PUNJABMAILUSA.COM

ਡੇਰਾ ਸਿਰਸਾ ਜਾਣ ਵਾਲੇ ਆਗੂਆਂ ਦਾ ਮੁਤਵਾਜ਼ੀ ਜਥੇਦਾਰਾਂ ਵੱਲੋਂ ਬਾਈਕਾਟ

ਡੇਰਾ ਸਿਰਸਾ ਜਾਣ ਵਾਲੇ ਆਗੂਆਂ ਦਾ ਮੁਤਵਾਜ਼ੀ ਜਥੇਦਾਰਾਂ ਵੱਲੋਂ ਬਾਈਕਾਟ

ਡੇਰਾ ਸਿਰਸਾ ਜਾਣ ਵਾਲੇ ਆਗੂਆਂ ਦਾ ਮੁਤਵਾਜ਼ੀ ਜਥੇਦਾਰਾਂ ਵੱਲੋਂ ਬਾਈਕਾਟ
May 08
21:07 2017

siya
ਅੰਮ੍ਰਿਤਸਰ, 8 ਮਈ (ਪੰਜਾਬ ਮੇਲ)- ਡੇਰਾ ਸਿਰਸਾ ਜਾ ਕੇ ਵੋਟਾਂ ਮੰਗਣ ਦੀ ਖਾਤਰ ਹੁਕਮਨਾਮੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਮੁਤਵਾਜੀ ਜਥੇਦਾਰਾਂ ਨੇ ਅੱਜ ਲਗਪਗ 40 ਸਿਆਸੀ ਆਗੂਆਂ ਖਿਲਾਫ ਰਾਜਨੀਤਕ ਬਾਈਕਾਟ ਕਰਨ ਦਾ ਹੁਕਮਨਾਮਾ ਜਾਰੀ ਕੀਤਾ ਹੈ। ਉਨ੍ਹਾਂ ਨੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਆਖਿਆ ਕਿ ਇਨ੍ਹਾਂ ਆਗੂਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਸਾਂਝ ਨਾ ਰੱਖੀ ਜਾਵੇ।
ਇਹ ਹੁਕਮਨਾਮਾ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭਾਈ ਧਿਆਨ ਸਿੰਘ ਮੰਡ , ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਦੋ ਸਾਥੀਆਂ ਭਾਈ ਜਗਮੀਤ ਸਿੰਘ ਤੇ ਭਾਈ ਮੇਜਰ ਸਿੰਘ ਵਲੋਂ ਜਾਰੀ ਕੀਤਾ ਗਿਆ ਹੈ। ਇਸ ਸਬੰਧ ਵਿਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਾਈ ਮੰਡ ਨੇ ਦੱਸਿਆ ਕਿ 17 ਮਈ 2007 ਨੂੰ ਸ੍ਰੀ ਅਕਾਲ ਤਖ਼ਤ ਤੋਂ ਹੁਕਮਨਾਮਾ ਜਾਰੀ ਹੋਇਆ ਸੀ ਕਿ ਡੇਰਾ ਸਿਰਸਾ ਦੇ ਮੁਖੀ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਾ ਰੱਖੀ ਜਾਵੇ ਪਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸਿਆਸੀ ਲਾਭ ਵਾਸਤੇ ਇਸ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਇਸ ਸਬੰਧ ਵਿਚ ਬਣਾਈ ਜਾਂਚ ਕਮੇਟੀ ਨੇ ਵੀ ਇਨ੍ਹਾਂ ਖਿਲਾਫ ਰਿਪੋਰਟ ਦਿੱਤੀ ਹੈ। ਇਨ੍ਹਾਂ ਨੂੰ ਆਪਣਾ ਪੱਖ ਸਪਸ਼ਟ ਕਰਨ ਲਈ ਸ੍ਰੀ ਅਕਾਲ ਤਖ਼ਤ ਤੇ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ। ਪਰ ਇਹ ਨਹੀਂ ਆਏ। 30 ਮਾਰਚ ਨੂੰ ਇਨ੍ਹਾਂ ਸਾਰਿਆਂ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਅਤੇ ਅੱਜ ਇਨ੍ਹਾਂ ਖਿਲਾਫ ਅਗਲੀ ਕਾਰਵਾਈ ਕਰਦਿਆਂ ਸਿੱਖ ਸੰਗਤਾਂ ਨੂੰ ਇਨ੍ਹਾਂ ਦਾ ਸਿਆਸੀ ਬਾਈਕਾਟ ਕਰਨ ਦਾ ਹੁਕਮ ਦਿੱਤਾ ਜਾਂਦਾ ਹੈ।
