PUNJABMAILUSA.COM

ਤਿਹਾਡ਼ ਜੇਲ੍ਹ ਦੇ ਅਧਿਕਾਰੀਆਂ ਨੇ ਹਵਾਰਾ ਨਾਲ ਮੁਲਾਕਾਤ ’ਤੇ ਲਾੲੀ ਰੋਕ

ਤਿਹਾਡ਼ ਜੇਲ੍ਹ ਦੇ ਅਧਿਕਾਰੀਆਂ ਨੇ ਹਵਾਰਾ ਨਾਲ ਮੁਲਾਕਾਤ ’ਤੇ ਲਾੲੀ ਰੋਕ

ਤਿਹਾਡ਼ ਜੇਲ੍ਹ ਦੇ ਅਧਿਕਾਰੀਆਂ ਨੇ ਹਵਾਰਾ ਨਾਲ ਮੁਲਾਕਾਤ ’ਤੇ ਲਾੲੀ ਰੋਕ
November 22
02:30 2015

hawara
ਚੰਡੀਗਡ਼੍ਹ, 21 ਨਵੰਬਰ (ਪੰਜਾਬ ਮੇਲ) – ਤਿਹਾਡ਼ ਜੇਲ੍ਹ ਦੇ ਅਧਿਕਾਰੀਆਂ ਨੇ ਜਗਤਾਰ ਸਿੰਘ ਹਵਾਰਾ ਦੀਆਂ ਮੁਲਾਕਾਤਾਂ ’ਤੇ ਪਾਬੰਦੀ ਲਾ ਦਿੱਤੀ ਹੈ। ਜੇਲ੍ਹ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਮੁਲਾਕਾਤ ਦੇ ਦਿਨ ਹਵਾਰਾ ਦੇ ਵਕੀਲਾਂ ਅਤੇ ਰਿਸ਼ਤੇਦਾਰਾਂ ਨੂੰ ੳੁਸ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ। ਹਵਾਰਾ ਦੇ ਵਕੀਲਾਂ ਨੇ ਮੁਲਾਕਾਤ ਦਾ ਹੱਕ ਬਹਾਲ ਕਰਵਾੳੁਣ ਲੲੀ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਅਦਾਲਤ ’ਚ ਹੱਤਕ ਦਾ ਕੇਸ ਕਰਨ ਦਾ ਫ਼ੈਸਲਾ ਲਿਆ ਹੈ। ਪੰਚ ਪ੍ਰਧਾਨੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ੳੁਨ੍ਹਾਂ ਕੋਲ ਹਵਾਰਾ ਦਾ ਵਕੀਲ ਹੋਣ ਦਾ ਵਕਾਲਤਨਾਮਾ ਅਤੇ ਸ਼ਨਾਖ਼ਤੀ ਕਾਰਡ ਹੈ। ਸੁਪਰੀਮ ਕੋਰਟ ਵਿੱਚ ਬੇਅੰਤ ਸਿੰਘ ਕਤਲ ਕੇਸ ਦੀ ਸੁਣਵਾੲੀ ਤੋਂ ਬਾਅਦ ਕੱਲ੍ਹ ਬਾਅਦ ਦੁਪਿਹਰ ੳੁਹ ਤਿਹਾਡ਼ ਜੇਲ੍ਹ ਵਿੱਚ ਹਵਾਰਾ ਨਾਲ ਮੁਲਾਕਾਤ ਲੲੀ ਗਏ ਪਰ ਅਧਿਕਾਰੀਆਂ ਨੇ ਨਾਂਹ ਕਰ ਦਿੱਤੀ। ਜੇਲ੍ਹ ਦੇ ਡਿਪਟੀ ਸੁਪਰਡੈਂਟ ਰਾਹੀਂ ਇੱਕ ਲਿਖਤੀ ਅਰਜ਼ੀ ਵੀ ਭੇਜੀ ਗੲੀ ਕਿ ਕੇਸ ਨਾਲ ਸਬੰਧਤ ਕੁਝ ਜ਼ਰੂਰੀ ਸਵਾਲਾਂ ਦੇ ਜਵਾਬ ਲੈਣੇ ਹਨ ਪਰ ਇਨਕਾਰ ਕਰ ਦਿੱਤਾ ਗਿਆ। ੳੁਨ੍ਹਾਂ ਨੇ ਅਰਜ਼ੀ ’ਤੇ ਲਿਖਤੀ ਤੌਰ ’ਤੇ ਇਨਕਾਰ ਦਾ ਨੋਟ ਦੇਣ ਲੲੀ ਕਿਹਾ ਸੀ ਪਰ ਜੇਲ੍ਹ ਅਧਿਕਾਰੀਆਂ ਨੇ ਇਸ ਨੂੰ ਵੀ ਅਣਸੁਣਿਆ ਕਰ ਦਿੱਤਾ ਅਤੇ ਕਥਿਤ ਤੌਰ ’ਤੇ ਧਮਕੀਆਂ ਦਿੱਤੀਆਂ। ਜੇਲ੍ਹ ਦੇ ਨਿਯਮਾਂ ਅਨੁਸਾਰ ਐਤਵਾਰ ਨੂੰ ਛੱਡ ਕੇ ਬਾਕੀ ਦਾ ਸਾਰੇ ਦਿਨ ਵਕੀਲਾਂ ਨੂੰ ਆਪਣੇ ਮੁਵੱਕਿਲਾਂ ਨੂੰ ਮਿਲਣ ਦੀ ਖੁੱਲ੍ਹ ਹੈ। ਤਿਹਾਡ਼ ਜੇਲ੍ਹ ਦੇ ਨਿਯਮਾਂ ਅਨੁਸਾਰ ਹਰੇਕ ਕੈਦੀ ਵਾਸਤੇ ਮੁਲਾਕਾਤ ਲੲੀ ਮੰਗਲਵਾਰ ਅਤੇ ਸ਼ੁਕਰਵਾਰ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ। ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਆਰ.ਪੀ. ਸਿੰਘ ਅਤੇ ਪਰਮਿੰਦਰ ਸਿੰਘ ਅਮਲੋਹ ਵੀ ਮੁਲਾਕਾਤ ਨਹੀਂ ਕਰਨ ਦਿੱਤੀ ਗੲੀ। ਅੈਡਵੋਕੇਟ ਚੀਮਾ ਨੇ ਦੋਸ਼ ਲਾਇਆ ਕਿ ਜਗਤਾਰ ਸਿੰਘ ਹਵਾਰਾ ਦੇ ਭਣੋੲੀਏ ਹਰਪ੍ਰੀਤ ਸਿੰਘ ਅਤੇ ਇੱਕ ਹੋਰ ਜਾਣਕਾਰ ਗੁਰਚਰਨ ਸਿੰਘ ਬਹਾਦਰਗਡ਼੍ਹ ਨੂੰ ਪੁਲੀਸ ਨੇ ਰਾਹ ਵਿੱਚੋਂ ੳੁਸ ਵੇਲੇ ਚੁੱਕ ਲਿਆ ਜਦੋਂ ੳੁਹ ਮੁਲਾਕਾਤ ਲੲੀ ਜਾ ਰਹੇ ਸਨ। ੳੁਹ ਦੋਵੇਂ ਧਾਰਾ 151 ਤਹਿਤ ਪਟਿਆਲਾ ਜੇਲ੍ਹ ਭੇਜ ਦਿੱਤੇ ਗਏ ਹਨ। ਅੈਡਵੋਕੇਟ ਅਮਰ ਸਿੰਘ ਚਾਹਲ ਅਤੇ ਵਕੀਲ ਐਸ.ਐਸ. ਸੂਦਨ ਨੇ ਦੋਸ਼ ਲਾਇਆ ਕਿ ਦਸ ਨਵੰਬਰ ਦੇ ਸਰਬੱਤ ਖ਼ਾਲਸਾ ਤੋਂ ਬਾਅਦ ਜੇਲ੍ਹਾਂ ਵਿੱਚ ਬੰਦ ਕੀਤੇ ਸਿੰਘਾਂ ਦੇ ਵਕੀਲਾਂ ਨੂੰ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ। ਅੈਡਵੋਕੇਟ ਚਾਹਲ ਅਤੇ ਸ੍ਰੀ ਚੀਮਾ ਨੇ ਦੋਸ਼ ਲਾਇਆ ਕਿ ਤਿਹਾਡ਼ ਜੇਲ੍ਹ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੇ ਕਹਿਣ ’ਤੇ ਹਵਾਰਾ ਸਮੇਤ ਦੂਜੇ ਸਿੰਘਾਂ ਨਾਲ ਮੁਲਾਕਾਤ ਕਰਨ ’ਤੇ ਰੋਕ ਲਾੲੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article
    ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article