PUNJABMAILUSA.COM

ਡੇਰਾ ਵਿਵਾਦ ਮੌਕੇ ਪੈਦਾ ਹੋਏ ਵਿਵਾਦ ਨੂੰ ਰੋਕਣ ਲਈ ਕੇਂਦਰੀ ਨੀਮ ਫੌਜੀ ਬਲਾਂ ‘ਤੇ ਪੰਜਾਬ ਸਰਕਾਰ ਨੂੰ ਕਰਨਾ ਪਿਆ ਪੌਣੇ ਦੋ ਸੌ ਕਰੋੜ ਰੁਪਏ ਖਰਚ

December 16
13:30 2017

ਚੰਡੀਗੜ੍ਹ, 16 ਦਸੰਬਰ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਮਾਮਲੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਪੰਜਾਬ ਸਰਕਾਰ ਨੂੰ ਪੌਣੇ ਦੋ ਸੌ ਕਰੋੜ ਰੁਪਏ ਵਿਚ ਪਿਆ ਹੈ। ਵੱਡਾ ਖਰਚਾ ਕੇਂਦਰੀ ਨੀਮ ਫੌਜੀ ਬਲਾਂ ਦਾ ਝੱਲਣਾ ਪਿਆ ਹੈ। ਦਰਅਸਲ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਦਾ ਮਾਹੌਲ ਖਰਾਬ ਹੋਣ ਲੱਗਾ ਸੀ ਜਿਸ ਦੇ ਚੱਲਦੇ ਪੰਜਾਬ ਦੇ ਕਈ ਜ਼ਿਲਿਆਂ ਵਿਚ ਫੌਜ ਸੱਦਣੀ ਪਈ ਸੀ। ਡੇਰਾ ਵਿਵਾਦ ਦਾ ਵੱਡਾ ਅਸਰ ਪੰਜਾਬ ਦੇ ਮਾਲਵਾ ‘ਚ ਦੇਖਣ ਨੂੰ ਮਿਲਿਆ। ਗ੍ਰਹਿ ਵਿਭਾਗ ਨੇ ਹੁਣ ਮਿਲਟਰੀ ਆਪਰੇਸ਼ਨ, ਨਵੀਂ ਦਿੱਲੀ ਦੇ ਡਾਇਰੈਕਟੋਰੇਟ ਨੂੰ ਫੌਜ ਦੀ ਤਾਇਨਾਤੀ ‘ਤੇ ਆਏ ਖਰਚੇ ਦੇ ਬਿੱਲ ਭੇਜੇ ਹਨ। ਪੰਜਾਬ ਸਰਕਾਰ ਨੂੰ ਕਿਧਰੋਂ ਵੀ ਕੋਈ ਖਰਚਾ ਨਹੀਂ ਮਿਲਿਆ ਹੈ। ਗ੍ਰਹਿ ਵਿਭਾਗ ਨੇ ਕੇਂਦਰ ਸਰਕਾਰ ਨੂੰ ਕੇਂਦਰੀ ਬਲਾਂ ਦੀ ਤਾਇਨਾਤ ਦੇ ਬਿੱਲ ਵੀ ਭੇਜੇ ਹਨ। ਪੰਜਾਬ ਵਿਚ 21 ਅਗਸਤ ਤੋਂ 20 ਸਤੰਬਰ ਤੱਕ ਕੇਂਦਰੀ ਬਲਾਂ ਦੀ ਤਾਇਨਾਤੀ ਰਹੀ ਸੀ।
