PUNJABMAILUSA.COM

ਡੇਰਾ ਸਿਰਸਾ ਮੁਖੀ ਨੂੰ 20 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ

 Breaking News

ਡੇਰਾ ਸਿਰਸਾ ਮੁਖੀ ਨੂੰ 20 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ

ਡੇਰਾ ਸਿਰਸਾ ਮੁਖੀ ਨੂੰ 20 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ
August 30
12:15 2017

ਰੋਹਤਕ, 30 ਅਗਸਤ (ਪੰਜਾਬ ਮੇਲ)- ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਕੇਸ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਉਂਦਿਆਂ ਕਿਹਾ ਕਿ ਦੋਸ਼ੀ ਨੇ ਜੰਗਲੀ ਜਾਨਵਰ ਵਰਗਾ ਵਿਹਾਰ ਕੀਤਾ, ਜਿਸ ਨੇ ਆਪਣੀਆਂ ਮਹਿਲਾ ਸ਼ਰਧਾਲੂ ਸਾਧਵੀਆਂ ਨੂੰ ਵੀ ਨਹੀਂ ਬਖ਼ਸ਼ਿਆ। ਅਦਾਲਤ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ (50) ਨੇ ਆਪਣੇ ”ਭੋਲੇ-ਭਾਲੇ ਅਤੇ ਅੰਨੇ ਭਗਤਾਂ” ਉੱਤੇ ਜਿਨਸੀ ਹਮਲਾ ਕਰਕੇ ਉਨ੍ਹਾਂ ਦਾ ਬਹੁਤ ਬੁਰੇ ਤਰੀਕੇ ਨਾਲ ਭਰੋਸਾ ਤੋੜਿਆ ਅਤੇ ਉਹ ਕਿਸੇ ਰਿਆਇਤ ਦਾ ਹੱਕਦਾਰ ਨਹੀਂ ਹੈ।
ਜੱਜ ਜਗਦੀਪ ਸਿੰਘ ਨੇ ਆਪਣੇ ਨੌਂ ਪੰਨਿਆਂ ਦੇ ਹੁਕਮ ਵਿਚ ਦੋਵਾਂ ਕੇਸਾਂ ਵਿਚ ਦੋਸ਼ੀ ਨੂੰ 10-10 ਸਾਲ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਦੋਸ਼ੀ ਨੂੰ 30 ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਇਸ ਵਿਚੋਂ ਦੋਸ਼ੀ ਨੂੰ 14-14 ਲੱਖ ਰੁਪਏ ਪੀੜਤਾਂ ਨੂੰ ਦੇਣੇ ਹੋਣਗੇ, ਜਦੋਂ ਕਿ ਦੋ ਲੱਖ ਰੁਪਏ ਅਦਾਲਤ ਵਿਚ ਜਮ੍ਹਾਂ ਕਰਵਾਉਣੇ ਹੋਣਗੇ। ਦੋਵਾਂ ਮਾਮਲਿਆਂ ਵਿਚ ਸੁਣਾਈ ਸਜ਼ਾ ਵੱਖ-ਵੱਖ ਚੱਲੇਗੀ। ਸਜ਼ਾ ਸੁਣਾਉਣ ਮਗਰੋਂ ਡੇਰਾ ਮੁਖੀ ਨੂੰ ਪਹਿਲਾਂ ਬੈਰਕ ਵਿਚ ਭੇਜਿਆ ਗਿਆ ਤੇ ਉਸ ਤੋਂ ਬਾਅਦ ਹੀ ਸੀ.ਬੀ.ਆਈ. ਜੱਜ ਜਗਦੀਪ ਸਿੰਘ ਕੋਰਟ ਰੂਮ ‘ਚੋਂ ਬਾਹਰ ਨਿਕਲੇ। ਮੀਡੀਆ ਰਿਪੋਰਟਾਂ ਮੁਤਾਬਕ ਜੇਲ੍ਹ ਲਾਇਬ੍ਰੇਰੀ ਵਿਚ ਬਣੀ ਇਸ ਅਦਾਲਤ ਵਿਚ ਸਜ਼ਾ ਦੇ ਐਲਾਨ ਦੌਰਾਨ ਡੇਰਾ ਮੁਖੀ ਰੋਣ ਲੱਗ ਪਿਆ ਅਤੇ ਉਸ ਨੇ ਹੱਥ ਜੋੜ ਕੇ ਮੁਆਫ਼ੀ ਦੀ ਬੇਨਤੀ ਕੀਤੀ। ਉਸ ਨੇ ਬਾਅਦ ਵਿਚ ਅਦਾਲਤ ਵਿਚੋਂ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ।
