PUNJABMAILUSA.COM

ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ ਤੋਂ ਬਾਅਦ ਹਿਲੇਰੀ ਨੂੰ ਟਰੰਪ ‘ਤੇ ਮਿਲੀ ਲੀਡ

ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ ਤੋਂ ਬਾਅਦ ਹਿਲੇਰੀ ਨੂੰ ਟਰੰਪ ‘ਤੇ ਮਿਲੀ ਲੀਡ

ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ ਤੋਂ ਬਾਅਦ ਹਿਲੇਰੀ ਨੂੰ ਟਰੰਪ ‘ਤੇ ਮਿਲੀ ਲੀਡ
August 03
10:02 2016

3ਵਾਸ਼ਿੰਗਟਨ, 3 ਅਗਸਤ (ਪੰਜਾਬ ਮੇਲ)- ਤਾਜ਼ਾ ਨੈਸ਼ਨਲ ਓਪੀਨੀਅਨ ਪੋਲ ‘ਚ ਡੈਮੋਕ੍ਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਆਪਣੇ ਵਿਰੋਧੀ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ‘ਤੇ 9 ਅੰਕਾਂ ਦੀ ਲੀਡ ਮਿਲੀ ਹੈ। ਸੀ.ਐੱਨ.ਐੱਨ./ਓ.ਆਰ.ਸੀ. ਦੇ ਸਰਵੇਖਣ ਮੁਤਾਬਕ ਸਿੱਧੀ ਟੱਕਰ ‘ਚ ਹਿਲੇਰੀ ਨੂੰ 52 ਫ਼ੀਸਦ ਜਦੋਂਕਿ ਟਰੰਪ ਨੂੰ 43 ਫ਼ੀਸਦ ਲੋਕਾਂ ਦਾ ਸਮਰਥਨ ਮਿਲਿਆ ਹੈ। ਇਸ ਨਿਊਜ਼ ਨੈੱਟਵਰਕ ਵੱਲੋਂ ਇਸ ਤੋਂ ਪਹਿਲਾਂ ਕਰਾਏ ਸਰਵੇਖਣ ਤੋਂ ਹੁਣ ਹਿਲੇਰੀ ਨੂੰ ਸੱਤ ਅੰਕਾਂ ਦਾ ਲਾਭ ਮਿਲਿਆ ਹੈ। ਡੈਮੋਕ੍ਰੈਟਿਕ ਨੈਸ਼ਨਲ ਕਨਵੈਨਸ਼ਨ ਬਾਅਦ ਜ਼ਿਆਦਾਤਰ ਅਮਰੀਕੀ ਸੋਚਣ ਲੱਗੇ ਹਨ ਕਿ ਹਿਲੇਰੀ ਦੀਆਂ ਨੀਤੀਆਂ ਮੁਲਕ ਨੂੰ ਸਹੀ ਦਿਸ਼ਾ ‘ਚ ਲਿਜਾਣਗੀਆਂ। ਸੀ.ਬੀ.