ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰ ਰਸ਼ਪਾਲ ਸਿੰਘ ਨੂੰ ਦਬੋਚਿਆ; ਸਾਥੀ ਫਰਾਰ

235
Share

ਗੋਲੀ ਲੱਗਣ ਦੇ ਬਾਵਜੂਦ ਏ.ਐਸ.ਆਈ ਮਲਕੀਤ ਸਿੰਘ ਨੇ ਲੰਬੀ ਮੁਸ਼ੱਕਤ ਤੋਂ ਬਾਅਦ ਕੀਤਾ ਦੋਸ਼ੀ ਨੂੰ ਕਾਬੂ: ਡੀਜੀਪੀ

ਚੰਡੀਗੜ, 24 ਅਗਸਤ (ਪੰਜਾਬ ਮੇਲ)- ਤਰਨ ਤਾਰਨ ਪੁਲਿਸ ਨੇ ਸੋਮਵਾਰ ਨੂੰ ਨਸ਼ਾ ਤਸਕਰ ਅਤੇ ਗੈਂਗਸਟਰ ਰਸ਼ਪਾਲ ਸਿੰਘ ਨੂੰ ਕਾਬੂ ਕਰ ਲਿਆ, ਜਿਸ ਉੱਤੇ ਅੱਤਵਾਦੀਆਂ ਨਾਲ ਸੰਬੰਧ ਹੋਣ ਦਾ ਸ਼ੱਕ ਵੀ ਹੈ। ਇਸ ਦੌਰਾਨ ਲੱਤ ਵਿੱਚ ਗੋਲੀ ਲੱਗਣ ਤੇ ਬਾਜਵਜੂਦ ਜਖਮੀ ਹਾਲਤ ਵਿੱਚ ਏਐਸਆਈ ਮਲਕੀਤ ਸਿੰਘ ਨੇ ਬਹਾਦਰੀ ਨਾਲ ਦੋਸ਼ੀ ਦਾ ਪਿੱਛਾ ਕਰਨ ਪਿਛੋਂ ਉਸ ਨੂੰ ਕਾਬੂ ਕਰ ਲਿਆ।
ਏ.ਐਸ.ਆਈ ਮਲਕੀਤ ਸਿੰਘ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਰਸ਼ਪਾਲ ਸਿੰਘ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ, ਜਿਸ ਪਾਸੋਂ ਇਕ ਦੇਸੀ ਅਰਧ-ਆਟੋਮੈਟਿਕ ਪਿਸਤੌਲ, 02 ਮੈਗਜੀਨ, 06 ਜਿੰਦਾ ਕਾਰਤੂਸ ਅਤੇ ਪੀਬੀ 10-ਜੀ ਜੇਡ -6673  ਨੰਬਰ ਵਾਲਾ ਇਕ ਬੁਲੇਟ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਉਸਦੇ ਫਰਾਰ ਸਾਥੀ ਦੀ ਖੋਜ ਲਈ ਕਾਰਵਾਈ ਜਾਰੀ ਹੈ।
ਡੀਜੀਪੀ ਨੇ ਦੱਸਿਆ ਕਿ ਰਸ਼ਪਾਲ ਦੇ ਅੱਤਵਾਦੀਆਂ ਨਾਲ ਵੀ ਸਬੰਧ ਸਨ ਅਤੇ ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ । ਉਕਤ ਦੋਸ਼ੀ ਵਿਰੁੱਧ ਐਨਡੀਪੀਐਸ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ, ਤਰਨਤਾਰਨ ਅਤੇ ਮੁਹਾਲੀ ਵਿੱਚ 8 ਐਫਆਈਆਰਜ ਦਰਜ ਹਨ। ਡੀਜੀਪੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਸ਼ਪਾਲ ਤੋਂ ਕਈ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਸਨ।