ਗ੍ਰਹਿ ਵਿਭਾਗ ਵਲੋਂ ਆਰ. ਟੀ. ਆਈ. ‘ਚ ਦਿੱਤੇ ਗਏ ਵੇਰਵਿਆਂ ਅਨੁਸਾਰ ਪੰਜਾਬ ਵਿਚ ਕੇਂਦਰੀ ਨੀਮ ਬਲਾਂ ਅਤੇ ਪੁਲਸ ਦੀ ਤਾਇਨਾਤੀ ‘ਤੇ ਕੁੱਲ 169.34 ਕਰੋੜ ਰੁਪਏ ਦਾ ਖਰਚਾ ਆਇਆ ਹੈ। 75 ਕੰਪਨੀਆਂ ਦੀ ਤਾਇਨਾਤੀ 21 ਅਗਸਤ ਤੋਂ ਹੋ ਗਈ ਸੀ ਜਦਕਿ 10 ਕੰਪਨੀਆਂ ਬੀ. ਐੱਸ. ਐੱਫ. ਦੀਆਂ ਵੀ ਤਾਇਨਾਤ ਰਹੀਆਂ ਸਨ। ਇਸ ਤੋਂ ਇਲਾਵਾ 13 ਕੰਪਨੀਆਂ 14 ਸਤੰਬਰ ਤੋਂ 20 ਸਤੰਬਰ ਤੱਕ ਤਾਇਨਾਤ ਰਹੀਆਂ। ਡੇਰਾ ਵਿਵਾਦ ਕਰਕੇ ਸਰਕਾਰ ਨੂੰ ਫੌਰੀ 1.94 ਕਰੋੜ ਰੁਪਏ ਦੀਆਂ ਡਾਂਗਾਂ, ਸ਼ੀਲਡਾਂ ਅਤੇ ਹੋਰ ਸਾਜੋ ਸਮਾਨ ਦੀ ਖਰੀਦ ਕਰਨੀ ਪਈ। ਕੇਂਦਰੀ ਬਲਾਂ ਤੇ ਪੁਲਸ ਦੀ ਰਿਹਾਇਸ਼ ‘ਤੇ 89.39 ਲੱਖ ਰੁਪਏ ਦਾ ਖਰਚਾ ਆਇਆ। ਇਸੇ ਤਰ੍ਹਾਂ ਕੇਂਦਰੀ ਬਲਾਂ ਤੇ ਪੁਲਸ ਨੂੰ ਦਿੱਤੇ ਫੂਡ ਪ੍ਰਾਜੈਕਟਾਂ ਅਤੇ ਪਾਣੀ ‘ਤੇ 3.91 ਕਰੋੜ ਰੁਪਏ ਦਾ ਖਰਚਾ ਆਇਆ। ਇਨ੍ਹਾਂ ਲਈ ਜੋ ਵਾਹਨ ਲਏ ਗਏ ਹਨ, ਉਨ੍ਹਾਂ ਦਾ ਬਿੱਲ ਵੀ 4.47 ਕਰੋੜ ਰੁਪਏ ਬਣਿਆ ਹੈ।
ਵੱਡਾ ਖਰਚਾ ਤੇਲ ਦਾ ਰਿਹਾ ਅਤੇ ਡੇਰਾ ਵਿਵਾਦ ਸੰਭਾਲਣ ਲਈ 5.97 ਕਰੋੜ ਰੁਪਏ ਇਕੱਲੇ ਤੇਲ ‘ਤੇ ਹੀ ਖਰਚਣੇ ਪਏ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਵੀ 2.53 ਕਰੋੜ ਰੁਪਏ ਮੌਕੇ ‘ਤੇ ਵੱਖਰੇ ਖਰਚਣੇ ਪਏ ਹਨ। ਇਸ ਦਰਮਿਆਨ ਇਕੱਲੇ ਮੁਕਤਸਰ ਦੇ ਹੀ 60 ਲੱਖ ਦੇ ਬਿੱਲ ਬਣੇ ਹਨ। ਇਸ ਤੋਂ ਬਿਨਾਂ ਅਗਜ਼ਨੀ ਦੀਆਂ ਘਟਨਾਵਾਂ ‘ਚ 1.66 ਕਰੋੜ ਰੁਪਏ ਸੰਪਤੀ ਸਵਾਹ ਹੋਈ ਜਿਸ ‘ਚੋਂ 1.28 ਕਰੋੜ ਦੀ ਸਰਕਾਰੀ ਅਤੇ 38.41 ਲੱਖ ਦੀ ਪ੍ਰਾਈਵੇਟ ਜਾਇਦਾਦ ਨੁਕਸਾਨੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article