PUNJABMAILUSA.COM

ਢੀਂਡਸਾ ਵੱਲੋਂ ਜਥੇਦਾਰ ਗੁਰਬਚਨ ਸਿੰਘ ਨੂੰ ਹਟਾਉਣ ਦੀ ਮੰਗ

ਢੀਂਡਸਾ ਵੱਲੋਂ ਜਥੇਦਾਰ ਗੁਰਬਚਨ ਸਿੰਘ ਨੂੰ ਹਟਾਉਣ ਦੀ ਮੰਗ

ਢੀਂਡਸਾ ਵੱਲੋਂ ਜਥੇਦਾਰ ਗੁਰਬਚਨ ਸਿੰਘ ਨੂੰ ਹਟਾਉਣ ਦੀ ਮੰਗ
September 03
08:16 2018

ਚੰਡੀਗੜ੍ਹ, 3 ਸਤੰਬਰ (ਪੰਜਾਬ ਮੇਲ)- ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੇ ਵਿਗੜੇ ਅਕਸ ਨੂੰ ਸੁਧਾਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬੇਸ਼ੱਕ ਟਕਸਾਲੀ ਲੀਡਰਾਂ ਨੂੰ ਅੱਗੇ ਕਰ ਦਿੱਤਾ ਹੈ, ਪਰ ਉਨ੍ਹਾਂ ਦੀ ਇਹ ਚਾਲ ਪੁੱਠੀ ਪੈ ਸਕਦੀ ਹੈ। ਦਰਅਸਲ, ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਉਭਾਰਨ ਲਈ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦਾ ਸੁਝਾਅ ਦਿੱਤਾ।
ਢੀਂਡਸਾ ਨੇ ਦੱਸਿਆ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣਾ ਗ਼ਲਤ ਸੀ। ਇਸ ਦਾ ਫੈਸਲਾ ਜਥੇਦਾਰਾਂ ਨੇ ਹੀ ਲਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੁਆਫ਼ੀ ਗ਼ਲਤ ਸੀ ਤਾਂ ਹੀ ਇਸ ਨੂੰ ਵਾਪਸ ਲੈ ਲਿਆ ਗਿਆ ਸੀ। ਢੀਂਡਸਾ ਨੇ ਕਿਹਾ ਕਿ ਰਾਮ ਰਹੀਮ ਨੂੰ ਮੁਆਫ਼ੀ ਦੇ ਕੇ ਜਥੇਦਾਰਾਂ ਨੇ ਗ਼ਲਤੀ ਕੀਤੀ ਸੀ। ਇਸ ਲਈ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ। ਇੰਨਾ ਹੀ ਨਹੀਂ ਢੀਂਡਸਾ ਨੇ ਇਹ ਵੀ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਕਈ ਵਾਰ ਚਰਚਾ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਮੋਰਚਾ ਖੋਲ੍ਹਣ ਵਾਲੇ ਗੁਰਮੁਖ ਸਿੰਘ ਦੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਵਜੋਂ ਵਾਪਸੀ ‘ਤੇ ਢੀਂਡਸਾ ਨੇ ਦੱਸਿਆ ਕਿ ਇਸ ‘ਤੇ ਪਾਰਟੀ ਦੇ ਅੰਦਰ ਤੇ ਬਾਹਰ ਇਤਰਾਜ਼ ਹੈ। ਉਨ੍ਹਾਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਤੋਂ ਪਹਿਲਾਂ ਮਾਹੌਲ ਤਣਾਅਪੂਰਨ ਬਣਾਉਣ ਲਈ ਜ਼ਿੰਮੇਵਾਰ ਡੇਰਾ ਸਿਰਸਾ ਮੁਖੀ ਦੀ ਫ਼ਿਲਮ ਐਮਐਸਜੀ ਨੂੰ ਪੰਜਾਬ ‘ਚ ਰਿਲੀਜ਼ ਕਰਨ ਦੇ ਫੈਸਲੇ ਨੂੰ ਵੀ ਗ਼ਲਤ ਕਰਾਰ ਦਿੱਤਾ।
