PUNJABMAILUSA.COM

ਤਾਇਵਾਨ ਵਿੱਚ ਭੂਚਾਲ ਨਾਲ 14 ਵਿਅਕਤੀਆਂ ਦੀ ਮੌਤ

ਤਾਇਵਾਨ ਵਿੱਚ ਭੂਚਾਲ ਨਾਲ 14 ਵਿਅਕਤੀਆਂ ਦੀ ਮੌਤ

ਤਾਇਵਾਨ ਵਿੱਚ ਭੂਚਾਲ ਨਾਲ 14 ਵਿਅਕਤੀਆਂ ਦੀ ਮੌਤ
February 06
21:33 2016

3
ਤਾਇਪੇ, 6 ਫਰਵਰੀ (ਪੰਜਾਬ ਮੇਲ)- ਦੱਖਣੀ ਤਾਇਵਾਨ ਵਿੱਚ ਆਏ ਤੇਜ਼ ਭੂਚਾਲ ਕਾਰਨ ਇੱਕ ਉੱਚ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗਣ ਨਾਲ ਤਕਰੀਬਨ 14 ਵਿਅਕਤੀਆਂ ਦੀ ਮੌਤ ਹੋ ਗਈ। ਰਾਹਤ ਕਰਮੀ ਲੋਕਾਂ ਨੂੰ ਬਚਾਉਣ ਵਿੱਚ ਜੁਟੇ ਹੋਏ ਹਨ। ਕਈ ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਅਤੇ ਤਕਰੀਬਨ ਦਰਜਨਾਂ ਲੋਕ ਲਾਪਤਾ ਹਨ। ਬਚਾਅ ਕਰਮੀਆਂ ਨੇ ਸਭ ਤੋਂ ਵਧ ਪ੍ਰਭਾਵਿਤ ਤਾਇਵਾਨ ਸ਼ਹਿਰ ਵਿੱਚ 340 ਲੋਕਾਂ ਨੂੰ ਜਿਊਂਦਿਆਂ ਮਲਬੇ ਹੋਠੋਂ ਬਾਹਰ ਕੱਢਿਆ ਹੈ। ਭੂਚਾਲ ਕਾਰਨ ਜਿਸ ਥਾਂ ’ਤੇ 17 ਮੰਜ਼ਿਲਾ ਇਮਾਰਤ ਢਹੀ ਹੈ, ਉੱਥੇ 1200 ਤੋਂ ਵੱਧ ਅੱਗ ਬੁਝਾੳੂ ਦਸਤੇ ਪੌਡ਼ੀਆਂ, ਕਰੇਨਾਂ ਅਤੇ ਹੋਰਨਾਂ ਯੰਤਰਾਂ ਦੀ ਮਦਦ ਨਾਲ ਬਚਾਅ ਕਾਰਜਾਂ ਵਿੱਚ ਡਟੇ ਹੋਏ ਹਨ। ਸਥਾਨਕ ਮੀਡੀਆ ਨੇ ਦੱਸਿਆ ਕਿ ਇਸ ਇਮਾਰਤ ਵਿੱਚ ਨਵਜੰਮੇ ਬੱਚਿਆਂ ਅਤੇ ਮਾਵਾਂ ਲਈ ੲਿੱਕ ਸੰਭਾਲ ਕੇਂਦਰ ਵੀ ਸੀ ਅਤੇ ਇਸ ਦੌਰਾਨ ਮਾਰੇ ਗਏ ਵਿਅਕਤੀਆਂ ਵਿੱਚ ਇੱਕ ਨਵਜੰਮਾ ਬੱਚਾ ਵੀ ਸ਼ਾਮਲ ਹੈ। ਤਾਇਵਾਨ ਵਿੱਚ ਨਵੇਂ ਸਾਲ (ਲੂਨਰ ਨਿੳੂ ਯੀਅਰ) ਤੋਂ ਦੋ ਦਿਨ ਪਹਿਲਾਂ ਇਹ ਭੂਚਾਲ ਆਇਆ ਹੈ। ਚੀਨੀ ਕੈਲੰਡਰ ਅਨੁਸਾਰ ਇਹ ਸਾਲ ਲੋਕਾਂ ਲਈ ਸਭ ਤੋਂ ਮਹੱਤਵਪੂਰਨ ਛੁੱਟੀਆਂ ਦਾ ਸਮਾਂ ਹੁੰਦਾ ਹੈ।
