PUNJABMAILUSA.COM

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

 Breaking News

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ
June 05
10:20 2019

ਕੈਲੀਫੋਰਨੀਆ ਭਰ ਤੋਂ 3 ਹਜ਼ਾਰ ਦੇ ਕਰੀਬ ਚੁਣੇ ਹੋਏ ਡੈਲੀਗੇਟਾਂ ਨੇ ਲਿਆ ਹਿੱਸਾ
ਸਾਨ ਫਰਾਂਸਿਸਕੋ, 5 ਜੂਨ (ਪੰਜਾਬ ਮੇਲ)- ਡੈਮੋਕ੍ਰੇਟਿਕ ਪਾਰਟੀ ਦੀ ਕੰਨਵੈਨਸ਼ਨ ਇਸ ਵਾਰ ਸਾਨ ਫਰਾਂਸਿਸਕੋ ਵਿਖੇ ਹੋਈ, ਜਿਸ ਵਿਚ ਕੈਲੀਫੋਰਨੀਆ ਭਰ ਤੋਂ 3 ਹਜ਼ਾਰ ਦੇ ਕਰੀਬ ਚੁਣੇ ਹੋਏ ਡੈਲੀਗੇਟਾਂ ਨੇ ਹਿੱਸਾ ਲਿਆ। ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਸਮੂਹ ਡੈਲੀਗੇਟਾਂ ਅਤੇ ਲੀਡਰਾਂ ਦਾ ਸਵਾਗਤ ਕੀਤਾ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਅਮਰੀਕਾ ਦੀ ਰਾਸ਼ਟਰਪਤੀ ਦੀ ਚੋਣ ਲਈ ਡੈਮੋਕ੍ਰੇਟਿਕ ਪਾਰਟੀ ਦੇ 23 ਉਮੀਦਵਾਰਾਂ ਵਿਚੋਂ 15 ਉਮੀਦਵਾਰਾਂ ਨੇ ਹਿੱਸਾ ਲਿਆ ਅਤੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ, ਜਿਨ੍ਹਾਂ ‘ਚ ਕਮਲਾ ਹੈਰਿਸ, ਬਰਨੀ ਸੈਂਡਰਜ਼, ਜੌਹਨ ਹੈਕਨਲੂਪਰ, ਐਲਿਜ਼ਾਬੈਥ ਵਾਰਨ, ਪਿਟ ਬੁਟੀਗੀਗ, ਕੋਰੀ ਬੁੱਕਰ, ਜੂਲੀਅਨ ਕੈਸਟਰੋ, ਜੌਹਨ ਡੈਲਾਨੀ, ਜੇਅ ਇਨਸਲੀ, ਕ੍ਰਿਸਟਨ ਗਿਲੀਬਰਾਂਡ, ਬੇਟੋ ਰੋੜਕੇ, ਮੈਰੀਅਨ ਵਿਲੀਅਮਸਨ, ਤੁਲਸੀ ਗਬਾਰਡ, ਐਰਿਕ ਸਵਾਲਵੈਲ, ਐਮੀ ਕਲੋਬੁਚਰ ਸ਼ਾਮਲ ਸਨ। ਇਸ ਤੋਂ ਇਲਾਵਾ ਕੈਲੀਫੋਰਨੀਆ ਦੇ ਹੋਰ ਵੀ ਉੱਚ ਕੋਟੀ ਦੇ ਚੁਣੇ ਹੋਏ ਆਗੂ ਹਾਜ਼ਰ ਸਨ।
ਇਸ ਦੌਰਾਨ ਰਸਟੀ ਹਿੱਕਸ ਨੂੰ ਕੈਲੀਫੋਰਨੀਆ ਡੈਮੋਕ੍ਰੇਟਿਕ ਪਾਰਟੀ ਦਾ ਨਵਾਂ ਚੇਅਰਮੈਨ ਚੁਣਿਆ ਗਿਆ। ਬਹੁਤੇ ਉਮੀਦਵਾਰਾਂ ਨੇ ਇੰਮੀਗ੍ਰੇਸ਼ਨ, ਗੰਨ ਕੰਟਰੋਲ, ਸਿਹਤ ਬੀਮਾ ਯੋਜਨਾ, ਪ੍ਰਤੀ ਵਿਅਕਤੀ ਆਮਦਨ ਅਤੇ ਹੋਰ ਲੋਕ ਪੱਖੀ ਮੁੱਦਿਆਂ ‘ਤੇ ਗੱਲਬਾਤ ਕੀਤੀ। ਸਾਬਕਾ ਵਾਈਸ ਪ੍ਰੈਜ਼ੀਡੈਂਟ ਜੋਅ ਬਿਡਨ ਵੀ ਇਸ ਵਾਰ ਅਮਰੀਕਾ ਦੇ ਰਾਸ਼ਟਰਪਤੀ ਪਦ ਲਈ ਉਮੀਦਵਾਰ ਹਨ। ਪਰ ਉਹ ਇਸ ਕੰਨਵੈਨਸ਼ਨ ਵਿਚ ਹਾਜ਼ਰ ਨਹੀਂ ਹੋਏ।
ਕੰਨਵੈਨਸ਼ਨ ਵਿਚ ਸਿੱਖ ਨੁਮਾਇੰਦਿਆਂ ਨੇ ਵੀ ਆਪਣੀ ਭਰਪੂਰ ਹਾਜ਼ਰੀ ਲੁਆਈ। ਇਨ੍ਹਾਂ ਵਿਚ ਹਰਪ੍ਰੀਤ ਸਿੰਘ ਸੰਧੂ, ਮੈਨੀ ਗਰੇਵਾਲ, ਗੁਰਜਤਿੰਦਰ ਸਿੰਘ ਰੰਧਾਵਾ, ਬੌਬੀ ਸਿੰਘ ਐਲਨ, ਅਵਿੰਦਰ ਸਿੰਘ ਚਾਵਲਾ, ਸਰਬਜੀਤ ਕੌਰ ਚੀਮਾ, ਗੈਰੀ ਸਿੰਘ, ਤਜਿੰਦਰ ਸਿੰਘ ਧਾਮੀ, ਗੁਰਲੀਨ ਸਿੰਘ, ਰਾਜ ਸਲਵਾਨ ਵੀ ਸ਼ਾਮਲ ਸਨ। ਇਸ ਤਰ੍ਹਾਂ ਦੇ ਸਮਾਗਮਾਂ ਵਿਚ ਸਿੱਖ ਭਾਈਚਾਰੇ ਦੀ ਸ਼ਮੂਲੀਅਤ ਬਹੁਤ ਮਾਇਨੇ ਰੱਖਦੀ ਹੈ ਅਤੇ ਇਹ ਅਮਰੀਕਾ ‘ਚ ਸਿੱਖਾਂ ਦੀ ਪਛਾਣ ਬਣਾਈ ਰੱਖਣ ਵਿਚ ਸਹਾਈ ਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