PUNJABMAILUSA.COM

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ
September 11
17:07 2018

ਸ. ਹਰਪਾਲ ਸਿੰਘ ਜੌਹਲ ਸਰਬਸੰਮਤੀ ਨਾਲ 14ਵੇਂ ਮੈਂਬਰ ਨਾਮਜਦ
ਪਟਨਾ ਸਾਹਿਬ/ਅੰਮ੍ਰਿਤਸਰ, 11 ਸਤੰਬਰ (ਪੰਜਾਬ ਮੇਲ)- ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੀਟਿੰਗ ਹਾਲ ਵਿਚ ਤਖਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇੱਕ ਮੈਂਬਰ ਦੀ ਨਾਮਜਦਗੀ ਲਈ ਹੋਈ ਇਕੱਤਰਤਾ ਵਿਚ ਸ. ਹਰਪਾਲ ਸਿੰਘ ਜੌਹਲ ਨੂੰ ਸਰਬਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ। ਇਹ ਜਾਣਕਾਰੀ ਇਥੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਹੋਈ ਇਕੱਤਰਤਾ ਦੌਰਾਨ ਕੇਵਲ ਇੱਕ ਮੈਂਬਰ ਸ. ਰਾਜਾ ਸਿੰਘ ਨੂੰ ਛੱਡ ਕੇ ਬਾਕੀ ਸਾਰੇ 12 ਮੈਂਬਰ ਹਾਜ਼ਰ ਸਨ। ਜਿਕਰਯੋਗ ਹੈ ਕਿ ਸਨਾਤਨੀ ਸਿੰਘ ਸਭਾ ਵੱਲੋਂ ਇਸ ਵਾਰ ਇੱਕ ਮੈਂਬਰ ਦੀ ਨਾਮਜਦਗੀ ਨਾ ਹੋਣ ਕਰਕੇ ਕਮੇਟੀ 15 ਦੀ ਥਾਂ 14 ਮੈਂਬਰਾਂ ’ਤੇ ਆਧਾਰਤ ਰਹੇਗੀ। ਇਕੱਤਰਤਾ ਦੌਰਾਨ ਕਮੇਟੀ ਦੇ 14ਵੇਂ ਮੈਂਬਰ ਵਜੋਂ ਸ. ਹਰਪਾਲ ਸਿੰਘ ਜੌਹਲ ਦਾ ਨਾਂ ਸ. ਅਵਤਾਰ ਸਿੰਘ ਹਿੱਤ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਤਾਈਦ ਮਜੀਦ ਸ. ਇੰਦਰਜੀਤ ਸਿੰਘ ਟਾਟਾ ਨਗਰ ਨੇ ਕੀਤੀ। ਸ. ਹਰਪਾਲ ਸਿੰਘ ਦੇ ਮੁਕਾਬਲੇ ਹੋਰ ਕੋਈ ਨਾਂ ਪੇਸ਼ ਨਾ ਹੋਣ ’ਤੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ। ਹੁਣ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਨਾਮਜਦਗੀ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਨ੍ਹਾਂ ਮੈਂਬਰਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਅੱਜ ਹੋਈ 14ਵੇਂ ਮੈਂਬਰ ਦੀ ਨਾਮਜਦਗੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਪ੍ਰਧਾਨ ਦੀ ਚੋਣ ਲਈ ਇਕੱਤਰਤਾ ਬੁਲਾਈ ਜਾਵੇਗੀ। ਅੱਜ ਦੀ ਇਕੱਤਰਤਾ ਦੌਰਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿੱਚੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਵਤਾਰ ਸਿੰਘ ਹਿੱਤ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸ. ਇੰਦਰਜੀਤ ਸਿੰਘ ਟਾਟਾ ਨਗਰ, ਸ. ਲਖਵਿੰਦਰ ਸਿੰਘ, ਸ. ਹਰਬੰਸ ਸਿੰਘ, ਸ. ਤਰਲੋਚਨ ਸਿੰਘ, ਸ. ਜਗਜੋਤ ਸਿੰਘ, ਸ. ਮਹਿੰਦਰ ਸਿੰਘ ਛਾਬੜਾ, ਸ. ਮਹਿੰਦਰਪਾਲ ਸਿੰਘ ਢਿੱਲੋਂ, ਸ. ਕਮਿੱਕਰ ਸਿੰਘ ਕਲਕੱਤਾ, ਡਾ. ਗੁਰਮੀਤ ਸਿੰਘ ਲਖਨਊ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸ. ਕੁਲਮੋਹਨ ਸਿੰਘ, ਬੀਬੀ ਕਵਲਜੀਤ ਕੌਰ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀਏ, ਤਖਤ ਸਾਹਿਬ ਦੇ ਸੁਪ੍ਰਿੰਟੈਂਡੈਂਟ ਸ. ਦਲਜੀਤ ਸਿੰਘ, ਸ. ਜੀਵਨਜੋਤ ਸਿੰਘ ਬਾਦਸ਼ਾਹ ਅਗਰਬੱਤੀ ਵਾਲੇ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article