ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕੇਰਲ ਵਿਧਾਨ ਸਭਾ ਵੱਲੋਂ ਮਤਾ ਪਾਸ

94
Share

ਤਿਰੂਵਨੰਤਪੁਰਮ,  31 ਦਸੰਬਰ (ਪੰਜਾਬ ਮੇਲ) ਕੇਰਲ ਦੇ ਮੁੱਖ ਮੰਤਰੀ ਪੀ. ਵਿਜਯਨ ਵੱਲੋਂ ਵੀਰਵਾਰ ਨੂੰ ਵਿਧਾਨ ਸਭਾ ਵਿਚ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੇਸ਼ ਕੀਤਾ ਮਤਾ ਪਾਸ ਹੋ ਗਿਆ ਹੈ। ਸੀਪੀਐੱਮ ਦੀ ਅਗਵਾਈ ਵਾਲੇ ਖੱਬਪੱਖੀ ਐੱਲਡੀਐੱਫ ਤੇ ਕਾਂਗਰਸ ਦੀ ਅਗਵਾਈ ਵਾਲੇ ਯੂਡੀਐੱਫ ਦੇ ਮੈਂਬਰਾਂ ਨੇ ਮਤੇ ਦਾ ਸਮਰਥਨ ਕੀਤਾ, ਜਦ ਕਿ ਭਾਜਪਾ ਦੇ ਇਕੋ ਇਕ ਮੈਂਬਰ ਨੇ ਮਤੇ ਦੀਆਂ ਕੁੱਝ ਮੱਦਾਂ ਦਸ ’ਤੇ ਇਤਰਾਜ਼ ਪ੍ਰਗਟਾਇਆ ਪਰ ਵਿਰੋਧ ਨਹੀਂ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਨਿਸ਼ਾਨਾ ਬਣਾਇਆ। ਇਹ ਪ੍ਰਸਤਾਵ ਦੋ ਘੰਟੇ ਦੇ ਵਿਸ਼ੇਸ਼ ਸੈਸ਼ਨ ਵਿਚ ਪੇਸ਼ ਕੀਤਾ ਗਿਆ। ਸੈਸ਼ਨ ਕਿਸਾਨਾਂ ਦੇ ਮਸਲਿਆਂ ਬਾਰੇ ਵਿਚਾਰ ਵਟਾਂਦਰੇ ਅਤੇ ਉਨ੍ਹਾਂ ਨਾਲ ਇਕਜੁੱਟਤਾ ਜਤਾਉਣ ਲਈ ਬੁਲਾਇਆ ਗਿਆ ਸੀ। ਸ੍ਰੀ ਵਿਜਯਨ ਨੇ ਪ੍ਰਸਤਾਵ ਪੇਸ਼ ਕਰਦਿਆਂ ਨਵੇਂ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਹੁਣ ਤੱਕ ਦੇ ਇਤਿਹਾਸਕ ਤੇ ਪ੍ਰਭਾਵਸ਼ਾਲੀ ਪ੍ਰਦਰਸ਼ਨਾਂ ਵਿੱਚ ਇਕ ਨੂੰ ਦੇਖ ਰਿਹਾ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨ “ਕਿਸਾਨ ਵਿਰੋਧੀ” ਅਤੇ “ਕਾਰਪੋਰੇਟ ਲਈ ਫਾਇਦੇਮੰਦ” ਹਨ।


Share