PUNJABMAILUSA.COM

ਡੇਰਾ ਸਰਚ ਆਪਰੇਸ਼ਨ – ਜਾਣੋ ਹੁਣ ਤੱਕ ਕੀ ਹੋਇਆ?

ਡੇਰਾ ਸਰਚ ਆਪਰੇਸ਼ਨ – ਜਾਣੋ ਹੁਣ ਤੱਕ ਕੀ ਹੋਇਆ?

ਡੇਰਾ ਸਰਚ ਆਪਰੇਸ਼ਨ – ਜਾਣੋ ਹੁਣ ਤੱਕ ਕੀ ਹੋਇਆ?
September 08
21:53 2017

ਸਿਰਸਾ, 8 ਸਤੰਬਰ (ਪੰਜਾਬ ਮੇਲ) – ਹਰਿਆਣਾ ਦੇ ਸਿਰਸਾ ਵਿੱਚ ਸਵੇਰੇ ਤਕਰੀਬਨ ਸੱਤ ਵਜੇ ਤੋਂ ਜੇਲ੍ਹ ਵਿੱਚ ਬੰਦ ਬਲਾਤਕਾਰੀ ਰਾਮ ਰਹੀਮ ਦੇ ਸਿਰਸਾ ਡੇਰੇ ਦੀ ਤਲਾਸ਼ੀ ਹੋ ਰਹੀ ਹੈ। ਹਰਿਆਣਾ ਪੁਲਿਸ ਦੇ ਪੰਜ ਹਜ਼ਾਰ ਜਵਾਨਾਂ ਤੋਂ ਇਲਾਵਾ ਨੀਮ ਫ਼ੌਜੀ ਬਲਾਂ ਦੀਆਂ 4 ਕੰਪਨੀਆਂ ਤੇ ਫ਼ੌਜ ਦੀਆਂ 4 ਟੁਕੜੀਆਂ ਮਿਲਕੇ 700 ਏਕੜ ਵਿੱਚ ਫੈਲੇ ਹੋਏ ਇਸ ਡੇਰੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਇਨ੍ਹਾਂ ਨਾਲ ਬੰਬ ਰੋਧਕ ਦਸਤਾ ਵੀ ਡੇਰੇ ਅੰਦਰ ਗਿਆ ਹੋਇਆ ਹੈ। ਤਲਾਸ਼ੀ ਦੌਰਾਨ ਡੇਰੇ ਵਿੱਚ ਵੱਡੀ ਗਿਣਤੀ ਵਿੱਚ ਨਕਦ ਰਾਸ਼ੀ ਮਿਲੀ ਹੈ।
ਸਿਰਸਾ ਵਿੱਚ ਪ੍ਰਸ਼ਾਸਨ ਨੇ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾ ‘ਤੇ ਰੋਕ ਲਾ ਦਿੱਤੀ ਹੈ।
ਪੁਲਿਸ ਨੇ ਡੇਰੇ ਲਈ ਸਾਰੇ ਪਹੁੰਚ ਮਾਰਗਾਂ ਨੂੰ ਬੰਦ ਕਰ ਦਿੱਤਾ ਹੈ। ਕਿਸੇ ਵੀ ਪ੍ਰੇਸ਼ਾਨੀ ਨਾਲ ਨਜਿੱਠਣ ਲਈ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਹਾਜ਼ਰ ਹਨ।
ਡੇਰੇ ਦੇ ਦੋ ਕਮਰਿਆਂ ਸੀਲ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਇਤਰਾਜ਼ਯੋਗ ਸਾਮਾਨ ਮਿਲਿਆ ਹੈ।
ਇੰਨਾ ਹੀ ਨਹੀਂ ਡੇਰੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਦ ਰਾਸ਼ੀ ਵੀ ਬਰਾਮਦ ਕੀਤੀ ਗਈ ਹੈ ਪਰ ਇਹ ਰਕਮ ਕਿੰਨੀ ਹੈ, ਇਸ ਬਾਰੇ ਹਾਲੇ ਤਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਡੇਰੇ ਵਿੱਚੋਂ ਕਈ ਕੰਪਿਊਟਰ ਤੇ ਹਾਰਡ ਡਿਸਕ ਨੂੰ ਪ੍ਰਸ਼ਾਸਨ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਤਲਾਸ਼ੀ ਮੁਹਿੰਮ ਦੌਰਾਨ ਬੰਦ ਦਰਵਾਜ਼ੇ ਖੋਲ੍ਹਣ ਲਈ ਕਈ ਮਿਸਤਰੀਆਂ ਨੂੰ ਵੀ ਅੰਦਰ ਲਿਜਾਇਆ ਗਿਆ ਹੈ। ਤਲਾਸ਼ੀ ਲਈ ਡੇਰੇ ਨੂੰ 10 ਹਿੱਸਿਆਂ ਵਿੱਚ ਵੰਡਿਆ ਗਿਆ ਹੈ।
ਤਲਾਸ਼ੀ ਤੋਂ ਪਹਿਲਾਂ ਸਵੇਰੇ ਡੇਰੇ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਜਿਸ ਵਿੱਚ ਡੇਰੇ ਵਿੱਚ ਹੋਣ ਵਾਲੀ ਕਾਨੂੰਨੀ ਪ੍ਰਕਿਰਿਆ ਦਾ ਸਾਥ ਦੇਣ ਦੀ ਗੱਲ ਕਹੀ ਗਈ ਹੈ ਤੇ ਸ਼ਾਂਤੀ ਬਰਕਰਾਰ ਰੱਖਣ ਦੀ ਵੀ ਅਪੀਲ ਕੀਤੀ ਗਈ ਹੈ।
5 ਸਤੰਬਰ ਨੂੰ ਹਰਿਆਣਾ ਤੇ ਪੰਜਾਬ ਉੱਚ ਅਦਾਲਤ ਨੇ ਡੇਰੇ ਦੀ ਤਲਾਸ਼ੀ ਲੈਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੂੰ ਤਲਾਸ਼ੀ ਦੀ ਰਣਨੀਤੀ ਬਣਾਉਂਦਿਆਂ ਹੀ 3 ਦਿਨ ਲੱਗ ਗਏ।
ਸੇਵਾਮੁਕਤ ਜੱਜ ਕੇ.ਐਸ. ਪਵਾਰ ਨੂੰ ਤਲਾਸ਼ੀ ਮੁਹਿੰਮ ਲਈ ਕਮਿਸ਼ਨਰ ਨਿਯੁਕਤ ਕੀਤਾ ਹੈ, ਜਿਨ੍ਹਾਂ ਦੀ ਨਿਗਰਾਨੀ ਵਿੱਚ ਸੁਰੱਖਿਆ ਬਲ ਤਲਾਸ਼ੀ ਲੈ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article