PUNJABMAILUSA.COM

ਡੇਰਾ ਸਿਰਸਾ ਮੁਖੀ ਨੂੰ 25 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ; ਸ਼ਰਧਾਲੂਆਂ ਦੀ ਸ਼ਰਧਾ ਪੇਸ਼ੀ ਤੋਂ ਰਹੀ ਹੈ ਰੋਕ

ਡੇਰਾ ਸਿਰਸਾ ਮੁਖੀ ਨੂੰ 25 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ; ਸ਼ਰਧਾਲੂਆਂ ਦੀ ਸ਼ਰਧਾ ਪੇਸ਼ੀ ਤੋਂ ਰਹੀ ਹੈ ਰੋਕ

ਡੇਰਾ ਸਿਰਸਾ ਮੁਖੀ ਨੂੰ 25 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ; ਸ਼ਰਧਾਲੂਆਂ ਦੀ ਸ਼ਰਧਾ ਪੇਸ਼ੀ ਤੋਂ ਰਹੀ ਹੈ ਰੋਕ
August 19
17:40 2017

ਬਠਿੰਡਾ, 19 ਅਗਸਤ (ਪੰਜਾਬ ਮੇਲ)-ਡੇਰਾ ਸਿਰਸਾ ਦੇ ਮੁਖੀ ਪ੍ਰਤੀ ਉਨ੍ਹਾਂ ਦੇ ਸ਼ਰਧਾਲੂਆਂ ਦੀ ਸ਼ਰਧਾ ਇਸ ਪੱਧਰ ਤੱਕ ਪਹੁੰਚ ਚੁੱਕੀ ਹੈ ਕਿ ਉਹ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਹੋਣ ਤੋਂ ਵੀ ਰੋਕ ਰਹੇ ਹਨ, ਜਿਨ੍ਹਾਂ ਬੀਤੀ ਰਾਤ ਸੰਤ ਗੁਰਮੀਤ ਸਿੰਘ ਨੂੰ ਸਪੱਸ਼ਟ ਕਹਿ ਦਿੱਤਾ ਕਿ ‘ਪਿਤਾ ਜੀ, ਅਦਾਲਤ ਜਾਣਾ ਹੋਵੇ ਤਾਂ ਸਾਡੀਆਂ ਲਾਸ਼ਾਂ ਤੋਂ ਗੁਜ਼ਰਨਾ ਪਵੇਗਾ।’ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਡੇਰੇ ਦੇ ਹੱਕ ‘ਚ ਦਿੱਲੀ ਦਰਬਾਰ ਵਿਚ ਵੀ ਮੀਟਿੰਗਾਂ ਕਰ ਰਹੇ ਹਨ।
ਭਰੋਸੇਯੋਗ ਸੂਤਰਾਂ ਅਨੁਸਾਰ ਸੀ. ਬੀ. ਆਈ. ਕੋਰਟ ਪੰਚਕੂਲਾ ‘ਚ ਚੱਲ ਰਹੇ ਕੇਸ ਦਾ ਫੈਸਲਾ ਸੁਣਾਉਣ ਖਾਤਰ 25 ਅਗਸਤ 2017 ਰਾਖਵੀਂ ਰੱਖੀ ਗਈ ਹੈ, ਜਿਸ ਵਿਚ ਡੇਰਾ ਮੁਖੀ ਨੂੰ ਖੁਦ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਹ ਡੇਰਾ ਸਿਰਸਾ ਤੋਂ ਵੀਡੀਓ ਕਾਨਫਰੰਸ ਰਾਹੀਂ ਹੀ ਅਦਾਲਤ ਵਿਚ ਪੇਸ਼ ਹੋ ਰਹੇ ਸਨ। ਉਸ ਦਿਨ ਫੈਸਲਾ ਡੇਰਾ ਮੁਖੀ ਦੇ ਹੱਕ ‘ਚ ਜਾਂਦਾ ਹੈ ਜਾਂ ਖਿਲਾਫ, ਇਹ ਸਵਾਲ ਤਾਂ ਬਾਅਦ ਵਿਚ ਖੜ੍ਹਾ ਹੋਵੇਗਾ ਪਰ ਰੌਲਾ ਉਸ ਤੋਂ ਪਹਿਲਾਂ ਹੀ ਪੈ ਗਿਆ ਹੈ ਕਿਉਂਕਿ ਬੀਤੀ ਰਾਤ ਡੇਰਾ ਸਿਰਸਾ ਦੀ ਗੁਫਾ ਵਿਚ ਇਕ ਵਿਸ਼ਾਲ ਮੀਟਿੰਗ ਹੋਈ। ਇਥੇ ਸੰਤ ਗੁਰਮੀਤ ਸਿੰਘ ਵੀ ਮੌਜੂਦ ਸਨ।
