PUNJABMAILUSA.COM

ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾਧਾਰਕ ਜੋੜਿਆਂ ਨੂੰ ਕੰਮ ਬਾਰੇ ਫੈਸਲਾ ਜੂਨ ਤੱਕ ਟਾਲਿਆ

 Breaking News

ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾਧਾਰਕ ਜੋੜਿਆਂ ਨੂੰ ਕੰਮ ਬਾਰੇ ਫੈਸਲਾ ਜੂਨ ਤੱਕ ਟਾਲਿਆ

ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾਧਾਰਕ ਜੋੜਿਆਂ ਨੂੰ ਕੰਮ ਬਾਰੇ ਫੈਸਲਾ ਜੂਨ ਤੱਕ ਟਾਲਿਆ
March 07
07:14 2018

ਵਾਸ਼ਿੰਗਟਨ, 7 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾਧਾਰਕ ਪਤਨੀ ਤੇ ਪਤੀ ਨੂੰ ਕੰਮ ਕਰਨ ਦੀ ਇਜਾਜ਼ਤ ਨੂੰ ਖ਼ਤਮ ਕਰਨ ਦੇ ਫ਼ੈਸਲੇ ਨੂੰ ਜੂਨ ਤੱਕ ਟਾਲ ਦਿੱਤਾ ਹੈ। ਇਸ ਨਾਲ ਵੱਡੀ ਗਿਣਤੀ ‘ਚ ਭਾਰਤੀ ਪੇਸ਼ੇਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਮਿਲੀ ਹੈ।
ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ (ਡੀ.ਐੱਚ.ਐੱਸ.) ਨੇ ਇਸ ਹਫ਼ਤੇ ਅਦਾਲਤ ‘ਚ ਦਿੱਤੇ ਬਿਆਨ ‘ਚ ਕਿਹਾ ਕਿ ਉਹ ਜੂਨ ਤੱਕ ਇਸ ਮਾਮਲੇ ‘ਚ ਫ਼ੈਸਲਾ ਨਹੀਂ ਕਰੇਗਾ। ਇਸ ਫ਼ੈਸਲੇ ਨਾਲ ਪੈਣ ਵਾਲੇ ਆਰਥਿਕ ਅਸਰ ਦੀ ਸਮੀਖਿਆ ਲਈ ਸਮੇਂ ਦੀ ਲੋੜ ਹੈ। ਡੀ.ਐੱਚ.ਐੱਸ. ਨੇ ਇਸ ਮਾਮਲੇ ‘ਚ ਫ਼ੈਸਲਾ ਕਰਨ ਲਈ ਪਹਿਲੇ 28 ਫਰਵਰੀ ਦੀ ਤਰੀਕ ਤੈਅ ਕੀਤੀ ਸੀ। ਜ਼ਿਕਰਯੋਗ ਹੈ ਕਿ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਐੱਚ-1ਬੀ ਵੀਜ਼ਾਧਾਰਕ ਪਤੀ ਜਾਂ ਪਤਨੀ ਨੂੰ ਸਾਲ 2015 ਤੋਂ ਐੱਚ-4 ਵੀਜ਼ਾ ਤਹਿਤ ਕੰਮ ਕਰਨ ਦੀ ਇਜਾਜ਼ਤ ਮਿਲੀ ਹੈ। ਓਬਾਮਾ ਪ੍ਰਸ਼ਾਸਨ ਨੇ ਇਹ ਨਿਯਮ ਬਣਾਇਆ ਸੀ ਪ੍ਰੰਤੂ ਟਰੰਪ ਪ੍ਰਸ਼ਾਸਨ ਦੀ ਇਸ ਨੂੰ ਖ਼ਤਮ ਕਰਨ ਦੀ ਯੋਜਨਾ ਹੈ। ਡੀ.ਐੱਚ.ਐੱਸ. ਨੇ ਅਦਾਲਤ ਨੂੰ ਕਿਹਾ ਕਿ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ (ਯੂ.ਐੱਸ.ਸੀ.ਆਈ.ਐੱਸ.) ਨੇ ਇਸ ਨਿਯਮ ਦੀ ਦੁਬਾਰਾ ਸਮੀਖਿਆ ਕੀਤੀ ਅਤੇ ਮਸੌਦਾ ਪ੍ਰਸਤਾਵ ‘ਚ ਮਹੱਤਵਪੂਰਣ ਸੋਧ ਦੀ ਲੋੜ ਦੱਸੀ। ਸੋਧ ‘ਚ ਆਰਥਿਕ ਵਿਸ਼ਲੇਸ਼ਣ ਦੀ ਲੋੜ ਹੋਵੇਗੀ, ਜਿਸ ਵਿਚ ਕਈ ਹਫ਼ਤੇ ਲੱਗਣਗੇ। ਇਸ ਲਈ ਪ੍ਰਸਤਾਵਿਤ ਨਿਯਮ ਬਣਾਉਣ ਸਬੰਧੀ ਨੋਟਿਸ (ਐੱਨ.ਪੀ.ਆਰ.ਐੱਮ.) ਫਰਵਰੀ ‘ਚ ਜਾਰੀ ਨਹੀਂ ਹੋ ਸਕਦਾ। ਇਸ ਮਾਮਲੇ ਵਿਚ ਫ਼ੈਸਲਾ ਚਾਰ ਮਹੀਨੇ ਟਲਣ ਨਾਲ ਐੱਚ-1ਬੀ ਵੀਜ਼ਾਧਾਰਕ ਪਤੀ ਜਾਂ ਪਤਨੀ ਨੂੰ ਅਸਥਾਈ ਰਾਹਤ ਮਿਲੀ ਹੈ। ਇਸ ‘ਚ ਵੱਡੀ ਗਿਣਤੀ ‘ਚ ਭਾਰਤੀ ਪੇਸ਼ੇਵਰ ਹਨ। ਦੱਸਣਯੋਗ ਹੈ ਕਿ ਐੱਚ-4 ਵੀਜ਼ੇ ਦੇ ਸਮੱਰਥਨ ‘ਚ ਆਨਲਾਈਨ ਮੁਹਿੰਮ ਚਲਾਈ ਗਈ ਹੈ, ਜਿਸ ‘ਚ ਅਮਰੀਕੀ ਐੱਮਪੀਜ਼ ਤੋਂ ਇਸ ਨੂੰ ਰੱਦ ਹੋਣ ਤੋਂ ਰੋਕਣ ਦੀ ਅਪੀਲ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article