PUNJABMAILUSA.COM

‘ਡੋਨਲਡ ਟਰੰਪ ਨਹੀਂ ਬਣਨਾ ਚਾਹੁੰਦੇ ਸਨ ਅਮਰੀਕਾ ਦੇ ਰਾਸ਼ਟਰਪਤੀ’

‘ਡੋਨਲਡ ਟਰੰਪ ਨਹੀਂ ਬਣਨਾ ਚਾਹੁੰਦੇ ਸਨ ਅਮਰੀਕਾ ਦੇ ਰਾਸ਼ਟਰਪਤੀ’

‘ਡੋਨਲਡ ਟਰੰਪ ਨਹੀਂ ਬਣਨਾ ਚਾਹੁੰਦੇ ਸਨ ਅਮਰੀਕਾ ਦੇ ਰਾਸ਼ਟਰਪਤੀ’
January 05
17:34 2018

ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)- ਡੋਨਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਨਹੀਂ ਬਣਨਾ ਚਾਹੁੰਦੇ ਸਨ ਅਤੇ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਨੂੰ ਜਦੋਂ ਹੈਰਾਨ ਕਰਨ ਵਾਲੀ ਚੋਣ ਜਿੱਤ ਦਾ ਪਤਾ ਲੱਗਾ ਤਾਂ ਉਹ ਖੁਸ਼ ਨਹੀਂ ਸੀ ਸਗੋਂ ਰੋਣ ਲੱਗੀ ਸੀ। ਅਮਰੀਕਾ ਦੇ ਇਕ ਪੱਤਰਕਾਰ ਦੀ ਨਵੀਂ ਕਿਤਾਬ ਵਿਚ ਇਹ ਖੁਲਾਸਾ ਕੀਤਾ ਗਿਆ ਹੈ। ਮਾਈਕਲ ਵਾਲਫ ਵੱਲੋਂ ਲਿਖੀ ਗਈ, ‘ਫਾਇਰ ਐਂਡ ਫਰੀ: ਇਨਸਾਈਡ ਦਿ ਟਰੰਪ ਵ੍ਹਾਈਟ ਹਾਊਸ’ ਕਿਤਾਬ ਵਿਚ ਦਾਅਵਾ ਕੀਤਾ ਗਿਆ ਹੈ ਕਿ ਟਰੰਪ ਦਾ ਅੰਤਿਮ ਟੀਚਾ ਕਦੇ ਵੀ ਜਿੱਤਣਾ ਨਹੀਂ ਸੀ। ਟਰੰਪ ਨੇ ਆਪਣੇ ਸਹਾਇਕ ਸੈਮ ਨੁਨਬਰਗ ਨੂੰ ਚੋਣ ਦੌੜ ਦੀ ਸ਼ੁਰੂਆਤ ਵਿਚ ਕਿਹਾ ਸੀ, ‘ਉਨ੍ਹਾਂ ਦਾ ਅੰਤਿਮ ਟੀਚਾ ਕਦੇ ਵੀ ਜਿੱਤਣਾ ਨਹੀਂ ਸੀ। ਮੈਂ ਦੁਨੀਆਂ ਵਿਚ ਸਭ ਤੋਂ ਮਸ਼ਹੂਰ ਵਿਅਕਤੀ ਹੋ ਸਕਦਾ ਹਾਂ।’ ਕਿਤਾਬ ਦੇ ਅੰਸ਼ਾਂ ਮੁਤਾਬਕ, ‘ਉਨ੍ਹਾਂ ਦੇ ਲੰਬੇ ਸਮੇਂ ਤੋਂ ਦੋਸਤ ਰਹੇ ਇਕ ਨਿਊਜ਼ ਚੈਨਲ ਦੇ ਸਾਬਕਾ ਮੁਖੀ ਰੋਜਰ ਐਲਿਸ ਕਹਿਣਾ ਚਾਹੁੰਦੇ ਸਨ ਕਿ ਜੇਕਰ ਤੁਸੀਂ ਟੈਲੀਵਿਜ਼ਨ ਵਿਚ ਕਰੀਅਰ ਬਣਾਉਣਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਰਾਸ਼ਟਰਪਤੀ ਅਹੁਦੇ ਲਈ ਖੜ੍ਹੇ ਹੋਵੋ।’ ਇਸ ਕਿਤਾਬ ਦੇ ਅੰਸ਼ ਨਿਊਯਾਰਕ ਪੱਤਰਿਕਾ ਵਿਚ ‘ਡੋਨਲਡ ਟਰੰਪ ਰਾਸ਼ਟਰਪਤੀ ਨਹੀਂ ਬਣਨਾ ਚਾਹੁੰਦੇ ਸਨ’ ਸਿਰਲੇਖ ਨਾਲ ਪ੍ਰਕਾਸ਼ਿਤ ਹੋਈ ਹੈ, ਜਿਸ ਤੋਂ ਬਾਅਦ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਸ ਨੇ ਇਨ੍ਹਾਂ ਨੂੰ ਰੱਦ ਕੀਤਾ ਹੈ। ਸਾਰਾ ਨੇ ਕਿਹਾ, ‘ਅਸਲ ਵਿਚ ਇਕ ਛੋਟੀ ਜਿਹੀ ਗੱਲਬਾਤ ਹੋਈ ਸੀ ਜਿਸ ਦਾ ਕਿਤਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਰਾਸ਼ਟਰਪਤੀ ਦੇ ਅਹੁਦਾ ਸੰਭਾਲਣ ਦੇ ਬਾਅਦ ਤੋਂ ਕਰੀਬ 5 ਤੋਂ 7 ਮਿੰਟ ਇਹ ਗੱਲਬਾਤ ਹੋਈ ਸੀ ਅਤੇ ਉਨ੍ਹਾਂ ਨਾਲ ਸਿਰਫ ਇੰਨੀ ਹੀ ਗੱਲਬਾਤ ਹੋਈ ਸੀ।’
ਵਾਲਫ ਮੁਤਾਬਕ ਵ੍ਹਾਈਟ ਹਾਊਸ ਵਿਚ ਪ੍ਰਵੇਸ਼ ਕਰਨ ਤੋਂ ਬਾਅਦ ਟਰੰਪ ਨੂੰ ਕੰਮਕਾਜ ਬਾਰੇ ਬਹੁਤ ਘੱਟ ਪਤਾ ਸੀ। ਲੇਖਕ ਨੇ ਦਾਅਵਾ ਕੀਤਾ ਕਿ ਟਰੰਪ ਨੂੰ ਸੁਝਾਅ ਦੇਣਾ ਸਭ ਤੋਂ ਜ਼ਿਆਦਾ ਜਟਿਲ ਸੀ। ਟਰੰਪ ਦੇ ਰਾਸ਼ਟਰਪਤੀ ਦੇ ਕੰਮਕਾਜ ਦਾ ਮੁੱਖ ਮੁੱਦਾ ਇਹ ਸੀ ਕਿ ਉਹ ਆਪਣੀ ਮੁਹਾਰਤ ‘ਤੇ ਵਿਸ਼ਵਾਸ ਕਰਦੇ ਸਨ ਚਾਹੇ ਉਹ ਵਿਚਾਰ ਕਿੰਨਾ ਹੀ ਆਲੋਚਕ ਜਾਂ ਮਾਮੂਲੀ ਹੀ ਕਿਉਂ ਨਾ ਹੋਵੇ। ਕਿਤਾਬ ਵਿਚ ਕਿਹਾ ਗਿਆ ਹੈ, ਜੂਨੀਅਰ ਟਰੰਪ ਨੇ ਆਪਣੇ ਇਕ ਦੋਸਤ ਨੂੰ ਦੱਸਿਆ ਸੀ ਕਿ ਚੋਣਾਂ ਵਾਲੀ ਰਾਤ 8 ਵਜੇ ਤੋਂ ਬਾਅਦ ਜਦੋਂ ਅਚਾਨਕ ਰੁਝਾਨਾਂ ਨੇ ਟਰੰਪ ਦੀ ਜਿੱਤ ਦੀ ਪੁਸ਼ਟੀ ਕਰ ਦਿੱਤੀ ਤਾਂ ਉਸ ਦੇ ਪਿਤਾ ਇਸ ਤਰ੍ਹਾਂ ਲੱਗ ਰਹੇ ਸਨ ਜਿਵੇਂ ਉਨ੍ਹਾਂ ਨੇ ਭੂਤ ਦੇਖ ਲਿਆ ਹੈ। ਮੇਲਾਨੀਆ ਖੁਸ਼ ਹੋਣ ਦੀ ਬਜਾਏ ਰੋ ਰਹੀ ਸੀ।’
ਨਿਊਯਾਰਕ ਮੈਗਜ਼ੀਨ ਮੁਤਾਬਕ ਚੋਣਾਂ ਦੇ ਦਿਨ ਤੋਂ ਬੀਤੀ ਅਕਤੂਬਰ ਤੱਕ ਵਾਲਫ ਨੇ 18 ਮਹੀਨੇ ਤੱਕ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਇੰਟਰਵਿਊ ਲਿਆ। ਵਾਲਫ ਨੇ ਕਿਹਾ, ‘ਵ੍ਹਾਈਟ ਹਾਊਸ ਵਿਚ ਟਰੰਪ ਦੇ ਖੁਦ ਦੇ ਵਿਵਹਾਰ ਨੇ ਇੰਨੀ ਅਰਾਜਕਤਾ ਅਤੇ ਅਵਿਵਸਥਾ ਫੈਲਾਈ ਜਿੰਨੀ ਕਿਸੇ ਹੋਰ ਚੀਜ਼ ਨੇ ਨਹੀਂ।’ ਵ੍ਹਾਈਟ ਹਾਊਸ ਨੇ ਇਸ ਕਿਤਾਬ ਦੀ ਸਮੱਗਰੀ ਨੂੰ ਰੱਦ ਕੀਤਾ ਹੈ। ਇਹ ਕਿਤਾਬ ਅਗਲੇ ਹਫਤੇ ਤੋਂ ਦੁਕਾਨਾਂ ‘ਤੇ ਉਪਲੱਬਧ ਹੋਵੇਗੀ। ਸੈਂਡਰਸ ਨੇ ਕਿਹਾ, ‘ਇਹ ਕਿਤਾਬ ਝੂਠ ਨਾਲ ਭਰੀ ਹੈ ਅਤੇ ਇਸ ਵਿਚ ਉਨ੍ਹਾਂ ਲੋਕਾਂ ਦੇ ਹਵਾਲੇ ਤੋਂ ਗੁੰਮਰਾਹ ਕਰਨ ਵਾਲੇ ਤੱਥ ਰੱਖੇ ਗਏ ਹਨ, ਜਿਨ੍ਹਾਂ ਦੀ ਵ੍ਹਾਈਟ ਹਾਊਸ ਤੱਕ ਕੋਈ ਪਹੁੰਚ ਨਹੀਂ ਹੈ।’ ਉਨ੍ਹਾਂ ਨੇ ਆਪਣੇ ਨਿਯਮਿਤ ਪੱਤਰਕਾਰ ਸੰਮੇਲਨ ਵਿਚ ਕਿਹਾ, ‘ਲੇਖਕ ਨੂੰ ਇਸ ਕਿਤਾਬ ਲਈ ਵ੍ਹਾਈਟ ਹਾਊਸ ਤੱਕ ਕੋਈ ਪਹੁੰਚ ਨਹੀਂ ਮਿਲੀ। ਵਾਸਤਵ ਵਿਚ ਉਹ ਕਦੇ ਰਾਸ਼ਟਰਪਤੀ ਨਾਲ ਨਹੀਂ ਬੈਠੇ।’

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article