PUNJABMAILUSA.COM

ਤੁਰਕੀ ਦੀ ਰਾਜਧਾਨੀ ਵਿੱਚ ਧਮਾਕਾ, 28 ਹਲਾਕ, 61 ਜ਼ਖ਼ਮੀ

ਤੁਰਕੀ ਦੀ ਰਾਜਧਾਨੀ ਵਿੱਚ ਧਮਾਕਾ, 28 ਹਲਾਕ, 61 ਜ਼ਖ਼ਮੀ

ਤੁਰਕੀ ਦੀ ਰਾਜਧਾਨੀ ਵਿੱਚ ਧਮਾਕਾ, 28 ਹਲਾਕ, 61 ਜ਼ਖ਼ਮੀ
February 18
06:41 2016

turkey
ਅੰਕਾਰਾ, ਤੁਰਕੀ, 17 ਫਰਵਰੀ (ਪੰਜਾਬ ਮੇਲ)- ਤੁਰਕੀ ਦੀ ਰਾਜਧਾਨੀ ਵਿੱਚ ਫੌਜੀਆਂ ਨੂੰ ਲਿਜਾ ਰਹੇ ਇੱਕ ਵਾਹਨ ਨੇੜੇ ਬੁੱਧਵਾਰ ਨੂੰ ਕਾਰ ਬੰਬ ਧਮਾਕਾ ਹੋਣ ਨਾਲ 28 ਲੋਕ ਮਾਰੇ ਗਏ ਜਦਕਿ 61 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਸਰਕਾਰੀ ਅਧਿਕਾਰੀਆਂ ਨੇ ਦਿੱਤੀ। ਇਹ ਬੰਬ ਧਮਾਕਾ ਅੰਕਾਰਾ ਦੇ ਐਨ ਵਿਚਕਾਰ ਸ਼ਾਮ ਦੇ ਰੁਝੇਵਿਆਂ ਭਰੇ ਸਮੇਂ ਵਿੱਚ ਹੋਇਆ। ਬੰਬ ਧਮਾਕੇ ਵਾਲੀ ਥਾਂ ਸੰਸਦ ਤੇ ਹਥਿਆਰਬੰਦ ਸੈਨਾਵਾਂ ਦੇ ਹੈੱਡਕੁਆਰਟਰ ਨੇੜੇ ਸੀ। ਤੁਰਕੀ ਦੀ ਫੌਜ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਹੜੀਆਂ ਬੱਸਾਂ ਫੌਜੀਆਂ ਨੂੰ ਲਿਜਾ ਰਹੀਆਂ ਸਨ ਅੱਤਵਾਦੀਆਂ ਵੱਲੋਂ ਉਨ੍ਹਾਂ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਟਰੈਫਿਕ ਲਾਈਟਾਂ ਉੱਤੇ ਰੁਕੀਆਂ ਹੋਈਆਂ ਸਨ। ਉੱਪ ਪ੍ਰਧਾਨ ਮੰਤਰੀ ਨੂਮਨ ਕੁਰਤੁਲਮਸ ਨੇ ਆਖਿਆ ਕਿ ਇਸ ਧਮਾਕੇ ਵਿੱਚ ਸਾਡੇ ਫੌਜੀ ਜਵਾਨਾਂ ਦੇ ਨਾਲ ਨਾਲ ਕਈ ਆਮ ਨਾਗਰਿਕ ਵੀ ਮਾਰੇ ਗਏ। ਇਸ ਦੌਰਾਨ ਘੱਟੋ ਘੱਟ ਫੌਜ ਦੀਆਂ ਦੋ ਗੱਡੀਆਂ ਨੂੰ ਅੱਗ ਲੱਗ ਗਈ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਦਰਜਨਾਂ ਐਂਬੂਲੈਂਸ ਵੀ ਮੌਕੇ ਉੱਤੇ ਭੇਜੀਆਂ ਗਈਆਂ। ਧਮਾਕੇ ਵਾਲੀ ਥਾਂ ਦੇ ਆਲੇ ਦੁਆਲੇ ਧੂੰਏ ਦਾ ਗੁਬਾਰ ਹੀ ਨਜ਼ਰ ਆ ਰਿਹਾ ਸੀ। ਅਜੇ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਵੱਲੋਂ ਨਹੀਂ ਲਈ ਗਈ ਹੈ ਪਰ ਕੁਰਤੁਲਮਸ ਦਾ ਕਹਿਣਾ ਹੈ ਕਿ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜਲਦ ਹੀ ਕਾਬੂ ਵੀ ਕਰ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਹਮਲਾ ਬੜੇ ਹੀ ਯੋਜਨਾਬੱਧ ਢੰਗ ਨਾਲ ਕੀਤਾ ਗਿਆ ਸੀ ਤੇ ਇਸ ਦੀ ਜਾਂਚ ਲਈ ਸੱਤ ਪ੍ਰੌਸੀਕਿਊਟਰ ਵੀ ਨਿਯੁਕਤ ਕਰ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਆਖਿਆ ਕਿ ਇਸ ਤਰ੍ਹਾਂ ਦੀਆਂ ਹਿੰਸਕ ਵਾਰਦਾਤਾਂ ਨਾਲ ਅੱਤਵਾਦ ਖਿਲਾਫ ਤੁਰਕੀ ਦੀ ਜੰਗ ਨੂੰ ਰੋਕਿਆ ਨਹੀਂ ਜਾ ਸਕਦਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article