PUNJABMAILUSA.COM

ਡੇਰਾ ਸਿਰਸਾ ਤੋਂ ਸਮਰਥਨ ਲੈਣ ਵਾਲੇ ਲੀਡਰ ਤਨਖਾਹੀਏ ਕਰਾਰ

ਡੇਰਾ ਸਿਰਸਾ ਤੋਂ ਸਮਰਥਨ ਲੈਣ ਵਾਲੇ ਲੀਡਰ ਤਨਖਾਹੀਏ ਕਰਾਰ

ਡੇਰਾ ਸਿਰਸਾ ਤੋਂ ਸਮਰਥਨ ਲੈਣ ਵਾਲੇ ਲੀਡਰ ਤਨਖਾਹੀਏ ਕਰਾਰ
April 17
14:34 2017

akal
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਮੇਲ)-ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਸਮਰਥਨ ਲੈਣ ਤੇ ਡੇਰਾ ਲੀਡਰਾਂ ਨਾਲ ਮੁਲਾਕਾਤ ਕਰਨ ਵਾਲੇ ਕੁੱਲ 21 ਨੇਤਾਵਾਂ ਨੂੰ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਤਨਖਾਈਏ ਕਰਾਰ ਦਿੱਤੇ ਗਏ ਇਨ੍ਹਾਂ 21 ਲੀਡਰਾਂ ‘ਚੋਂ 20 ਸ਼੍ਰੋਮਣੀ ਅਕਾਲੀ ਦਲ ਤੇ ਇੱਕ ਕਾਂਗਰਸ ਪਾਰਟੀ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਬਾਕੀ ਪਤਿਤ ਲੀਡਰਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ਵਿੱਚ 10 ਦਿਨ ਸੇਵਾ ਕਾਰਨ ਤੋਂ ਬਾਅਦ ਮੁਆਫੀ ਦੀ ਅਰਦਾਸ ਕਾਰਨ ਦਾ ਆਦੇਸ਼ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਸਿਰਫ ਗੁਰਸਿੱਖ ਨੂੰ ਹੀ ਅਕਾਲ ਤਖ਼ਤ ‘ਤੇ ਤਲਬ ਕੀਤਾ ਜਾਂਦਾ ਹੈ ਤੇ ਗੁਰਸਿੱਖਾਂ ਨੂੰ ਹੀ ਧਾਰਮਿਕ ਸਜ਼ਾ ਲਾਈ ਜਾਂਦੀ ਹੈ। ਅੱਜ ਅਕਾਲ ਤਖ਼ਤ ਸਾਹਿਬ ਤੋਂ ਜਿਨ੍ਹਾਂ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ, ਉਨ੍ਹਾਂ ਵਿੱਚ ਗੁਰਸਿੱਖ ਲੀਡਰਾਂ ਦੇ ਨਾਮ ਅਕਾਲੀ ਦਲ ਦੇ ਅਜੀਤ ਸਿੰਘ ਸ਼ਾਂਤ, ਦਰਬਾਰਾ ਸਿੰਘ ਗੁਰੂ, ਪਰਮਿੰਦਰ ਸਿੰਘ ਢੀਂਡਸਾ, ਵਰਿੰਦਰ ਕੌਰ, ਇੰਦਰਇਕਬਾਲ ਸਿੰਘ, ਮੰਤਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਭੱਟੀ, ਸਿਕੰਦਰ ਸਿੰਘ ਮਲੂਕਾ, ਗੁਰਪ੍ਰੀਤ ਸਿੰਘ ਰਾਜੂ, ਜੀਤਮਹਿੰਦਰ ਸਿੰਘ, ਪਰਮਬੰਸ ਸਿੰਘ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ ਕੋਟਭਾਈ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਡਾ, ਈਸ਼ਰ ਸਿੰਘ ਮਿਹਰਬਾਨ, ਗੋਬਿੰਦ ਸਿੰਘ ਲੌਂਗੋਵਾਲ, ਰਣਜੀਤ ਸਿੰਘ ਤਲਵੰਡੀ, ਹਰਿ ਸਿੰਘ ਨਾਭਾ, ਦੀਦਾਰ ਸਿੰਘ ਭੱਟੀ ਤੇ ਕਾਂਗਰਸੀ ਲੀਡਰ ਅਜੀਤਇੰਦਰ ਸਿੰਘ ਮੋਫਰ ਦੇ ਨਾਂ ਸ਼ਾਮਲ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਡੇਰੇ ਜਾਣ ਵਾਲੇ ਕੁਲ 44 ਲੀਡਰਾਂ ਨੂੰ ਅਕਾਲ ਤਖ਼ਤ ਸਕੱਤਰੇਤ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ‘ਚੋਂ ਅੱਜ 40 ਲੀਡਰਾਂ ਨੇ ਆਪਣਾ ਸਪਸ਼ਟੀਕਰਨ ਪੇਸ਼ ਕੀਤਾ ਤੇ 4 ਲੀਡਰ ਕਿਸੇ ਕਾਰਨ ਕਰਕੇ ਗੈਰ ਹਾਜ਼ਰ ਰਹੇ। ਗੈਰ ਹਾਜ਼ਰ ਰਹੇ ਲੀਡਰਾਂ ਵਿੱਚ ਰਜਿੰਦਰ ਕੌਰ ਭੱਠਲ, ਮਨਪ੍ਰੀਤ ਬਾਦਲ ਦੇ ਬੇਟੇ ਅਰਜਨ ਸਿੰਘ, ਜਨਮੇਜਾ ਸਿੰਘ ਸੇਖੋਂ ਤੇ ਅਜਾਇਬ ਸਿੰਘ ਭੱਟੀ ਸ਼ਾਮਲ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article