PUNJABMAILUSA.COM

ਡੇਰਾ ਸੱਚਾ ਸੌਦਾ ਕਰੇਗਾ ਅਕਾਲੀ-ਭਾਜਪਾ ਗਠਜੋੜਨ ਦਾ ਸਮਰਥਨ

ਡੇਰਾ ਸੱਚਾ ਸੌਦਾ ਕਰੇਗਾ ਅਕਾਲੀ-ਭਾਜਪਾ ਗਠਜੋੜਨ ਦਾ ਸਮਰਥਨ

ਡੇਰਾ ਸੱਚਾ ਸੌਦਾ ਕਰੇਗਾ ਅਕਾਲੀ-ਭਾਜਪਾ ਗਠਜੋੜਨ ਦਾ ਸਮਰਥਨ
February 02
09:25 2017

dera
ਸਿਰਸਾ, 2 ਫਰਵਰੀ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਸਿਰਸਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਤਿੰਨ ਦਿਨ ਪਹਿਲਾਂ ਅਕਾਲੀ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਡੇਰਾ ਸੱਚਾ ਸੌਦਾ ਸਿਰਸਾ ਦੇ ਸਿਆਸੀ ਵਿੰਗ ਦੇ ਇੰਚਾਰਜ ਰਾਮ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਡੇਰਾ ਪਹਿਲਾਂ ਵੀ ਚੋਣਾਂ ਤੋਂ ਦੋ-ਤਿੰਨ ਪਹਿਲਾਂ ਹੀ ਸਮਰਥਨ ਦਾ ਐਲਾਨ ਕਰਦਾ ਆਇਆ ਹੈ। ਹਾਲ ਹੀ ‘ਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਨੇਤਾ ਡੇਰਾ ਸੱਚਾ ਸੌਦਾ ਸਿਰਸਾ ਵਿਖੇ ਅਸ਼ੀਰਦਵਾਦ ਲੈਣ ਪੁੱਜੇ ਹਨ। ਆਮ ਆਦਮੀ ਪਾਰਟੀ ਦੇ ਵੀ ਦੋ ਉਮੀਦਵਾਰ ਡੇਰੇ ਗਏ ਸਨ ਤੇ ਜਿਸ ਮਗਰੋਂ ਇਹ ਸਵਾਲ ਖੜਾ ਹੋ ਗਿਆ ਸੀ ਕਿ ਇਸ ਵਾਰ ਡੇਰਾ ਕਿਹੜੀ ਪਾਰਟੀ ਨੂੰ ਸਮਰਥਨ ਦੇਵੇਗਾ। ਦੱਸ ਦੇਈਏ ਕਿ ਡੇਰੇ ਵੱਲੋਂ 2007 ‘ਚ ਕਾਂਗਰਸ ਨੂੰ ਸਮਰਥਨ ਦੇਣ ਕਾਰਨ ਮਾਲਵੇ ਖੇਤਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਘੱਟ ਸੀਟਾਂ ਮਿਲੀਆਂ ਸਨ ਤੇ ਅਕਾਲੀ ਨੇਤਾਵਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਰਾਮ ਸਿੰਘ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਰਾਜਨੀਤਿਕ ਵਿੰਗ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 117 ਸੀਟਾਂ ਤੇ ਸ਼੍ਰੋਮਣੀ ਅਕਾਲੀ ਭਾਜਪਾ ਦੀ ਸਰਕਾਰ ਦੀ ਹਮਾਇਤ ਕੀਤੀ ਜਾਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 30 ਜਨਵਰੀ ਨੂੰ ਵੀਡੀਓ ਕਾਨਫਰੰਸਿੰਗ ਕਰ ਕੇ ਕਿਹਾ ਸੀ ਕਿ ਅਗਲੇ ਦੋ ਤਿੰਨ ਦਿਨਾਂ ‘ਚ ਡੇਰੇ ਦਾ ਸਿਆਸੀ ਵਿੰਗ ਤੈਅ ਕਰੇਗਾ ਕਿ ਇਸ ਵਾਰ ਕਿਹੜੀ ਪਾਰਟੀ ਨੂੰ ਸਮਰਥਨ ਦਿੱਤਾ ਜਾਵੇ। ਡੇਰੇ ਵੱਲੋਂ ਫਿਲਹਾਲ ਬਠਿੰਡਾ ਦੀਆਂ 9 ਵਿਧਾਨ ਸਭਾ ਸੀਟਾਂ ਤੇ ਹਮਾਇਤ ਦਾ ਐਲਾਨ ਦੀ ਪੁਸ਼ਟੀ ਕੀਤੀ ਗਈ ਹੈ। ਦੱਸ ਦੇਈਏ ਕਿ ਮੌੜ ਮੰਡੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਡੇਰਾ ਸੱਚਾ ਸੌਦਾ ਦੇ ਮੁਖੀ ਦੇ ਭਤੀਜੇ ਹਰਮਿੰਦਰ ਸਿੰਘ ਜੱਸੀ ਨੂੰ ਡੇਰਾ ਸਿਰਸਾ ਵੱਲੋਂ ਹਮਾਇਤ ਨਹੀਂ ਕੀਤੀ ਜਾਵੇਗੀ। ਡੇਰਾ ਸੱਚਾ ਸੌਦਾ ਵਲੋਂ ਇਹ ਐਲਾਨ ਬਠਿੰਡਾ ਵਿਚ ਇਕ ਸਮਾਗਮ ਦੌਰਾਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ, ਸਿਕੰਦਰ ਸਿੰਘ ਮਲੂਕਾ ਅਤੇ ਜਨਮੇਜਾ ਸਿੰਘ ਸੇਖੋਂ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਪੰਜਾਬ ਦੀ ਸਰਹੱਦ ਨਾਲ ਲੱਗਦੇ ਸਿਰਸਾ ਵਿਚ ਡੇਰਾ ਸੱਚਾ ਸੌਦਾ ਸਿੱਧੇ ਤੌਰ ‘ਤੇ ਪੰਜਾਬ ਦੀ ਸਿਆਸਤ ਵਿਚ ਦਖਲ ਰੱਖਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article