PUNJABMAILUSA.COM

ਢੇਸੀ ਤੇ ਸ਼ਵੇਤ ਮਲਿਕ ਅੰਮ੍ਰਿਤਸਰ-ਲੰਦਨ ਲਈ ਸਿੱਧੀਆਂ ਹਵਾਈ ਉਡਾਣਾਂ ਦੀ ਕਰਨਗੇ ਸਾਂਝੀ ਪੈਰਵੀ

ਢੇਸੀ ਤੇ ਸ਼ਵੇਤ ਮਲਿਕ ਅੰਮ੍ਰਿਤਸਰ-ਲੰਦਨ ਲਈ ਸਿੱਧੀਆਂ ਹਵਾਈ ਉਡਾਣਾਂ ਦੀ ਕਰਨਗੇ ਸਾਂਝੀ ਪੈਰਵੀ

ਢੇਸੀ ਤੇ ਸ਼ਵੇਤ ਮਲਿਕ ਅੰਮ੍ਰਿਤਸਰ-ਲੰਦਨ ਲਈ ਸਿੱਧੀਆਂ ਹਵਾਈ ਉਡਾਣਾਂ ਦੀ ਕਰਨਗੇ ਸਾਂਝੀ ਪੈਰਵੀ
August 25
17:34 2018

