PUNJABMAILUSA.COM

ਡੋਨਲਡ ਟਰੰਪ ਚੁਣੇ ਗਏ ਨਵੇਂ ਰਾਸ਼ਟਰਪਤੀ

ਡੋਨਲਡ ਟਰੰਪ ਚੁਣੇ ਗਏ ਨਵੇਂ ਰਾਸ਼ਟਰਪਤੀ

ਡੋਨਲਡ ਟਰੰਪ ਚੁਣੇ ਗਏ ਨਵੇਂ ਰਾਸ਼ਟਰਪਤੀ
November 09
11:53 2016

13
ਵਾਸ਼ਿੰਗਟਨ, 9 ਨਵੰਬਰ (ਪੰਜਾਬ ਮੇਲ)- ਰਿਪਬਲਿਕਨ ਪਾਰਟੀ ਦੇ ਡੋਨਲਡ ਜੇ. ਟਰੰਪ ਨੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਉਸ ਨੇ ਆਪਣੀ ਵਿਰੋਧੀ ਡੈਮੋਕ੍ਰੇਟ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਹਰਾਇਆ। ਡੋਨਲਡ ਟਰੰਪ ਨੂੰ 288 ਇਲੈਕਟ੍ਰੋਲ ਪੋਲ ਪਏ, ਜਦਕਿ ਹਿਲੇਰੀ ਕਲਿੰਟਨ ਨੂੰ 215 ਇਲੈਕਟ੍ਰੋਲ ਪੋਲ ‘ਤੇ ਹੀ ਸਬਰ ਕਰਨਾ ਪਿਆ। ਅਮਰੀਕਾ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੋਇਆ ਹੈ, ਜਦੋਂ ਇਕ ਗੈਰ ਰਾਜਨੀਤਿਕ ਵਿਅਕਤੀ ਰਾਸ਼ਟਰਪਤੀ ਦੀ ਚੋਣ ਜਿੱਤਿਆ ਹੋਇਆ ਹੋਵੇ। ਚੋਣ ਨਤੀਜੇ ਆਉਣ ਦੇ ਆਖਰੀ ਦਮ ਤੱਕ ਜਿੱਤ-ਹਾਰ ਦਾ ਭੇਦ ਬਣਿਆ ਰਿਹਾ। ਦੁਨੀਆਂ ਭਰ ਦੀ ਨਿਗਾਹ ਅਮਰੀਕਾ ਦੀ ਇਸ ਚੋਣ ‘ਤੇ ਸੀ। ਕਿਉਂਕਿ ਅਮਰੀਕਾ ਦੁਨੀਆਂ ਦੇ ਇਕ ਨੀਤੀਵਾਨ ਦੇਸ਼ ਵਜੋਂ ਜਾਣਿਆ ਜਾਂਦਾ ਹੈ। ਅਮਰੀਕਾ ਦੀਆਂ ਇਨ੍ਹਾਂ ਚੋਣਾਂ ਵਿਚ ਲਗਾਤਾਰ ਇਕ-ਦੂਜੇ ਉਮੀਦਵਾਰਾਂ ‘ਤੇ ਜਾਤੀ ਤੌਰ ‘ਤੇ ਵੀ ਵਾਰ ਹੁੰਦੇ ਰਹੇ। ਇਹ ਚੋਣਾਂ ਜਿੱਤਣ ਤੋਂ ਬਾਅਦ ਡੋਨਲਡ ਟਰੰਪ ਨੇ ਮੁੱਖ ਦਫਤਰ ‘ਤੇ ਆਪਣੇ ਹਮਾਇਤੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਸੀਂ ਇਹ ਚੋਣ ਜਿੱਤ ਲਈ ਹੈ ਅਤੇ ਇਸ ਤੋਂ ਬਾਅਦ ਹੁਣ ਅਸੀਂ ਆਪਣੇ ਦੇਸ਼ ਬਾਰੇ ਸੋਚਣਾ ਹੈ।
70 ਸਾਲਾ ਟਰੰਪ ਨੇ ਆਪਣਾ ਜੀਵਨ ਇਕ ਰੀਅਲ ਅਸਟੇਟ ਡਿਵੈਲਪਰ ਵਜੋਂ ਸ਼ੁਰੂ ਕੀਤਾ ਸੀ। ਉਸ ਨੇ ਆਪਣੇ ਵਪਾਰ ਲਈ ਕਈ ਵਾਰ ਬੈਂਕਰਪਸੀਆਂ ਵੀ ਕੀਤੀਆਂ। ਇਸ ਸੰਬੰਧੀ ਦੋਸ਼ ਚੋਣਾਂ ਦੌਰਾਨ ਵੀ ਲੱਗਦੇ ਰਹੇ।
ਟਰੰਪ ਨੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਉਹ ਚੋਣ ਜਿੱਤਣ ਤੋਂ ਬਾਅਦ ਅਮਰੀਕਾ ‘ਚ ਨਾਜਾਇਜ਼ ਆਗਮਨ ‘ਤੇ ਪਾਬੰਦੀ ਲਾਉਣਗੇ। ਮੁਸਲਿਮ ਭਾਈਚਾਰੇ ਦੇ ਕੱਟੜ ਵਿਰੋਧੀ ਟਰੰਪ ਨੇ ਆਪਣੀ ਪੂਰੀ ਚੋਣ ਮੁਹਿੰਮ ਦੌਰਾਨ ਰੱਜ ਕੇ ਭੜਾਸ ਕੱਢੀ ਅਤੇ ਸ਼ਰੇਆਮ ਕਿਹਾ ਕਿ ਇਨ੍ਹਾਂ ਨੂੰ ਅਮਰੀਕਾ ਵਿਚ ਦਾਖਲਾ ਦੇਣ ਤੋਂ ਮਨ੍ਹਾਂ ਕੀਤਾ ਜਾਵੇਗਾ। ਟਰੰਪ ਦੇ ਚੋਣ ਜਿੱਤਣ ਤੋਂ ਬਾਅਦ ਅਮਰੀਕਾ ਦੇ ਸਾਰੇ ਸ਼ੇਅਰ ਬਾਜ਼ਾਰ ਇਕਦਮ ਡਿੱਗ ਪਏ ਹਨ ਅਤੇ ਹਾਲ ਦੀ ਘੜੀ ਉਸ ਦੇ ਉਪਰ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। ਟਰੰਪ ਦੀ ਇਸ ਜਿੱਤ ਤੋਂ ਬਹੁਤ ਸਾਰੇ ਅਚੰਭੇ ਵਿਚ ਪੈ ਗਏ ਹਨ ਅਤੇ ਬਹੁਤਿਆਂ ਨੂੰ ਉਸ ਦੀ ਜਿੱਤ ‘ਤੇ ਇਤਬਾਰ ਵੀ ਨਹੀਂ ਆ ਰਿਹਾ ਸੀ। ਡੋਨਲਡ ਟਰੰਪ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਜਨਵਰੀ 2017 ‘ਚ ਸਹੁੰ ਚੁੱਕਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article