀ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article