ਢੀਂਡਸਾ ਨੇ ਜਿੱਥੇ ਬਾਦਲ ਪਰਿਵਾਰ ਵਿਰੁੱਧ ਕਈ ਵਾਰ ਕੀਤੇ, ਉੱਥੇ ਹੀ ਸਾਬਕਾ ਮੁੱਖ ਮੰਤਰੀ ਦਾ ਪੂਰਾ ਬਚਾਅ ਵੀ ਕੀਤਾ। ਉਨ੍ਹਾਂ ਦੱਸਿਆ ਕਿ ਟਕਸਾਲੀ ਆਗੂਆਂ ਨੂੰ ਭੁਲਾਉਣ ਕਾਰਨ ਪਾਰਟੀ ਵਿੱਚ ਬਾਦਲ ਪਰਿਵਾਰ ਵਿਰੁੱਧ ਗੁੱਸਾ ਹੈ। ਉਨ੍ਹਾਂ ਕਿਹਾ ਕਿ ਪੁਰਾਣਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ।
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਖੁੱਲ੍ਹ ਕੇ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਨ ਵਿੱਚ ਵੀ ਆਏ। ਸਾਬਕਾ ਮੁੱਖ ਮੰਤਰੀ ਦਾ ਨਾਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਵਿੱਚ ਆਉਣ ਨੂੰ ਉਨ੍ਹਾਂ ਸਿਰੇ ਤੋਂ ਖਾਰਜ ਕਰ ਦਿੱਤਾ। ਇਸ ਦੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਬਾਦਲ ਸਾਬ੍ਹ ਗੋਲ਼ੀ ਦਾ ਹੁਕਮ ਨਹੀਂ ਦੇ ਸਕਦੇ। ਉਨ੍ਹਾਂ ਗੋਲ਼ੀਕਾਂਡ ਤੋਂ ਪਹਿਲਾਂ ਹਾਲਾਤ ਸੰਭਾਲਣ ਦੀ ਗੁੰਜਾਇਸ਼ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਗ਼ਲਤੀਆਂ ਸਾਰੀਆਂ ਸਰਕਾਰਾਂ ਤੋਂ ਹੁੰਦੀਆਂ ਹਨ ਤੇ ਸਾਡੀ ਸਰਕਾਰ ਤੋਂ ਵੀ ਹੋਈਆਂ। ਉਨ੍ਹਾਂ ਕਿਹਾ ਕਿ ਕੋਟਕਪੂਰਾ ‘ਚ ਬੇਅਦਬੀਆਂ ਦੇ ਰੋਸ ਵਿੱਚ ਧਰਨੇ ਲੋਕਾਂ ਨੂੰ ਉਠਾਉਣਾ ਗ਼ਲਤ ਸੀ। ਹਾਲਾਂਕਿ, ਟਕਸਾਲੀ ਲੀਡਰ ਹੁਣ ਜਿੱਥੇ ਬਾਦਲ ਪਰਿਵਾਰ ਦੇ ਬਚਾਅ ਵਿੱਚ ਉੱਤਰ ਆਏ ਹਨ, ਪਰ ਜਿਸ ਤਰ੍ਹਾਂ ਢੀਂਡਸਾ ਬੋਲੇ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਮਨਾਂ ਵਿੱਚ ਹਾਲੇ ਵੀ ਅਣਗੌਲਿਆ ਕੀਤੇ ਜਾਣ ਦੀ ਚੀਸ ਹੈ। ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇ ਗੱਲ ਜਥੇਦਾਰਾਂ ਉੱਤੇ ਸੁੱਟਣਾ, ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਦੀ ਆਲੋਚਨਾ ਕਰਨੀ ਤੇ ਦੋ ਸਾਲ ਪੁਰਾਣੀਆਂ ਗ਼ਲਤੀਆਂ ਬਾਰੇ ਅੱਜ ਬੋਲਣ ਤੋਂ ਸਾਬਤ ਹੁੰਦਾ ਹੈ ਕਿ ਹਾਲੇ ਵੀ ਅਕਾਲੀ ਦਲ ‘ਚ ਸਭ ਕੁਝ ਨਾਰਮਲ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article