ਯੂਐਸ ਜਿਓਲੌਜੀਕਲ ਸਰਵੇਖਣ ਅਨੁਸਾਰ ਸਥਾਨਕ ਸਮੇਂ ਅਨੁਸਾਰ ਸਵੇਰੇ ਕਰੀਬ ਚਾਰ ਵਜੇ ਆਏ ਇਸ ਭੂਚਾਲ ਦਾ ਕੇਂਦਰ ਯੁਜਿੰਗ ਨੇਡ਼ੇ ਕਰੀਬੀ 22 ਮੀਲ (35 ਕਿਲੋਮੀਟਰ) ਦੱਖਣ-ਪੂਰਵ ਵਿੱਚ ਛੇ ਮੀਲ (10 ਕਿਲੋਮੀਟਰ) ਦੀ ਗਹਿਰਾਈ ਵਿੱਚ ਸੀ। ਰਿਐਕਟਰ ਪੈਮਾਨੇ ਇਸ ਭੂਚਾਲ ਦੀ ਸ਼ਿੱਦਤ 6.4 ਦੱਸੀ ਜਾ ਰਹੀ ਹੈ। ਜਿਸ ਸਮੇਂ ਇਹ ਭੂਚਾਲ ਆਇਆ ਤਾਂ ਵਧੇਰੇ ਲੋਕ ਗੂਡ਼੍ਹੀ ਨੀਂਦ ਵਿੱਚ ਸਨ।
ਤਾਇਵਾਨ ਨਿਵਾਸੀ ਲਿਨ ਬਾਓ ਗੁਈ ਨੇ ਦੱਸਿਆ ਕਿ ਪਹਿਲਾਂ ਇਮਾਰਤ ਨੇ ਜ਼ੋਰ ਦੀ ਹਿੱਲਣਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਉਹ ਆਪਣੇ ਬਿਸਤਰੇ ਵਿੱਚ ਜਦੋਂ ਉਸ ਨੇ ਇਮਾਰਤ ਡਿੱਗਣ ’ਤੇ ਜ਼ੋਰਦਾਰ ਧਮਾਕਾ ਸੁਣਿਆ। ਐਮਰਜੈਂਸੀ ਸੇਵਾਵਾਂ ਕੇਂਦਰ ਨੇ ਦੱਸਿਆ ਕਿ 10 ਦਿਨ ਦੇ ਇੱਕ ਨਵਜੰਮੇ ਬੱਚੇ, ਇੱਕ ਛੋਟੇ ਬੱਚੇ ਅਤੇ ਉੱਚੀ ਇਮਾਰਤ ਵਿੱਚ ਰਹਿ ਰਹੇ ਤਕਰੀਬਨ ਦੋ ਵਿਅਕਤੀਆਂ ਸਮੇਤ 14 ਜਣਿਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਦੀ ਮੌਤ ਡਿੱਗਦੇ ਸਾਮਾਨ ਤੋਂ ਸੱਟ ਵੱਜਣ ਕਾਰਨ ਹੋਈ ਹੈ। ਦੋ ਜਣਿਆਂ ਦੀ ਮੌਤ ਬਾਰੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ। ਕੇਂਦਰ ਨੇ ਦੱਸਿਆ ਕਿ ਬਚਾਅ ਕਰਮੀਆਂ ਨੇ 340 ਲੋਕਾਂ ਨੂੰ ਜਿਉਂਦਿਆਂ ਬਾਹਰ ਕੱਢਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article