ਜਿਨ੍ਹਾਂ ਸਿਆਸੀ ਆਗੂਆਂ ਖਿਲਾਫ ਇਹ ਆਦੇਸ਼ ਜਾਰੀ ਕੀਤੇ ਹਨ, ਉਨ੍ਹਾਂ ਵਿਚ ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਜਨਮੇਜਾ ਸਿੰਘ ਸੇਖੋਂ, ਜੀਤ ਮਹਿੰਦਰ ਸਿੰਘ, ਦਰਸ਼ਨ ਸਿੰਘ ਕੋਟਫੱਤਾ, ਦਿਲਰਾਜ ਸਿੰਘ ਭੂੰਦੜ, ਪ੍ਰਕਾਸ਼ ਸਿੰਘ ਭੱਟੀ, ਵਰਿੰਦਰ ਕੌਰ, ਗੁਲਜ਼ਾਰ ਸਿੰਘ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਹਰਦੀਪ ਸਿੰਘ ਢਿੱਲੋਂ, ਦੀਦਾਰ ਸਿੰਘ ਭੱਟੀ, ਦਰਬਾਰਾ ਸਿੰਘ ਗੁਰੂ, ਹਰਪ੍ਰੀਤ ਸਿੰਘ ਕੋਟ ਭਾਈ, ਇੰਦਰਇਕਬਾਲ ਸਿੰਘ ਅਟਵਾਲ, ਰਣਜੀਤ ਸਿੰਘ ਤਲਵੰਡੀ, ਸ਼ਰਨਜੀਤ ਸਿੰਘ ਢਿੱਲੋਂ, ਈਸ਼ਰ ਸਿੰਘ ਮੇਹਰਬਾਨ, ਜਗਦੀਪ ਸਿੰਘ ਨਕਈ, ਪਰਮਬੰਸ ਸਿੰਘ ਬੰਟੀ ਰੁਮਾਣਾ, ਅਜੀਤ ਸਿੰਘ ਸ਼ਾਂਤ, ਹਰੀ ਸਿੰਘ ਧੁਰੀ, ਗੋਬਿੰਦ ਸਿੰਘ ਲੌਂਗੋਵਾਲ, ਸੁਰਿੰਦਰਪਾਲ ਸਿੰਘ ਸਿਬੀਆ, ਬਲਬੀਰ ਸਿੰਘ ਘੁੰਨਸ, ਮਨਪ੍ਰੀਤ ਸਿੰਘ ਇਆਲੀ, ਕੇਵਲ ਸਿੰਘ ਢਿੱਲੋਂ, ਰਜਿੰਦਰ ਕੌਰ ਭੱਠਲ, ਅਜੀਤ ਇੰਦਰ ਸਿੰਘ ਮੋਫਰ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਧੂ ਸਿੰਘ ਧਰਮਸੋਤ, ਖੁਸ਼ਬਾਜ ਸਿੰਘ ਜਟਾਣਾ, ਅਜੈਬ ਸਿੰਘ ਭੱਟੀ, ਕੁਸ਼ਲਦੀਪ ਸਿੰਘ ਢਿੱਲੋਂ, ਕਰਨ ਕੌਰ ਬਰਾੜ, ਕਾਕਾ ਰਣਦੀਪ ਸਿੰਘ, ਦਰਸ਼ਨ ਸਿੰਘ ਬਰਾੜ, ਦਮਨ ਕੌਰ ਬਾਜਵਾ, ਨਰਿੰਦਰਪਾਲ ਸਿੰਘ ਸੰਧਾ ਦੇ ਨਾਂ ਸ਼ਾਮਲ ਹਨ।
ਇਸ ਦੌਰਾਨ ਮੁਤਵਾਜ਼ੀ ਜਥੇਦਾਰਾਂ ਨੇ 1 ਜੂਨ ਨੂੰ ਬਰਗਾੜੀ ਵਿਖੇ ਧਾਰਮਿਕ ਇਕੱਠ ਕਰਨ ਦਾ ਐਲਾਨ ਕੀਤਾ ਹੈ।
ਇਥੇ ਦੱਸਣਯੋਗ ਹੈ ਕਿ ਇਸੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਹੁਕਮਨਾਮੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਲਗਪਗ 43 ਆਗੂਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article