PUNJABMAILUSA.COM

ਡੇਰਾ ਸਿਰਸਾ ਦੇ ਸੱਚ ਤੋਂ ਪਰਦਾ ਹਟਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ

ਡੇਰਾ ਸਿਰਸਾ ਦੇ ਸੱਚ ਤੋਂ ਪਰਦਾ ਹਟਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ

ਡੇਰਾ ਸਿਰਸਾ ਦੇ ਸੱਚ ਤੋਂ ਪਰਦਾ ਹਟਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ
September 08
17:58 2017

ਸਿਰਸਾ, 8 ਸਤੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਕੀਤੇ ਕੋਰਟ ਕਮਿਸ਼ਨਰ ਏ.ਕੇ.ਐਸ. ਪੁਆਰ ਦੀ ਅਗਵਾਈ ਵਿੱਚ ਡੇਰਾ ਸਿਰਸਾ ਦੇ ਸੱਚ ਤੋਂ ਪਰਦਾ ਹਟਾਉਣ ਲਈ ਤਲਾਸ਼ੀ ਮੁਹਿੰਮ ਅੱਜ ਸਵੇਰੇ ਸ਼ੁਰੂ ਹੋਈ। ਤਲਾਸ਼ੀ ਲਈ ਡੇਰੇ ਨੂੰ ਦਸ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਸੇਵਾਮੁਕਤ ਜੱਜ ਏ.ਕੇ.ਐਸ. ਪੁਆਰ ਦੀ ਅਗਵਾਈ ਵਿੱਚ ਦਰਜਨਾਂ ਟੀਮਾਂ ਤਲਾਸ਼ੀ ਵਿੱਚ ਜੁਟੀਆਂ ਹੋਈਆਂ ਹਨ। ਉਧਰ ਸਰਕਾਰ ਨੇ ਡੇਰੇ ਵਿੱਚ ਤਲਾਸ਼ੀ ਕਾਰਨ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ ਤਲਾਸ਼ੀ ਮੁਹਿੰਮ ਵਿੱਚ ਬੈਂਕ ਕਰਮਚਾਰੀ, ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਸਮੇਤ ਜਿੰਦਰੇ ਖੋਲ੍ਹਣ ਵਿੱਚ ਮਾਹਿਰ 22 ਵਿਅਕਤੀਆਂ ਨੂੰ ਸ਼ਾਮਲ ਕੀਤਾ ਹੈ। ਮੁਹਿੰਮ ਵਿੱਚ ਛੇ ਆਈ.ਪੀ.ਐਸ. ਅਧਿਕਾਰੀਆਂ ਤੇ ਅੱਧੀ ਦਰਜਨ ਤੋਂ ਜ਼ਿਆਦਾ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਵੀ ਲਾਇਆ ਗਿਆ ਹੈ। ਦੁਪਹਿਰ ਤੱਕ ਦੀ ਤਲਾਸ਼ੀ ਮੁਹਿੰਮ ਦੀ ਜਾਣਕਾਰੀ ਦਿੰਦੇ ਹੋਏ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਨੇ ਦੱਸਿਆ ਕਿ ਡੇਰੇ ਦੇ ਦੋ ਕਮਰਿਆਂ ਨੂੰ ਸੀਲ ਕੀਤਾ ਗਿਆ ਹੈ, ਜਿਸ ਵਿੱਚ ਕੰਪਿਊਟਰ ਸੈੱਟ ਅਤੇ ਹਾਰਡ ਡਿਸਕ ਬਰਾਮਦ ਕੀਤੇ ਗਏ ਹਨ। ਦੋ ਕਮਰਿਆਂ ਵਿੱਚੋਂ ਸੱਤ ਹਜ਼ਾਰ ਦੀ ਪੁਰਾਣੀ ਕਰੰਸੀ ਅਤੇ 12 ਹਜ਼ਾਰ ਦੀ ਨਵੀਂ ਕਰੰਸੀ ਮਿਲੀ ਹੈ। ਇਸ ਤੋਂ ਇਲਾਵਾ ਇਕ ਲੈਕਸਸ ਗੱਡੀ, ਇਕ ਓ.ਬੀ. ਵੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦੇਸੀ ਦਵਾਈਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਆਈਆਈਟੀ ਰੁੜਕੀ ਦੀ ਫੋਰੈਂਸਿਕ ਟੀਮ ਨੇ ਡੇਰੇ ਦੀ ਗੁਫਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਫਾ ਕੋਲੋਂ ਪੰਜ ਜਣੇ ਮਿਲੇ ਹਨ, ਜਿਨ੍ਹਾਂ ਵਿੱਚ ਦੋ ਨਾਬਾਲਗ ਅਤੇ ਤਿੰਨ ਬਾਲਗ ਹਨ। ਨਾਬਾਲਗਾਂ ਨੂੰ ਚਾਈਲਡ ਵੈਲਫੇਅਰ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਹੈ, ਜਦੋਂ ਕਿ ਬਾਲਗਾਂ ਦੇ ਪਤੇ ਦੀ ਜਾਣਕਾਰੀ ਲਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਮਾਪਿਆਂ ਨੂੰ ਸੌਂਪਿਆ ਜਾ ਸਕੇ। ਡੇਰੇ ਵਿੱਚੋਂ ਇਕ ਵਾਕੀ-ਟਾਕੀ ਸੈੱਟ ਵੀ ਬਰਾਮਦ ਕੀਤਾ ਹੈ, ਜਿਸ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ।
ਸੁਰੱਖਿਆ ਪ੍ਰਬੰਧਾਂ ਲਈ ਨੀਮ ਫੌਜੀ ਦਸਤਿਆਂ ਦੀਆਂ 41 ਕੰਪਨੀਆਂ ਤਾਇਨਾਤ ਕੀਤੀਆਂ ਹਨ, ਜਿਸ ਵਿੱਚ ਸੀਆਰਪੀਐਫ ਦੀਆਂ 20, ਬੀਐਸਐਫ ਦੀਆਂ ਦੋ, ਐਸਐਸਬੀ ਦੀਆਂ 12, ਆਰਏਐਫ ਦੀਆਂ ਦੋ ਕੰਪਨੀਆਂ ਤੋਂ ਇਲਾਵਾ ਬੰਬ ਨਿਰੋਧਕ ਦਸਤਾ ਤੇ ਡਾਗ ਸਕੁਐਡ ਦੀਆਂ ਨੌਂ ਟੀਮਾਂ ਸ਼ਾਮਲ ਹਨ। ਫੌਜ ਦੀਆਂ ਚਾਰ ਟੁਕੜੀਆਂ ਵੱਖਰੀਆਂ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਕਮਾਂਡੋਜ ਦਸਤੇ ਵਾਲੀ ਸਵਾਟ ਟੀਮ ਵੀ ਤਾਇਨਾਤ ਹੈ। ਹਰਿਆਣਾ ਪੁਲੀਸ ਦੇ ਕਰੀਬ ਪੰਜ ਹਜ਼ਾਰ ਜਵਾਨ ਲਾਏ ਗਏ ਹਨ। ਪਤਾ ਲੱਗਿਆ ਹੈ ਕਿ ਤਲਾਸ਼ੀ ਮੁਹਿੰਮ ਰਾਤ ਨੂੰ ਅਤੇ ਭਲਕੇ ਵੀ ਜਾਰੀ ਰਹਿਣ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article