-ਦੋਵੇਂ ਏਅਰ ਇੰਡੀਆ ਦੇ ਯੂਰਪ-ਪੰਜਾਬ ਹਵਾਈ ਸੰਪਰਕ ਲਈ ਪ੍ਰਸਤਾਵਿਤ ਤਜ਼ਵੀਜ਼ ‘ਤੇ ਸਹਿਮਤ
ਜਲੰਧਰ, 25 ਅਗਸਤ (ਪੰਜਾਬ ਮੇਲ)- ਪਵਿੱਤਰ ਸ਼ਹਿਰ ਅੰਮ੍ਰਿਤਸਰ-ਲੰਦਨ ਵਿਚਾਲੇ ਸਿੱਧੀ ਹਵਾਈ ਸੇਵਾ ਸ਼ੁਰੂ ਕਰਾਉਣ ਲਈ ਬਰਤਾਨਵੀ ਸਿੱਖ ਸੰਸਦ ਮੈਂਬਰ ਤਮਨਮਜੀਤ ਸਿੰਘ ਢੇਸੀ ਵੱਲੋਂ ਪ੍ਰਸਤਾਵਿਤ ਤਜ਼ਵੀਜ਼ ‘ਤੇ ਸਹਿਮਤੀ ਪ੍ਰਗਟਾਉਂਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਢੇਸੀ ਨੂੰ ਆਉਣ ਵਾਲੇ ਦਿਨਾਂ ਵਿਚ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਨਾਲ ਇਸ ਮਾਮਲੇ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ।
ਪੰਜਾਬ ਨਾਲ ਯੂਰਪ ਦਾ ਹਵਾਈ ਸੰਪਰਕ ਮੁੜ੍ਹ ਬਹਾਲ ਕਰਾਉਣ ਲਈ ਮਲਿਕ ਨਾਲ ਉਚੇਚੀ ਮੁਲਾਕਾਤ ਤੋਂ ਬਾਅਦ ਢੇਸੀ ਨੇ ਦੱਸਿਆ ਕਿ ਯੂ.ਕੇ. ਦੇ ਹੀਥਰ੍ਰੋ ਹਵਾਈ ਅੱਡੇ ਤੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ਵਿਚਕਾਰ ਸਿੱਧੀਆਂ ਉਡਾਣਾ ਦੁਬਾਰਾ ਚਾਲੂ ਕਰਾਉਣ ਸਬੰਧੀ ਵਿਸਥਾਰ ਵਿੱਚ ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਪਵਿੱਤਰ ਸ਼ਹਿਰ ਦੇ ਸਾਬਕਾ ਮੇਅਰ ਰਹੇ ਸ੍ਰੀ ਮਲਿਕ ਇਸ ਸ਼ਹਿਰ ਦੀ ਆਰਥਿਕਤਾ ਅਤੇ ਤੰਦਰੁਸਤੀ ਨੂੰ ਅੱਗੇ ਵਧਾਉਣ ਦੇ ਇਛੁੱਕ ਹਨ ਅਤੇ ਉਨ੍ਹਾਂ ਇਸ ਹਵਾਈ ਅੱਡੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਵੀ ਕੀਤੇ ਹਨ।
ਭਾਰਤ ਵਿਚ ਆਪਣੇ ਸੰਖੇਪ ਦੌਰੇ ‘ਤੇ ਆਏ ਸੰਸਦ ਮੈਂਬਰ ਢੇਸੀ ਨੇ ਦੱਸਿਆ ਕਿ ਮਲਿਕ ਨੇ ਅੰਮ੍ਰਿਤਸਰ ਅਤੇ ਯੂਰਪ ਦੇ ਮੋਹਰੀ ਵਪਾਰਕ ਸ਼ਹਿਰ ਲੰਦਨ ਵਿਚਕਾਰ ਸਿੱਧੀਆਂ ਹਵਾਈ ਉਡਾਣਾ ਦੁਬਾਰਾ ਸ਼ੁਰੂ ਕਰਾਉਣ ਲਈ ਭਰੋਸਾ ਵੀ ਦਿੱਤਾ ਹੈ ਕਿ ਉਹ ਖੁਦ ਇਸ ਮਾਮਲੇ ਨੂੰ ਕੇਂਦਰੀ ਮੰਤਰੀ ਜਯੰਤ ਸਿਨਹਾ ਕੋਲ ਉਠਾਉੂਣਗੇ। ਯੂ.ਕੇ. ਦੇ ਸੰਸਦ ਮੈਂਬਰ ਨੇ ਕਿਹਾ ਕਿ ਮਲਿਕ ਵੀ ਇਸ ਤਜ਼ਵੀਜ਼ ‘ਤੇ ਸਹਿਮਤ ਹਨ ਕਿ ਇਸ ਵੇਲੇ ਹੀਥਰੋ ਹਵਾਈ ਅੱਡੇ ‘ਤੋਂ ਏਅਰ ਇੰਡੀਆ ਦੀਆਂ ਦੋ ਰੋਜ਼ਾਨਾ ਉਡਾਣਾ ਹੀਥਰੋ-ਦਿੱਲੀ ਵਿਚਾਲੇ ਚੱਲਦੀਆਂ ਹਨ ਅਤੇ ਉਨਾਂ ਦੋ ਉਡਾਣਾ ਵਿੱਚੋਂ ਇੱਕ ਨੂੰ ਹੀਥਰੋ-ਅੰਮ੍ਰਿਤਸਰ-ਦਿੱਲੀ ਦੇ ਰੂਪ ਵਿਚ ਚਲਾਉਣਾ ਸ਼ੁਰੂ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਏਅਰ ਇੰਡੀਆ ਇਕ ਕੌਮੀ ਅਦਾਰਾ ਹੈ ਜਿਸ ਦੀਆਂ ਉਡਾਣਾ ਬਾਰੇ ਕੇਂਦਰ ਸਰਕਾਰ ਵਲੋਂ ਫੈਸਲਾ ਲਿਆ ਜਾਵੇਗਾ। ਢੇਸੀ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਮਲਿਕ ਅਤੇ ਹੋਰਨਾਂ ਆਗੂਆਂ ਦੇ ਸਹਿਯੋਗ ਨਾਲ ਇਹ ਸਿੱਧੀ ਉਡਾਣ ਸ਼ੁਰੂ ਕਰਾਉਣ ਦਾ ਟੀਚਾ ਜਲਦ ਪ੍ਰਾਪਤ ਕਰ ਲੈਣਗੇ ਅਤੇ ਇਸ ਸਹੂਲਤ ਨਾਲ ਉਨਾਂ ਦੇ ਸਲੋਹ ਹਲਕੇ ਸਮੇਤ ਬਰਤਾਨੀਆਂ ਅਤੇ ਹੋਰ ਉਤਰੀ ਅਮਰੀਕਾ ਤੇ ਯੂਰਪ ਆਦਿ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੇ ਨਾਲ-ਨਾਲ ਪੰਜਾਬੀਆਂ ਅਤੇ ਗੁਆਂਢੀ ਸੂਬਿਆਂ ਦੇ ਲੋਕਾਂ ਨੂੰ ਵੀ ਲਾਭ ਪੁੱਜੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article