ਸੰਤ ਗੁਰਮੀਤ ਸਿੰਘ ਦਾ ਕਹਿਣਾ ਸੀ ਕਿ ਉਹ 25 ਅਗਸਤ ਨੂੰ ਅਦਾਲਤ ਵਿਚ ਪੇਸ਼ ਹੋਣਗੇ ਪਰ ਮੌਕੇ ‘ਤੇ ਡੇਰਾ ਪ੍ਰੇਮੀ ਨਾ ਪਹੁੰਚਣ ਤੇ ਨਾ ਹੀ ਕਾਨੂੰਨ ਨੂੰ ਹੱਥ ਵਿਚ ਲਿਆ ਜਾਵੇ ਕਿਉਂਕਿ ਅਦਾਲਤ ਦਾ ਮਾਣ-ਸਤਿਕਾਰ ਬਹਾਲ ਰੱਖਣਾ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਦੇ ਭਾਸ਼ਣ ਤੋਂ ਬਾਅਦ ਡੇਰਾ ਪ੍ਰੇਮੀ ਭੜਕ ਗਏ, ਜਿਨ੍ਹਾਂ ਦਾ ਕਹਿਣਾ ਸੀ ਕਿ ”ਪਿਤਾ ਜੀ, ਡੇਰਾ ਸਲਾਬਪੁਰਾ ਵਿਖੇ ਜਾਮ-ਏ-ਇੰਸਾਂ ਪਿਲਾਉਣ ਸਮੇਂ ਤੁਸੀਂ ਕਿਹਾ ਸੀ ਕਿ ਅੱਜ ਤੋਂ ਬਾਅਦ ਸਮੂਹ ਡੇਰਾ ਪ੍ਰੇਮੀ ਤੇ ਡੇਰਾ ਮੁਖੀ ਇਕ ਹਨ, ਸਾਰੇ ਡੇਰਾ ਪ੍ਰੇਮੀ ਉਨ੍ਹਾਂ ਦੀ ਹਰੇਕ ਗੱਲ ਮੰਨਣਗੇ ਅਤੇ ਉਹ ਸਾਰੇ ਡੇਰਾ ਪ੍ਰੇਮੀਆਂ ਦੀ ਹਰੇਕ ਗੱਲ ਮੰਨਣ ਦੇ ਪਾਬੰਦ ਹੋਣਗੇ। ਇਸ ਲਈ ਸਾਡਾ ਫੈਸਲਾ ਹੈ ਕਿ ਉਹ ਸਮੂਹ ਡੇਰਾ ਪ੍ਰੇਮੀਆਂ ਦੀ ਗੱਲ ਮੰਨ ਕੇ ਅਦਾਲਤ ਵਿਚ ਪੇਸ਼ ਹੋਣ ਦਾ ਖਿਆਲ ਛੱਡ ਦੇਣ। ਜੇਕਰ ਉਨ੍ਹਾਂ ਅਦਾਲਤ ਵਿਚ ਪੇਸ਼ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉਹ ਕਾਫਲੇ ਦੀਆਂ ਕਾਰਾਂ ਅੱਗੇ ਲੇਟ ਜਾਣਗੇ, ਜੇਕਰ ਉਹ ਉਨ੍ਹਾਂ ਦੀਆਂ ਲਾਸ਼ਾਂ ਤੋਂ ਲੰਘ ਕੇ ਜਾਣਾ ਚਾਹੁਣ ਤਾਂ ਜ਼ਰੂਰ ਚਲੇ ਜਾਣ, ਕਿਉਂਕਿ ਉਨ੍ਹਾਂ ਦੇ ਜਿਊਂਦੇ-ਜੀਅ ਉਹ ਅਦਾਲਤ ‘ਚ ਪੇਸ਼ ਨਹੀਂ ਹੋ ਸਕਣਗੇ।” ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਾਰੇ ਆਪਣੇ ਗੁਰੂ ਦੀ ਹੀ ਗੱਲ ਮੰਨਦੇ ਰਹੇ ਹਨ ਪਰ ਇਸ ਮਾਮਲੇ ‘ਚ ਉਹ ਆਪਣੀ ਗੱਲ ਹੀ ਮਨਵਾਉਣਗੇ। ਸੰਤ ਗੁਰਮੀਤ ਸਿੰਘ ਨੇ ਸਭ ਨੂੰ ਬਹੁਤ ਸਮਝਾਇਆ ਪਰ ਦੇਰ ਰਾਤ ਤੱਕ ਡੇਰਾ ਪ੍ਰੇਮੀ ਆਪਣੀ ਜ਼ਿੱਦ ‘ਤੇ ਅੜੇ ਰਹੇ।
ਦੂਜੇ ਪਾਸੇ ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਡੇਰਾ ਸਿਰਸਾ ਦੇ ਸਹਿਯੋਗ ਨਾਲ ਬਣੀ ਹਰਿਆਣਾ ਭਾਜਪਾ ਸਰਕਾਰ ਵੀ ਡੇਰਾ ਮੁਖੀ ਦੀ ਮਦਦ ਕਰਨ ਦੇ ਮੂਡ ਵਿਚ ਹੈ ਕਿਉਂਕਿ ਬੀਤੇ ਕੱਲ ਮੁੱਖ ਮੰਤਰੀ ਹਰਿਆਣਾ ਦਿੱਲੀ ਵਿਚ ਅਮਿਤ ਸ਼ਾਹ ਪ੍ਰਧਾਨ ਭਾਜਪਾ ਨੂੰ ਮਿਲ ਕੇ ਆਏ ਹਨ। ਸ਼ੱਕ ਹੈ ਕਿ ਉਨ੍ਹਾਂ ਡੇਰਾ ਮੁਖੀ ਦੀ ਮਦਦ ਕਰਨ ਦੀ ਗੁਹਾਰ ਹੀ ਲਗਾਈ ਹੋਵੇਗੀ। ਫਿਰ ਸ਼ਾਮ ਸਮੇਂ ਹਰਿਆਣਾ ਦੇ ਸਿੱਖਿਆ ਮੰਤਰੀ ਡੇਰੇ ‘ਚ ਪਹੁੰਚੇ ਅਤੇ ਪ੍ਰੇਮੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਡੇਰੇ ਦੇ ਨਾਲ ਖੜ੍ਹੇ ਹਨ, ਜਦਕਿ ਮੁੱਖ ਮੰਤਰੀ ਹਰਿਆਣਾ ਖੁਦ ਦਿੱਲੀ ਵਿਚ ਜਾ ਕੇ ਪਾਰਟੀ ਪ੍ਰਧਾਨ ਨਾਲ ਗੱਲ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article