ਐੱਸ. ਨਿਊਜ਼ ਵੱਲੋਂ ਕਰਾਏ ਗਏ ਵੱਖਰੇ ਸਰਵੇਖਣ ‘ਚ ਹਿਲੇਰੀ ਨੂੰ ਟਰੰਪ ‘ਤੇ 7 ਅੰਕਾਂ ਦੀ ਲੀਡ ਦਿੱਤੀ ਗਈ ਹੈ। ਹਿਲੇਰੀ ਨੂੰ 46 ਫ਼ੀਸਦ, ਜਦੋਂ ਕਿ ਟਰੰਪ ਨੂੰ 39 ਫ਼ੀਸਦ ਵੋਟਰਾਂ ਦਾ ਸਮਰਥਨ ਮਿਲਿਆ ਹੈ। ਰੀਅਲਕਲੀਅਰਪੌਲਟਿਕਸ ਡਾਟ ਕਾਮ, ਜੋ ਸਾਰੇ ਅਹਿਮ ਕੌਮੀ ਸਰਵੇਖਣਾਂ ਉੱਤੇ ਨਜ਼ਰ ਰੱਖਦਾ ਹੈ, ਮੁਤਾਬਕ ਹਿਲੇਰੀ ਨੂੰ ਟਰੰਪ ‘ਤੇ ਔਸਤਨ 3.9 ਫ਼ੀਸਦ ਲੀਡ ਮਿਲੀ ਹੈ।
ਇਸ ਦੌਰਾਨ ਟਰੰਪ ਨੇ ਦਾਅਵਾ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਦੀ ਚੋਣ ‘ਚ ‘ਧਾਂਦਲੀ’ ਹੋ ਸਕਦੀ ਹੈ ਕਿਉਂਕਿ ਰਿਪਬਲਿਕਨ ਉਮੀਦਵਾਰ ਉਸ ਦੀ ਮੁਹਿੰਮ ਨੂੰ ਲੀਹੋਂ ਲਾਹੁਣ ਦੇ ਯਤਨ ਕਰ ਰਹੀ ਹੈ। ਉਨ੍ਹਾਂ ਆਪਣੀ ਵਿਰੋਧੀ ਹਿਲੇਰੀ ਨੂੰ ‘ਸ਼ੈਤਾਨ’ ਕਿਹਾ ਹੈ। ਕੋਲੰਬਸ ਦੇ ਟਾਊਨ ਹਾਲ ‘ਚ ਟਰੰਪ ਨੇ ਕਿਹਾ, ‘ਮੈਨੂੰ ਡਰ ਹੈ ਕਿ ਚੋਣ ‘ਚ ਧਾਂਦਲੀ ਹੋਣ ਜਾ ਰਹੀ ਹੈ। ਉਸ (ਬਰਨੀ ਸੈਂਡਰਜ਼) ਨੇ ਸ਼ੈਤਾਨ ਨਾਲ ਸਮਝੌਤਾ ਕੀਤਾ ਹੈ। ਹਿਲੇਰੀ ਸ਼ੈਤਾਨ ਹੈ।’ ਇਰਾਕ ਜੰਗ ‘ਚ ਮਾਰੇ ਗਏ ਮੁਸਲਿਮ-ਅਮਰੀਕੀ ਸੈਨਿਕ ਦੇ ਪਿਤਾ ਖਿਜ਼ਰ ਖਾਨ ‘ਤੇ ਜਵਾਬੀ ਹਮਲਾ ਬੋਲਦਿਆਂ ਟਰੰਪ ਨੇ ਕਿਹਾ ਸੀ ਕਿ ਉਹ ਸੈਨਿਕ ਦੀ ਮਾਂ ਨੂੰ ਬੋਲਣ ਦੀ ਆਗਿਆ ਨਹੀਂ ਦਿੰਦੇ। ਇਸ ਟਿੱਪਣੀ ਤੋਂ ਬਾਅਦ ਮੁਸਲਿਮ ਬੀਬੀਆਂ ਨੇ ਸੋਸ਼ਲ ਮੀਡੀਆ ‘ਤੇ ਰਿਪਬਲਿਕਨ ਉਮੀਦਵਾਰ ਖ਼ਿਲਾਫ਼ ਮੁਹਿੰਮ ਛੇੜ ਦਿੱਤੀ ਹੈ। ਜੈਨਬ ਚੌਧਰੀ ਨੇ ਟਵੀਟ ਕੀਤਾ, ‘ਮੈਂ ਸਾਬਕਾ ਜਨਤਕ ਸੇਵਕ, ਮੀਡੀਆ ਮਾਹਿਰ, ਸਾਰੇ ਅਮਰੀਕੀਆਂ ਦੀ ਆਜ਼ਾਦੀ ਦੀ ਰੱਖਿਆ ਲਈ ਲੜਨ ਵਾਲੀ ਅਤੇ ਮਾਣਮੱਤੀ ਮੁਸਲਿਮ ਹਾਂ। ਕੀ ਤੁਸੀਂ ਸਾਨੂੰ ਹੁਣ ਸੁਣ ਰਹੇ ਹੋ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article