PUNJABMAILUSA.COM

ਤਿੰਨ ਹੋਰ ਕਰਜਾਈ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਤਿੰਨ ਹੋਰ ਕਰਜਾਈ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਤਿੰਨ ਹੋਰ ਕਰਜਾਈ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ
September 09
23:08 2017

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)– ਵੱਖ-ਵੱਖ ਸਿਆਸੀ ਪਾਰਟੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਸਬੰਧੀ ਦਾਅਵੇ ਤੇ ਵਾਅਦੇ ਕਰਦੀਆਂ ਨਹੀਂ ਥੱਕਦੀਆਂ ਪਰ ਅਸਲ ਵਿੱਚ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਲਗਾਤਾਰ ਪਾਰੀ ਹੁੰਦੀ ਜਾ ਰਹੀ ਹੈ। ਇਸੇ ਕਰਜ਼ੇ ਦਾ ਭਾਰ ਨਾਲ ਝੱਲਦਿਆਂ ਮਾਲਵੇ ਦੇ ਤਿੰਨ ਪਿੰਡਾਂ ਦੇ ਤਿੰਨ ਕਿਸਾਨਾਂ ਨੇ ਜ਼ਿੰਦਗੀ ਨਾਲੋਂ ਮੌਤ ਨੂੰ ਬਿਹਤਰ ਮੰਨਦਿਆਂ ਖ਼ੁਦਕੁਸ਼ੀਆਂ ਕਰ ਲਈਆਂ।
(ਗੋਨਿਆਣਾ ਮੰਡੀ, ਪੱਤਰ ਪ੍ਰੇਰਕ): ਪਿੰਡ ਆਕਲੀਆ ਕਲਾਂ ਦੇ ਕਿਸਾਨ ਗੁਰਬੇਗ ਸਿੰਘ (43) ਪੁੱਤਰ ਜੱਗਰ ਸਿੰਘ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਲਈ। ਪਰਿਵਾਰ ਮੁਤਾਬਕ ਗੁਰਬੇਗ ਬੀਤੀ ਰਾਤ ਚੰਦਭਾਨ ਡਰੇਨ ਨੇੜਲੇ ਖੇਤਾਂ ਵਿੱਚ ਝੋਨੇ ਨੂੰ ਪਾਣੀ ਲਾਉਣ ਗਿਆ ਸੀ, ਜਿਥੇ ਉਸ ਨੇ ਮੋਟਰ ਵਾਲੇ ਕਮਰੇ ਵਿੱਚ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਸਰਪੰਚ ਸਵਰਨ ਸਿੰਘ ਮੁਤਾਬਕ ਗੁਰਬੇਗ 6 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸ ਸਿਰ 12 ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦਾ 8 ਲੱਖ, ਸ਼ਾਹੂਕਾਰ ਦਾ 3 ਲੱਖ ਅਤੇ 1 ਲੱਖ ਪਿੰਡ ਦੀ ਸਹਿਕਾਰੀ ਬੈਂਕ ਦਾ ਸੀ। ਥਾਣਾ ਨੇਹੀਆਵਾਲਾ ਦੀ ਪੁਲੀਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਮਾਰੀ ਜਾਵੇ।
ਪਿੰਡ ਕੋਟਧਰਮੂ ਦੇ ਕਿਸਾਨ ਗੁਰਦੀਪ ਸਿੰਘ ਉਰਫ਼ ਲੱਖਾ (34) ਨੇ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੰਜਾਬ ਕਿਸਾਨ ਯੂਨੀਅਨ ਦੇ ਪਿੰਡ ਕੋਟ ਧਰਮੂ ਇਕਾਈ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਸੀਪੀਆਈ (ਐਮਐਲ) ਲਿਬਰੇਸ਼ਨ ਦੇ ਤਹਿਸੀਲ ਆਗੂ ਸੁਰਜੀਤ ਹੈਪੀ ਨੇ ਦੱਸਿਆ ਕਿ ਗੁਰਦੀਪ ਸਿੰਘ ਸਿਰ 11 ਲੱਖ ਦੇ ਕਰੀਬ ਕਰਜ਼ਾ ਸੀ। ਉਹ ਦੋ ਏਕੜ ਜ਼ਮੀਨ ਵਾਹ ਕੇ ਗੁਜ਼ਾਰਾ ਕਰ ਰਿਹਾ ਸੀ ਤੇ ਵਿਆਜ ਭਰਨ ਤੋਂ ਅਸਮਰੱਥ ਹੋ ਗਿਆ ਸੀ, ਜਿਸ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
(ਸਰਦੂਲਗੜ੍ਹ, ਪੱਤਰ ਪ੍ਰੇਰਕ): ਛੇ ਮਹੀਨੇ ਪਹਿਲਾਂ ਸਰਦੂਲਗੜ੍ਹ ਨੇੜਲੇ ਪਿੰਡ ਸਾਧੂਵਾਲਾ ਵਿੱਚ ਵਿਆਹੀ ਸਰਬਜੀਤ ਕੌਰ (20) ਦਾ ਪਤੀ ਚਰਨਜੀਤ ਸਿੰਘ (23) ਆਰਥਿਕ ਤੰਗੀ ਕਾਰਨ ਘੱਗਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਗਿਆ। ਚਰਨਜੀਤ ਸਾਢੇ ਤਿੰਨ ਏਕੜ ਜ਼ਮੀਨ ’ਤੇ ਖੇਤੀ ਕਰਦਾ ਸੀ ਤੇ ਪਰਿਵਾਰ ਸਿਰ ਚਾਰ ਲੱਖ ਦਾ ਕਰਜ਼ਾ ਸੀ। ਸ਼ੁੱਕਰਵਾਰ ਦੁਪਹਿਰੇ ਚਰਨਜੀਤ ਨੇ ਕਿਸੇ ਵੱਡੀ ਪ੍ਰੇਸ਼ਾਨੀ ਕਾਰਨ ਘੱਗਰ ਵਿੱਚ ਛਾਲ ਮਾਰ ਦਿੱਤੀ। ਅੱਜ ਉਸ ਦੀ ਲਾਸ਼ ਪਿੰਡ ਤੋਂ ਅੱਧਾ ਕਿਲੋਮੀਟਰ ਦੂਰ ਬਾਬਾ ਹਕਤਲਾ ਡੇਰੇ ਕੋਲ ਝਾੜੀਆਂ ’ਚ ਫਸੀ ਮਿਲੀ। ਹਾਲ ਦੀ ਘੜੀ ਲਾਸ਼ ਹਸਪਤਾਲ ਵਿੱਚ ਰੱਖੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article