PUNJABMAILUSA.COM

ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਪੌਲੀਟੈਕਨਿਕ ਕਾਲਜ ਦੇ 64 ਲੈਕਚਰਰਾਂ ਅਤੇ 5 ਲਾਇਬਰੇਰੀਅਨਾਂ ਨੂੰ ਨਿਯੂਕਤੀ ਪੱਤਰ ਦਿੱਤੇ

December 18
17:25 2017

ਸਰਕਾਰੀ ਪੌਲੈਟੀਚਨੀਕ ਕਾਲਜਾਂ ਅਤੇ ਆਈ.ਟੀ.ਆਈਜ ਦੇ ਅਧੂਨੀਕਰਨ ਲਈ 100 ਕਰੋੜ ਖਰਚੇ ਜਾਣਗੇ
ਚੰਡੀਗੜ੍ਹ, 18 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜ ਦੇ ਸਰਕਾਰੀ ਪੌਲੀਟੈਕਨਿਕ ਕਾਲਜਾਂ ਲਈ ਨਵੇਂ ਭਰਤੀ ਕੀਤੇ ਗਏ 64 ਲੈਕਚਰਰਾਂ ਅਤੇ 5 ਲਾਈਬਰੇਰੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ।ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਦੇ ਦਫਤਰ ਵਿਚ ਤਕਨੀਕੀ ਸਿੱਖਿਆ ਮੰਤਰੀ ਨਵੇਂ ਭਰਤੀ ਹੋਏ ਸਾਰੇ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਸਟੇਸਨ ਅਲਾਟ ਕਰਨ ਲਈ ਨਿੱਜੀ ਸੁਣਵਾਈ ਵੀ ਕੀਤੀ।
ਤਕਨੀਕੀ ਸਿੱਖਿਆ ਮੰਤਰੀ ਨੇ ਨਵੇਂ ਭਰਤੀ ਹੋਏ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਦੱਸਿਆ ਕਿ ਨਵੇਂ ਚੁਣੇ ਲੈਕਚਰਾਰਾਂ ਅਤੇ ਲਾਈਬਰੇਰੀਅਨਾਂ ਨੂੰ ਵਿਅਕਤੀਗਤ ਤੌਰ ‘ਤੇ ਸੁਣਿਆ ਅਤੇ ਹਰੇਕ ਨੂੰ ਪਾਰਦਰਸੀ ਤਰੀਕੇ ਨਾਲ ਉਨ੍ਹਾਂ ਦੀ ਪਸੰਦ ਮੁਤਾਬਕ ਸਟੇਸ਼ਨ ਅਲਾਟ ਕਰਨ ਦੀ ਕੋਸਸਿ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਚੁਣੇ ਲੈਕਚਰਾਰਾਂ ਅਤੇ ਲਾਇਬ੍ਰੇਰੀਅਨਾਂ ਦੇ ਅਧਿਕਾਰਤ ਪੋਸਟਿੰਗ ਹੁਕਮ ਇੱਕ ਦੋ ਦਿਨਾਂ ਦੇ ਅੰਦਰ ਅੰਦਰ ਜਾਰੀ ਕਰ ਦਿੱਤੇ ਜਾਣਗੇ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿਚ 64 ਨਵੇਂ ਲੈਕਚਰਾਰ ਭਰਤੀ ਕੀਤੇ ਗਏ ਹਨ, ਜਿਨ੍ਹਾਂ ਵਿਚ 33-ਕੰਪਿਊਟਰ ਸਾਇੰਸ, 12-ਫਿਜ਼ਿਕਸ, 8-ਅੰਗ੍ਰੇਜੀ, 5-ਮੈਡੀਕਲ ਲੈਬ ਟੈਕਨੋਲਜੀ, 5-ਹਿਸਾਬ ਅਤੇ 1-ਲਾਇਬਰੇਰੀ ਸਾਇੰਸ ਦਾ ਲੈਕਚਰਾਰ ਸ਼ਾਮਿਲ ਹੈ। ਇਸ ਤੋਂ ਇਲਾਵਾ 5 ਲਾਇਬਰੇਰੀਅਨ ਵੀ ਨਵੇਂ ਭਰਤੀ ਕੀਤੇ ਗਏ ਹਨ।
ਸ. ਚੰਨੀ ਨੇ ਇਸ ਭਰਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ’ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਬਾਕੀ ਪਈਆਂ ਵੱਖ-ਵੱਖ ਖਾਲੀ ਅਸਾਮੀਆਂ ਨੂੰ ਵੀ ਛੇਤੀ ਹੀ ਭਰਿਆ ਜਾਵੇਗਾ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਸਰਕਾਰੀ ਪੌਲੀਟੈਕਨਿਕ ਕਾਲਜਾਂ ਅਤੇ ਆਈ.ਟੀ.ਆਈਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਠੋਸ ਕਦਮ ਉਠਾ ਰਿਹਾ ਹੈ। ਉਸ ਦੱਸਿਆ ਕਿ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਵਲੋ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸਾਰੀਆਂ ਪ੍ਰੀਖਿਆਵਾਂ ਕੈਮਰੇ ਦੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ ਅਤੇ ਸਾਰੇ ਤਕਨੀਕੀ ਸਿੱਖਿਆ ਅਦਾਰਿਆਂ ਵਿਚ ਬਾਇਓ-ਮੈਟਰਿਕ ਹਾਜਰੀ ਲਾਜ਼ਮੀ ਕੀਤੀ ਜਾ ਰਹੀ ਹੈ ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article