ਸੋਮਵਾਰ ਨੂੰ ਕਰੀਬ 1:40 ਵਜੇ ਸੀ.ਬੀ.ਆਈ. ਦੇ ਜੱਜ ਜਗਦੀਪ ਸਿੰਘ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ਵਿਚ ਬਣਾਈ ਅਦਾਲਤ ‘ਚ ਪਹੁੰਚੇ ਅਤੇ ਜਿਨਸੀ ਸ਼ੋਸ਼ਣ ਮਾਮਲੇ ਦੀ ਕਾਰਵਾਈ ਸ਼ੁਰੂ ਕੀਤੀ। ਕਾਗਜ਼ੀ ਕਾਰਵਾਈ ਤੋਂ ਬਾਅਦ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਵਿਚ ਲਿਆਂਦਾ ਗਿਆ। ਸੀ.ਬੀ.ਆਈ. ਦੇ ਵਕੀਲ ਐੱਚ.ਸੀ. ਵਰਮਾ ਨੇ ਕਿਹਾ ਕਿ ਦੋਸ਼ੀ ਨੇ ਬੇਹੱਦ ਸ਼ਰਮਨਾਕ ਕੰਮ ਕੀਤਾ ਹੈ। ਉਸ ਨੇ ਧਰਮ ਦੇ ਨਾਂ ਉਤੇ ਕੁਕਰਮ ਕੀਤਾ ਹੈ। ਇਸ ਦੀ ਜਿੰਨੀ ਸਜ਼ਾ ਦਿੱਤੀ ਜਾਵੇ, ਉਨੀ ਘੱਟ ਹੈ। ਉਨ੍ਹਾਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੀ ਅਪੀਲ ਕੀਤੀ, ਜਦੋਂ ਕਿ ਡੇਰਾ ਮੁਖੀ ਦੇ ਵਕੀਲ ਐੱਚ.ਕੇ. ਗਰਗ ਨੇ ਦਲੀਲ ਦਿੱਤੀ ਕਿ ਡੇਰੇ ਵੱਲੋਂ ਜਨਹਿੱਤ ਵਿਚ ਖ਼ੂਨਦਾਨ ਕੈਂਪ, ਸਫ਼ਾਈ ਮੁਹਿੰਮ, ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਸਮੇਤ ਕਈ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਕੰਮਾਂ ਨੂੰ ਦੇਖਦਿਆਂ ਤੇ ਡੇਰਾ ਮੁਖੀ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਨਰਮੀ ਵਰਤੀ ਜਾਵੇ। ਜੱਜ ਜਗਦੀਪ ਸਿੰਘ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 3:27 ਵਜੇ ਦੋਸ਼ੀ ਨੂੰ ਬਲਾਤਕਾਰ ਦੇ ਦੋਵਾਂ ਮਾਮਲਿਆਂ ਵਿਚ 10-10 ਸਾਲਾਂ ਦੀ ਸਜ਼ਾ ਸੁਣਾਈ। ਇਹ ਸਜ਼ਾ ਵੱਖ-ਵੱਖ ਚੱਲੇਗੀ।
ਸਜ਼ਾ ਦੇ ਐਲਾਨ ਤੋਂ ਬਾਅਦ ਡੇਰਾ ਮੁਖੀ ਦੇ ਵਕੀਲ ਐੱਸ.ਕੇ. ਗਰਗ ਨੇ ਕਿਹਾ ਕਿ ਉਹ ਸੀ.ਬੀ.ਆਈ. ਅਦਾਲਤ ਦੇ ਫੈਸਲੇ ਖ਼ਿਲਾਫ਼ ਹਾਈ ਕੋਰਟ ਵਿਚ ਅਪੀਲ ਕਰਨਗੇ। ਸੀ.ਬੀ.ਆਈ. ਅਦਾਲਤ ਨੇ ਦੋਸ਼ੀ ਨੂੰ ਧਾਰਾ 376, 509 ਤੇ 506 ਤਹਿਤ ਸਜ਼ਾ ਸੁਣਾਈ ਹੈ। ਪੰਚਕੂਲਾ ਵਿਚ ਸੀ.ਬੀ.ਆਈ. ਅਦਾਲਤ ਨੇ ਇਨ੍ਹਾਂ ਧਾਰਾਵਾਂ ਤਹਿਤ ਡੇਰਾ ਮੁਖੀ ਨੂੰ 25 ਅਗਸਤ ਨੂੰ ਦੋਸ਼ੀ ਠਹਿਰਾਇਆ ਸੀ। ਜ਼ਿਕਰਯੋਗ ਹੈ ਕਿ ਸਾਲ 2002 ਵਿਚ ਡੇਰੇ ਦੀ ਇਕ ਸਾਧਵੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾ ਕੇ ਡੇਰਾ ਮੁਖੀ ਖ਼ਿਲਾਫ਼ ਹਾਈ ਕੋਰਟ ਤੇ ਪ੍ਰਧਾਨ ਮੰਤਰੀ ਦੇ ਨਾਮ ਚਿੱਠੀ ਲਿਖੀ ਸੀ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ। ਸਾਲ 2007 ਵਿਚ ਇਸ ਮਾਮਲੇ ਵਿਚ ਗੁਰਮੀਤ ਰਾਮ ਰਹੀਮ ਪਹਿਲੀ ਵਾਰ ਅੰਬਾਲਾ ਅਦਾਲਤ ਵਿਚ ਪੇਸ਼ ਹੋਇਆ। ਇਸ ਮਗਰੋਂ ਇਹ ਮਾਮਲਾ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਿਚ ਚੱਲ ਰਿਹਾ ਸੀ। ਜੱਜ ਜਗਦੀਪ ਸਿੰਘ ਫੈਸਲਾ ਸੁਣਾਉਣ ਤੋਂ ਬਾਅਦ ਸ਼ਾਮੀ 4:30 ਵਜੇ ਪੰਚਕੂਲਾ ਲਈ ਰਵਾਨਾ ਹੋ ਗਏ। ਇਸ ਦੌਰਾਨ ਸੁਰੱਖਿਆ ਦੇ ਪੁਖ਼ਤਾ ਬੰਦੋਬਸਤ ਕੀਤੇ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article