ਸ੍ਰੀ ਗੁਪਤਾ ਅਨੁਸਾਰ ਸਥਾਨਕ ਰੈਂਕ ਦੇ ਏਐਸਆਈ ਮਲਕੀਤ ਸਿੰਘ, ਭਿੱਖੀਵਿੰਡ ਵਿਖੇ ਤਾਇਨਾਤ ਹੋਮ-ਗਾਰਡ ਜਵਾਨ ਰਣਜੀਤ ਸਿੰਘ ਸਮੇਤ ਸੋਮਵਾਰ ਨੂੰ ਪਿੰਡ ਫੂਲਾ ਵਿਖੇ ਮੋਟਰਸਾਈਕਲ ਚੋਰੀ ਦੀ ਸ਼ਿਕਾਇਤ ਬਾਰੇ ਜਾਂਚ ਕਰਨ ਗਏ ਸਨ। ਵਾਪਸ ਆਉਂਦੇ ਸਮੇਂ ਉਨ•ਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਇੱਕ ਮੋਟਰਸਾਈਕਲ ਉਪਰ ਆਉਂਦਿਆਂ ਵੇਖਿਆ ਅਤੇ ਉਨ•ਾਂ ਨੂੰ ਪੁੱਛਗਿੱਛ ਲਈ ਰੋਕਿਆ। ਪੁੱਛਗਿੱਛ ਦੌਰਾਨ ਇੱਕ ਸ਼ੱਕੀ, ਰਸ਼ਪਾਲ ਸਿੰਘ ਉਰਫ ਦੌਲਾ ਵਾਸੀ ਭੁੱਚਰ ਕਲਾਂ ਜ਼ਿਲ•ਾ ਤਰਨ ਤਾਰਨ, ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਸਨੂੰ ਏਐਸਆਈ ਨੇ ਕਾਫ਼ੀ ਮੁਸ਼ੱਕਤ ਪਿੱਛੋ ਧਰ ਦਬੋਚਿਆ।
ਰਸ਼ਪਾਲ ਸਿੰਘ ਨੇ  ਏਐਸਆਈ ਮਲਕੀਤ ਸਿੰਘ ‘ਤੇ ਚਾਰ ਗੋਲੀਆਂ ਚਲਾਈਆਂ ਅਤੇ ਇੱਕ ਗੋਲੀ ਉਸ ਦੇ ਸੱਜੀ ਲੱਤ ਵਿੱਚ ਲੱਗੀ ਅਤੇ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਗੰਭੀਰ ਰੂਪ ਨਾਲ ਜਖਮੀ ਹੋਣ ਦੇ ਬਾਵਜੂਦ ਏਐਸਆਈ ਮਲਕੀਤ ਸਿੰਘ ਨੇ ਪੀਐਚਜੀ ਰਣਜੀਤ ਸਿੰਘ ਦੀ ਮਦਦ ਨਾਲ ਸ਼ੱਕੀ ਨੂੰ ਕਾਬੂ ਕੀਤਾ ਅਤੇ ਸੈਮੀ-ਆਟੋਮੈਟਿਕ ਪਿਸਤੌਲ ਖੋਹ ਲਿਆ।
ਏਐਸਆਈ ਮਲਕੀਤ ਸਿੰਘ ਸਾਲ 1994 ਵਿਚ ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਭਰਤੀ ਹੋਇਆ ਸੀ ਅਤੇ ਉਸ ਦੀ ਚੰਗੇ ਸੇਵਾ ਰਿਕਾਰਡ ਕਰਕੇ 27.02.2020 ਨੂੰ  ਏਐਸਆਈ ਦਾ ਸਥਾਨਕ ਰੈਂਕ ਦਿੱਤਾ ਗਿਆ ਸੀ।
ਡੀ ਜੀ ਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਕੱਦਮਾ ਨੰਬਰ 159 ਮਿਤੀ 24.08.202 ਨੂੰ ਆਈ ਪੀ ਸੀ ਦੀ ਧਾਰਾ 307, 332, 333, 353, 186, 34 25,27 ਆਰਮਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


Share