PUNJABMAILUSA.COM

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ
January 18
17:29 2019

ਵਾਸ਼ਿੰਗਟਨ ਡੀਸੀ (ਅਮਰੀਕਾ), 18 ਜਨਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਸ਼੍ਰੀ ਡੋਨਲਡ ਟਰੰਪ ਨੇ ਤਿੰਨ ਭਾਰਤੀਆਂ ਨੂੰ ਦੇਸ਼ ਦੇ ਪ੍ਰਮੁੱਖ ਅਹੁਦਿਆਂ ਲਈ ਨਾਮਜ਼ਦ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰੀਟਾ ਬਰਨਾਵਲ ਨੂੰ ਪ੍ਰਮਾਣੂ ਊਰਜਾ ਦੀ ਸਹਾਇਕ ਸਕੱਤਰ, ਬਿਮਲ ਪਟੇਲ ਨੂੰ ਖ਼ਜ਼ਾਨਾ ਦੇ ਸਹਾਇਕ ਸਕੱਤਰ ਅਤੇ ਆਦਿੱਤਿਆ ਬਾਮਜ਼ਈ ਨੂੰ ਪ੍ਰਾਇਵੇਸੀ ਐਂਡ ਸਿਵਲ ਲਿਬਰਟੀਜ਼ ਓਵਰਸਾਈਟ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਇਨ੍ਹਾਂ ਤਿੰਨਾਂ ਭਾਰਤੀਆਂ ਦੀਆਂ ਨਾਮਜ਼ਦਗੀਆਂ ਨਾਲ ਸਬੰਧਤ ਦਸਤਾਵੇਜ਼ ਬੁੱਧਵਾਰ ਨੂੰ ਸੈਨੇਟ ‘ਚ ਭੇਜ ਦਿੱਤੇ ਗਏ ਹਨ। ਸ਼੍ਰੀ ਟਰੰਪ ਹੁਣ ਤੱਕ ਭਾਰਤੀ ਮੂਲ ਦੇ ਤਿੰਨ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਅਹਿਮ ਅਹੁਦਿਆਂ ‘ਤੇ ਨਿਯੁਕਤ ਕਰ ਚੁੱਕੇ ਹਨ। ਉਨ੍ਹਾਂ ਸ਼੍ਰੀਮਤੀ ਨਿੱਕੀ ਹੈਲੇ ਅਤੇ ਰਾਜ ਸ਼ਾਹ ਨੂੰ ਅਹਿਮ ਅਹੁਦੇ ਦਿੱਤੇ ਸਨ ਪਰ ਇਹ ਦੋਵੇਂ ਹੀ ਹੁਣ ਟਰੰਪ ਪ੍ਰਸ਼ਾਸਨ ਨੂੰ ਛੱਡ ਕੇ ਜਾ ਚੁੱਕੇ ਹਨ। ਸ਼੍ਰੀਮਤੀ ਹੈਲੇ ਕੋਲ ਤਾਂ ਕੈਬਨਿਟ ਰੈਂਕ ਦਾ ਅਹੁਦਾ ਸੀ ਤੇ ਉਹ ਅਜਿਹੇ ਅਹੁਦੇ ‘ਤੇ ਪੁੱਜਣ ਵਾਲੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਵੀ ਬਣ ਗਏ ਸਨ। ਇੰਝ ਹੀ ਰਾਜ ਸ਼ਾਹ ਵੀ ਅਮਰੀਕਾ ‘ਚ ਭਾਰਤੀ ਮੂਲ ਦੇ ਪਹਿਲੇ ਡਿਪਟੀ ਪ੍ਰੈੱਸ ਸਕੱਤਰ ਸਨ।
