PUNJABMAILUSA.COM

ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮਾਮਲਿਆਂ ਨੂੰ ਕੇਂਦਰ ਬਿੰਦੂ ਬਣਾਇਆ

 Breaking News

ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮਾਮਲਿਆਂ ਨੂੰ ਕੇਂਦਰ ਬਿੰਦੂ ਬਣਾਇਆ

ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮਾਮਲਿਆਂ ਨੂੰ ਕੇਂਦਰ ਬਿੰਦੂ ਬਣਾਇਆ
August 07
21:44 2017

ਜਲੰਧਰ, 7 ਅਗਸਤ (ਪੰਜਾਬ ਮੇਲ)- ਇੰਗਲੈਂਡ ਦੀ ਸੰਸਦ ਵਿੱਚ ਪੁੱਜੇ ਪਹਿਲੇ ਦਸਤਾਰਧਾਰੀ ਸਿੱਖ ਤਨਮਨਜੀਤ ਸਿੰਘ ਢੇਸੀ ਨੇ ਆਪਣੀ ਭਾਰਤ ਫੇਰੀ ਦੌਰਾਨ ਪੰਜਾਬ ਦੇ ਮਾਮਲਿਆਂ ਨੂੰ ਕੇਂਦਰ ਬਿੰਦੂ ਬਣਾਇਆ ਹੈ। ਤਨਮਨਜੀਤ ਸਿੰਘ ਨੇ ਆਪਣੀ 11 ਦਿਨਾਂ ਦੀ ਫੇਰੀ ਦੌਰਾਨ ਸੂਬੇ ਅਤੇ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗਾਂ ਕਰ ਕੇ ਜਿਥੇ ਪੰਜਾਬ ਦੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਇੰਗਲੈਂਡ ਤੋਂ ਅੰਮ੍ਰਿਤਸਰ ਨੂੰ ਸਿੱਧੀਆਂ ਉਡਾਣਾਂ ਚਲਾਉਣ ਦਾ ਮੁੱਦਾ ਉਠਾਇਆ, ਉਥੇ ਕੇਂਦਰੀ ਮੰਤਰੀਆਂ ਨਾਲ ਪਰਵਾਸੀ ਪੰਜਾਬੀਆਂ ਦੀਆਂ ਜ਼ਮੀਨਾਂ ਜਾਇਦਾਦਾਂ ਦੱਬੇ ਜਾਣ ਦੇ ਮੁੱਦੇ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ। ਦੋ ਮੁੱਖ ਮੰਤਰੀਆਂ ਅਤੇ ਰਾਜਨੀਤਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਮੁਲਾਕਾਤਾਂ ਕਰਨ ਦੇ ਰੁਝੇਵਿਆਂ ਦੇ ਬਾਵਜੂਦ ਤਨਮਨਜੀਤ ਸਿੰਘ ਆਪਣੇ ਪਿੰਡ ਵਿਚਲੇ ਖੂਹ ’ਤੇ ਜਾਣਾ ਨਹੀਂ ਭੁੱਲੇ। ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਢੇਸੀ ਬਰਤਾਨੀਆ ਦੇ ਸਭ ਤੋਂ ਵੱਡੇ ਗੁਰਦੁਆਰੇ ਦੇ ਲੰਮੇ ਸਮੇਂ ਤੱਕ ਪ੍ਰਧਾਨ ਰਹੇ ਹਨ। ਤਨਮਨਜੀਤ ਸਿੰਘ ਗਤਕੇ ਦੇ ਪ੍ਰਚਾਰ ਲਈ ਵੀ ਕੰਮ ਕਰ ਰਹੇ ਹਨ।
ਸ੍ਰੀ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤਾਂ ਕੀਤੀਆਂ ਹਨ। ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਿੱਚੋਂ ਐਚ.ਐਸ. ਫੂਲਕਾ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤਾਂ ਕਰ ਕੇ ਪੰਜਾਬ ਦੇ ਅਰਥਚਾਰੇ ਨੂੰ ਮਜ਼ਬੂਤ ਕਰਨ ਅਤੇ ਪਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਨੂੰ ਸੁਰੱਖਿਅਤ ਰੱਖਣ ਦੇ ਮੁੱਦੇ ਉਠਾਏ ਹਨ। ਤਨਮਨਜੀਤ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਵੀ ਪੰਜਾਬ ਦੇ ਡਾਵਾਂਡੋਲ ਹੋ ਰਹੇ ਅਰਥਚਾਰੇ ਨੂੰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਹੈ।
ਉਨ੍ਹਾਂ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਰੁਣ ਜੇਤਲੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਅੰਮਿਤਸਰ ਨੂੰ ਆਲਮੀ ਪੱਧਰ ਦੇ ਸੈਰ-ਸਪਾਟੇ ਦੇ ਧੂਰੇ ਵਜੋਂ ਉਭਾਰਨ ਲਈ ਵਿਚਾਰ ਚਰਚਾ ਕੀਤੀ। ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਸ਼ਮੀਰ ਅਤੇ ਪਾਕਿਸਤਾਨ ਦੇ ਮੁੱਦਿਆਂ ’ਤੇ ਵੀ ਚਰਚਾ ਕੀਤੀ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਇਨਸਾਫ਼ ਦਿਵਾਉਣ ਦਾ ਮੁੱਦਾ ਉਭਾਰਿਆ। ਉਨ੍ਹਾਂ ਨੇ ਆਪਣੇ ਬੱਚਿਆਂ ਨਾਲ ਪਿੰਡ ਦੇ ਖੂਹ ’ਤੇ ਵੀ ਸਮਾਂ ਬਤੀਤ ਕੀਤਾ। ਤਨਮਨਜੀਤ ਸਿੰਘ ਨਾਲ ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਢੇਸੀ, ਮਾਤਾ ਤਲਵਿੰਦਰ ਕੌਰ ਢੇਸੀ, ਭਰਾ ਸਾਹਿਬ ਸਿੰਘ ਢੇਸੀ ਵੀ ਆਏ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article