PUNJABMAILUSA.COM

ਡੇਰਾ ਮੁਖੀ ਦੀ ਫ਼ਿਲਮ ‘ਐਮਐਸਜੀ ਹਿੰਦ ਕਾ ਨਾਪਾਕ ਕੋ ਜਵਾਬ’ ਹੋਈ ਰਿਲੀਜ਼

ਡੇਰਾ ਮੁਖੀ ਦੀ ਫ਼ਿਲਮ ‘ਐਮਐਸਜੀ ਹਿੰਦ ਕਾ ਨਾਪਾਕ ਕੋ ਜਵਾਬ’ ਹੋਈ ਰਿਲੀਜ਼

ਡੇਰਾ ਮੁਖੀ ਦੀ ਫ਼ਿਲਮ ‘ਐਮਐਸਜੀ ਹਿੰਦ ਕਾ ਨਾਪਾਕ ਕੋ ਜਵਾਬ’ ਹੋਈ ਰਿਲੀਜ਼
February 10
09:15 2017

dera1
ਬਠਿੰਡਾ, 10 ਫਰਵਰੀ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਦੀ ਨਵੀਂ ਫ਼ਿਲਮ ਅੱਜ ਰਿਲੀਜ਼ ਹੋ ਗਈ ਹੈ। ਦੂਜੇ ਪਾਸੇ ਫ਼ਿਲਮ ਦੇ ਰਿਲੀਜ਼ ਤੋਂ ਪਹਿਲਾਂ ਹੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਸਿੱਖ ਭਾਈਚਾਰੇ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਫ਼ਿਲਮ ਦਾ ਪੂਰੀ ਤਰ੍ਹਾਂ ਬਾਈਕਾਟ ਕਰਨ, ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਫ਼ਿਲਮ ’ਤੇ ਪੰਜਾਬ ਵਿੱਚ ਪਾਬੰਦੀ ਲਾਈ ਜਾਵੇ।
ਡੇਰਾ ਮੁਖੀ ਦੀ ਨਵੀਂ ਫ਼ਿਲਮ ‘ਐਮਐਸਜੀ ਹਿੰਦ ਕਾ ਨਾਪਾਕ ਕੋ ਜਵਾਬ’ ਅੱਜ ਪੰਜਾਬ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਇਹ ਫ਼ਿਲਮ ਸਰਜੀਕਲ ਸਟ੍ਰਾਈਕ ’ਤੇ ਬਣਾਈ ਗਈ ਹੈ। ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਉਮੀਦਵਾਰਾਂ ਵੱਲੋਂ ਵੋਟਾਂ ਖ਼ਾਤਰ ਡੇਰਾ ਸਿਰਸਾ ਜਾਣ ਮਗਰੋਂ ਡੇਰਾ ਵਿਵਾਦ ਮੁੜ ਖੜ੍ਹਾ ਹੋਣ ਲੱਗਿਆ ਹੈ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਆਖਿਆ ਕਿ ਸਿੱਖ ਭਾਈਚਾਰਾ ਫ਼ਿਲਮ ਦਾ ਖੁੱਲ੍ਹਾ ਬਾਈਕਾਟ ਕਰੇ। ਜਥੇਦਾਰ ਨੇ ਆਖਿਆ ਕਿ ਪੰਜਾਬ ਦੇ ਲੋਕ ਅਮਨ ਸ਼ਾਂਤੀ ਚਾਹੁੰਦੇ ਹਨ ਅਤੇ ਫ਼ਿਲਮ ਲੱਗਣ ਨਾਲ ਹਾਲਾਤ ਖ਼ਰਾਬ ਹੁੰਦੇ ਹਨ ਤਾਂ ਉਸ ਲਈ ਡੇਰਾ ਜ਼ਿੰਮੇਵਾਰ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਨੇ ਆਖਿਆ ਕਿ ਕੋਈ ਵੀ ਸਿੱਖ ਇਹ ਫ਼ਿਲਮ ਦੇਖਣ ਨਾ ਜਾਵੇ ਅਤੇ ਪੰਜਾਬ ਦੇ ਲੋਕ ਇਸ ਦਾ ਬਾਈਕਾਟ ਕਰਨ। ਉਨ੍ਹਾਂ ਆਖਿਆ ਕਿ ਜੋ ਵੀ ਅਕਾਲ ਤਖ਼ਤ ਸਾਹਿਬ ਨੂੰ ਮੰਨਦਾ ਹੈ, ਉਹ ਫ਼ਿਲਮ ਤੋਂ ਦੂਰ ਰਹੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਫ਼ਿਲਮ ’ਤੇ ਪੰਜਾਬ ਵਿੱਚ ਪਾਬੰਦੀ ਲਾਈ ਜਾਵੇ। ਉਨ੍ਹਾਂ ਆਖਿਆ ਕਿ ਫ਼ਿਲਮ ਲੱਗਣ ਤੋਂ ਲੋਕ ਭੜਕ ਸਕਦੇ ਹਨ, ਜਿਸ ਕਰ ਕੇ ਇਸ ’ਤੇ ਪਾਬੰਦੀ ਲਾਉਣੀ ਬਣਦੀ ਹੈ। ਦੂਜੇ ਪਾਸੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਫ਼ਿਲਮ ਵਿੱਚ ਕੁੱਝ ਵੀ ਇਤਰਾਜ਼ਯੋਗ ਨਹੀਂ ਹੈ, ਸਗੋਂ ਇਹ ਫ਼ਿਲਮ ਦੇਸ਼ ਭਗਤੀ ਦੇ ਜਜ਼ਬੇ ਨੂੰ ਵਧਾਏਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article