ਰੀਟਾ ਬਰਨਾਵਾਲ ਇਸ ਵੇਲੇ ‘ਗੇਟਵੇਅ ਫ਼ਾਰ ਅਕਸੈਲਰੇਟਡ ਇਨੋਵੇਸ਼ਨ ਇਨ ਨਿਊਕਲੀਅਰ’ ਦੇ ਡਾਇਰੈਕਟਰ ਹੋਣਗੇ; ਬਸ਼ਰਤੇ ਸੈਨੇਟ ਉਨ੍ਹਾਂ ਦੀ ਨਿਯੁਕਤੀ ਨੂੰ ਆਪਣੀ ਪ੍ਰਵਾਨਗੀ ਦੇ ਦਿੰਦੀ ਹੈ। ਉਹ ਪ੍ਰਮਾਣੂ ਤਕਨਾਲੋਜੀ ਖੋਜ ਵਿਭਾਗ ਲਈ ਵੀ ਜ਼ਿੰਮੇਵਾਰ ਹੋਣਗੇ ਤੇ ਵਿਭਾਗ ਦੇ ਪ੍ਰਮਾਣੂ ਤਕਨਾਲੋਜੀ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਪ੍ਰਬੰਧ ਨੂੰ ਵੀ ਵੇਖਣਗੇ। ਉਹ ਪਹਿਲਾਂ ਵੈਸਟਿੰਗ ਹਾਊਸ ‘ਚ ਤਕਨਾਲੋਜੀ ਵਿਕਾਸ ਤੇ ਐਪਲੀਕੇਸ਼ਨ ਦੇ ਡਾਇਰੈਕਟਰ ਵੀ ਰਹਿ ਚੁੱਕੇ ਹਨ।
ਇੰਝ ਹੀ ਸ਼੍ਰੀ ਆਦਿੱਤਿਆ ਬਾਮਜ਼ਈ ਯੇਲ ਯੂਨੀਵਰਸਿਟੀ ਦੇ ਗ੍ਰੈਜੂਏਟ ਹਨ ਤੇ ਸਿਵਲ ਪ੍ਰੋਸੀਜ਼ਰ, ਪ੍ਰਸ਼ਾਸਕੀ ਕਾਨੂੰਨ, ਕੇਂਦਰੀ ਅਦਾਲਤਾਂ, ਰਾਸ਼ਟਰੀ ਸੁਰੱਖਿਆ ਕਾਨੂੰਨ ਤੇ ਕੰਪਿਊਟਰ ਅਪਰਾਧ ਬਾਰੇ ਪੜ੍ਹਾਉਂਦੇ ਅਤੇ ਲਿਖਦੇ ਹਨ। ਉਹ ਪਹਿਲਾਂ ਅਮਰੀਕੀ ਸੁਪਰੀਮ ਕੋਰਟ ਦੇ ਜਸਟਿਸ ਐਂਟੌਨਿਨ ਸਕੇਲੀਆ ਅਤੇ ਛੇਵੇਂ ਸਰਕਟ ਲਈ ਅਮਰੀਕੀ ਅਪੀਲਜ਼ ਕੋਰਟ ਦੇ ਜਸਟਿਸ ਜੈਫ਼ਰੇ ਸੱਟਨ ਦੇ ਲਾੱਅ ਕਲਰਕ ਰਹਿ ਚੁੱਕੇ ਹਨ।
ਸ਼੍ਰੀ ਬਿਮਲ ਪਟੇਲ ਇਸ ਵੇਲੇ ਫ਼ਾਇਨੈਂਸ਼ੀਅਲ ਸਟੇਬਿਲਿਟੀ ਓਵਰਸਾਈਟ ਕੌਂਸਲ ਦੇ ਖ਼ਜ਼ਾਨੇ ਦੇ ਡਿਪਟੀ ਅਸਿਸਟੈਂਟ ਸਕੱਤਰ ਹਨ। ਇਸ ਤੋਂ ਪਹਿਲਾਂ ਉਹ ਫ਼ਾਇਨੈਂਸ਼ੀਅਲ ਐਡਵਾਇਜ਼ਰ ਦੇ ਪਾਰਟਨਰ ਤੇ ਮੁਖੀ ਰਹਿ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