PUNJABMAILUSA.COM

ਡੇਵਿਡ ਕੈਮਰਨ ਨੇ ਸੰਸਦ ਤੋਂ ਦਿੱਤਾ ਅਸਤੀਫਾ

ਡੇਵਿਡ ਕੈਮਰਨ ਨੇ ਸੰਸਦ ਤੋਂ ਦਿੱਤਾ ਅਸਤੀਫਾ

ਡੇਵਿਡ ਕੈਮਰਨ ਨੇ ਸੰਸਦ ਤੋਂ ਦਿੱਤਾ ਅਸਤੀਫਾ
September 12
21:00 2016

david
ਲੰਡਨ, 12 ਸਤੰਬਰ (ਪੰਜਾਬ ਮੇਲ)- ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੇ ਸੋਮਵਾਰ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸੇ ਬਿਨਾਂ ਸਰਗਰਮ ਰਾਜਨੀਤੀ ਤੋਂ ਕਿਨਾਰਾ ਕਰਨ ਦੇ ਸੰਕੇਤ ਦਿੱਤੇ। ਛੇ ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ 49 ਸਾਲਾ ਕੈਮਰੂਨ ਨੇ ਇਸ ਸਾਲ 13 ਜੁਲਾਈ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਵੇਲੇ ਉਨ੍ਹਾਂ ਮੌਜੂਦਾ ਪ੍ਰਧਾਨ ਮੰਤਰੀ ਟੈਰੀਜ਼ਾ ਮੇਅ ਦੀ ਅਗਵਾਈ ‘ਚ ਕੰਮ ਕਰਨ ਦੀ ਗੱਲ ਆਖੀ ਸੀ। ਪਰ ਹੁਣ ਉਨ੍ਹਾਂ ਕਿਹਾ ਕਿ ਟੈਰੇਜ਼ਾ ਮੇਅ ਦੇ ਨਾਲ ਕਿਸੇ ਤਰ•ਾਂ ਦਾ ਵਿਵਾਦ ਹੋਣ ਦੀ ਸ਼ੰਕਾ ਖਤਮ ਕਰਨ ਲਈ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ।
ਦੇਸ਼ ਦੀ ਅਗਵਾਈ ਛੱਡ ਕੇ ਸੰਸਦ ‘ਚ ਸੱਤਾਧਾਰੀ ਬੈਂਚ ‘ਤੇ ਬਹਿਣਾ ਉਨ੍ਹਾਂ ਲਈ ਕਾਫੀ ਮੁਸ਼ਕਲ ਹੋ ਗਿਆ ਸੀ। ਅਸਤੀਫੇ ਮਗਰੋਂ ਟੈਰੀਜ਼ਾ ਮੇਅ ਨੂੰ ਆਪਣਾ ਪੂਰਨ ਸਮਰਥਨ ਦੇਣ ਦੀ ਗੱਲ ਕਹਿੰਦਿਆਂ ਉਨ੍ਹਾਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ‘ਚ ਬਰਤਾਨੀਆ ਅੱਗੇ ਵਧੇਗਾ। ਨਾਲ ਹੀ ਵਿਟਨੀ ਉਪ ਚੋਣ ‘ਚ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਹਰਸੰਭਵ ਮਦਦ ਦਾ ਵਾਅਦਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਸਾਲ 2020 ਦੀਆਂ ਚੋਣਾਂ ਤੱਕ ਉਹ ਆਪਣਾ ਕਾਰਜਕਾਲ ਪੂਰਾ ਕਰਨਗੇ। ਦੱਸਣਯੋਗ ਹੈ ਕਿ ਡੇਵਿਡ ਕੈਮਰਨ 2001 ਤੋਂ ਆਕਸਫੋਰਡ ਸ਼ਾਇਰ ਦੀ ਵਿਟਨੀ ਸੀਟ ਦੀ ਸੰਸਦ ‘ਚ ਅਗਵਾਈ ਕਰ ਰਹੇ ਸਨ। 2001 ‘ਚ ਉਨ੍ਹਾਂ ਨੇ ਕੰਜ਼ਰਵੇਟਿਵ ਪਾਰਟੀ ਦੀ ਅਗਵਾਈ ਸੰਭਾਲੀ ਅਤੇ 2010 ‘ਚ ਪ੍ਰਧਾਨ ਮੰਤਰੀ ਬਣੇ ਸੀ। 2015 ਦੀਆਂ ਆਮ ਚੋਣਾਂ ‘ਚ ਵੀ ਉਨ੍ਹਾਂ ਦੀ ਅਗਵਾਈ ‘ਚ ਪਾਰਟੀ ਨੇ ਜਿੱਤ ਹਾਸਲ ਕੀਤੀ ਸੀ। ਇਸ ਸਾਲ 23 ਜੂਨ ਨੂੰ ਰਾਏਸ਼ੁਮਾਰੀ ਹੋਈ ਸੀ ਜਿਸ ‘ਚ ਜਨਤਾ ਨੇ ਯੂਰਪੀ ਸੰਘ ‘ਚੋਂ ਬਰਤਾਨੀਆ ਦੇ ਬਾਹਰ ਹੋਣ ‘ਤੇ ਮੋਹਰ ਲਾਈ ਸੀ, ਜਿਸ ਮਗਰੋਂ ਡੇਵਿਡ ਕੈਮਰਨ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article