PUNJABMAILUSA.COM

ਡੋਨਾਲਡ ਟਰੰਪ ਦੇ ਕਰੀਬੀ ਰੋਜਰ ਸਟੋਨ ਗ੍ਰਿਫਤਾਰ

 Breaking News

ਡੋਨਾਲਡ ਟਰੰਪ ਦੇ ਕਰੀਬੀ ਰੋਜਰ ਸਟੋਨ ਗ੍ਰਿਫਤਾਰ

ਡੋਨਾਲਡ ਟਰੰਪ ਦੇ ਕਰੀਬੀ ਰੋਜਰ ਸਟੋਨ ਗ੍ਰਿਫਤਾਰ
January 27
06:57 2019

ਵਾਸ਼ਿੰਗਟਨ, 27 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣ ਵਿਚ ਰੂਸ ਦੇ ਦਖ਼ਲ ਨਾਲ ਜੁੜੇ ਮਾਮਲਿਆਂ ਦੀ ਜਾਂਚ ਵਿਚ ਡੋਨਾਲਡ ਟਰੰਪ ਦੇ ਕਰੀਬੀ ਰੋਜਰ ਸਟੋਨ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਵਿਸ਼ੇਸ਼ ਵਕੀਲ ਰਾਬਰਟ ਮਿਊਲਰ ਮਾਮਲੇ ਦੀ ਜਾਂਚ ਕਰ ਰਹੇ ਹਨ। ਰੋਜਰ ‘ਤੇ ਕਾਂਗਰਸ ਵਿਚ ਝੂਠ ਬੋਲਣ ਤੇ ਜਾਂਚ ‘ਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਗਿਆ ਹੈ। ਵਿਸ਼ੇਸ਼ ਵਕੀਲ ਮਿਊਲਰ ਦੀ ਮਹੀਨਿਆਂ ਦੀ ਜਾਂਚ ਤੋਂ ਬਾਅਦ ਸਟੋਨ, ਜਿਸ ਨੂੰ ਆਪੇ ਬਣੇ ‘ਬੁਰੇ ਚਾਲਬਾਜ਼’ ਦੇ ਰੂਪ ਵਿਚ ਜਾਣਿਆ ਜਾਂਦਾ ਹੈ, ਪਹਿਲੇ ਅਪਰਾਧਿਕ ਮਾਮਲੇ ਵਿਚ ਸੱਤ ਦੋਸ਼ ਲਗਾਏ ਗਏ ਹਨ। ਜਾਂਚ ਰਿਪੋਰਟ ਮੁਤਾਬਕ ਟਰੰਪ ਦੇ ਚੋਣ ਪ੍ਰਚਾਰ ਸਹਿਯੋਗੀ ਰਹੇ ਸਟੋਨ ਨੂੰ 2016 ਦੀਆਂ ਗਰਮੀਆਂ ਵਿਚ ਹੀ ਪਤਾ ਲੱਗ ਗਿਆ ਸੀ ਕਿ ਟਰੰਪ ਖ਼ਿਲਾਫ਼ ਰਾਸ਼ਟਰਪਤੀ ਚੋਣ ਲੜ ਰਹੀ ਹਿਲੇਰੀ ਕਲਿੰਟਨ ਦੀ ਪ੍ਰਚਾਰ ਮੁਹਿੰਮ ਤੋਂ ਈਮੇਲ ਚੋਰੀ ਕੀਤੇ ਗਏ ਸਨ ਤੇ ਉਹ ਉਸ ਨੂੰ ਜਾਰੀ ਕਰਵਾਉਣਾ ਚਾਹੁੰਦੇ ਸਨ। ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਟਰੰਪ ਦੇ ਪ੍ਰਚਾਰ ਅਭਿਆਨ ਦੇ ਅਣਜਾਣ ਸੀਨੀਅਰ ਅਧਿਕਾਰੀਆਂ ਨੇ ਸਟੋਨ ਨਾਲ ਸੰਪਰਕ ਕਰ ਕੇ ਪੁੱਛਿਆ ਸੀ ਕਿ ਚੋਰੀ ਕੀਤੀਆਂ ਇਨ੍ਹਾਂ ਈਮੇਲਾਂ ਨੂੰ ਕਦੋਂ ਜਾਰੀ ਕੀਤਾ ਜਾਵੇ। ਹਾਲਾਂਕਿ, ਸਟੋਨ ‘ਤੇ ਵਿਕੀਲੀਕਸ, ਜਿਸ ਨੇ ਈਮੇਲ ਜਾਰੀ ਕੀਤੇ ਸਨ, ਜਾਂ ਫਿਰ ਰੂਸੀ ਅਧਿਕਾਰੀਆਂ ਜਿਨ੍ਹਾਂ ਬਾਰੇ ਮਿਊਲਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਈਮੇਲ ਨੂੰ ਹੈਕ ਕੀਤਾ ਸੀ, ਨਾਲ ਗੰਢਤੁੱਪ ਕਰਨ ਦਾ ਦੋਸ਼ ਨਹੀਂ ਲਗਾਇਆ ਗਿਆ ਹੈ। ਇਸ ਦੀ ਬਜਾਏ ਉਨ੍ਹਾਂ ‘ਤੇ ਵਿਕੀਲੀਕਸ ਰਿਲੀਜ਼ ਦੇ ਸਬੰਧ ਵਿਚ ਆਪਣੇ ਸੰਵਾਦ ‘ਚ ਬਿਆਨਾਂ ਵਿਚ ਹੇਰਫੇਰ ਤੇ ਗ਼ਲਤ ਬਿਆਨੀ ਦਾ ਦੋਸ਼ ਲਗਾਇਆ ਗਿਆ ਹੈ। ਸਟੋਨ ‘ਤੇ ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਦੀ ਖ਼ੁਫ਼ੀਆ ਸਬੰਧੀ ਕਮੇਟੀ ਸਾਹਮਣੇ ਅਖੌਤੀ ਬਿਆਨਬਾਜ਼ੀ ਦਾ ਦੋਸ਼ ਹੈ। ਮਹਾਦੋਸ਼ ਵਿਚ ਰਿਪਬਲਿਕਨ ਟਰੰਪ ਵੱਲੋਂ ਕਿਲੰਟਨ ਨੂੰ ਮਾਤ ਦੇਣ ਤੋਂ ਹਫ਼ਤਿਆਂ ਪਹਿਲਾਂ ਚੋਰੀ ਕੀਤੇ ਗਏ ਈਮੇਲ ਨੂੰ ਵਿਕੀਲੀਕਸ ਵੱਲੋਂ ਜਾਰੀ ਕਰਨ ਬਾਰੇ ਸਟੋਨ ਦੀ ਗੱਲਬਾਤ ਦਾ ਪੂਰਾ ਵੇਰਵਾ ਹੈ। ਮਿਊਲਰ ਮੁਤਾਬਕ ਕਿਲੰਟਨ ਦੇ ਚੋਣ ਪ੍ਰਚਾਰ ਅਭਿਆਨ ਦੇ ਮੁਖੀ ਜੌਨ ਪੋਡੇਸਟਾ ਦੀਆਂ ਇਨ੍ਹਾਂ ਈਮੇਲਾਂ ਨੂੰ ਰੂਸ ਦੇ ਖ਼ੁਫ਼ੀਆ ਅਧਿਕਾਰੀਆਂ ਨੇ ਹੈਕ ਕੀਤਾ ਸੀ। 66 ਸਾਲਾ ਸਟੋਨ ‘ਤੇ ਇਕ ਗਵਾਹ ਨੂੰ ਵੀ ਧਮਕਾਉਣ ਦਾ ਦੋਸ਼ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article