PUNJABMAILUSA.COM

ਤ੍ਰਿਪੁਰਾ ‘ਚ ਖਿਲਿਆ ‘ਕਮਲ’

ਤ੍ਰਿਪੁਰਾ ‘ਚ ਖਿਲਿਆ ‘ਕਮਲ’

ਤ੍ਰਿਪੁਰਾ ‘ਚ ਖਿਲਿਆ ‘ਕਮਲ’
March 03
21:49 2018

ਅਗਰਤਲਾ/ਸ਼ਿਲਾਂਗ/ਕੋਹਿਮਾ, 3 ਮਾਰਚ (ਪੰਜਾਬ ਮੇਲ)- ਆਪਣੀ ਜੇਤੂ ਲੈਅ ਨੂੰ ਬਰਕਰਾਰ ਰਖਦਿਆਂ ਭਾਜਪਾ ਨੇ ਅੱਜ ਖੱਬੇ-ਪੱਖੀਆਂ ਦੇ ਆਖਰੀ ਗੜ੍ਹ ਤ੍ਰਿਪੁਰਾ ’ਤੇ ਵੀ ਕਬਜ਼ਾ ਜਮਾ ਲਿਆ। ਭਾਜਪਾ ਨੂੰ ਨਾਗਾਲੈਂਡ ’ਚ ਸਰਕਾਰ ’ਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ ਜਦਕਿ ਮੇਘਾਲਿਆ ’ਚ ਲਟਕਵੀਂ ਵਿਧਾਨ ਸਭਾ ਚੁਣੀ ਗਈ ਹੈ।
ਪੰਜ ਸਾਲ ਪਹਿਲਾਂ ਤ੍ਰਿਪੁਰਾ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਇਕ ਵੀ ਸੀਟ ਨਸੀਬ ਨਹੀਂ ਹੋਈ ਸੀ ਪਰ ਐਤਕੀਂ ਉਸ ਨੇ ਆਪਣੇ ਦਮ ’ਤੇ 35 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ ਪਰ ਭਾਜਪਾ ਦੀ ਭਾਈਵਾਲ ਇੰਡੀਜਿਨਸ ਪੀਪਲਜ਼ ਫਰੰਟ ਆਫ਼ ਤ੍ਰਿਪੁਰਾ (ਆਈਪੀਐਫਟੀ) ਨੂੰ ਅੱਠ ਸੀਟਾਂ ਮਿਲੀਆਂ ਹਨ ਜਿਸ ਨਾਲ ਗਠਜੋੜ ਨੇ 59 ’ਚੋਂ ਕੁਲ 43 ਸੀਟਾਂ ਹਾਸਲ ਕੀਤੀਆਂ ਹਨ। ਤ੍ਰਿਪੁਰਾ ’ਤੇ 25 ਸਾਲ ਰਾਜ ਕਰਨ ਵਾਲੀ ਸੀਪੀਐਮ ਨੂੰ 16 ਸੀਟਾਂ ਮਿਲੀਆਂ ਅਤੇ ਕਾਂਗਰਸ ਖਾਤਾ ਖੋਲ੍ਹਣ ’ਚ ਨਾਕਾਮ ਰਹੀ। ਨਾਗਾਲੈਂਡ (60 ਸੀਟਾਂ) ’ਚ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ ਬਹੁਮਤ ਨਹੀਂ ਮਿਲਿਆ ਹੈ। ਉਂਜ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਐਨਪੀਐਫ ਦੇ ਆਗੂ ਅਤੇ ਮੁੱਖ ਮੰਤਰੀ ਟੀ ਆਰ ਜ਼ੀਲਿਆਂਗ ਨੇ ਭਾਜਪਾ ਨੂੰ ਨਵੀਂ ਸਰਕਾਰ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਐਨਪੀਐਫ ਅਤੇ ਭਾਜਪਾ ਦੀ ਅਗਵਾਈ ਹੇਠਲੇ ਐਨਡੀਪੀਪੀ ਗਠਜੋੜ ਨੇ 29-29 ਸੀਟਾਂ ਹਾਸਲ ਕੀਤੀਆਂ ਹਨ। ਉਂਜ ਭਾਜਪਾ ਨੂੰ 11 ਸੀਟਾਂ ’ਤੇ ਜਿੱਤ ਮਿਲੀ ਹੈ। ਕਾਂਗਰਸ ਦਾ ਨਾਗਾਲੈਂਡ ’ਚ ਵੀ ਖਾਤਾ ਨਹੀਂ ਖੁਲ੍ਹ ਸਕਿਆ ਜਦਕਿ ਦੋ ਹੋਰ ਉਮੀਦਵਾਰਾਂ ਨੇ ਆਪਣੀਆਂ ਸੀਟਾਂ ਜਿੱਤੀਆਂ ਹਨ। ਭਾਜਪਾ ਨੇ ਨਾਗਾਲੈਂਡ ’ਚ ਚੋਣਾਂ ਤੋਂ ਐਨ ਪਹਿਲਾਂ ਐਨਪੀਐਫ ਤੋਂ ਨਾਤਾ ਤੋੜ ਕੇ ਨਵੀਂ ਬਣੀ ਐਨ ਰੀਓ ਦੀ ਐਨਡੀਪੀਪ ਨਾਲ ਗਠਜੋੜ ਕਰ ਲਿਆ ਸੀ। ਜ਼ੀਲਿਆਂਗ ਨੇ ਕਿਹਾ ਕਿ ਐਨਪੀਐਫ, ਭਾਜਪਾ ਦੀ ਅਗਵਾਈ ਹੇਠਲੀ ਨੌਰਥ-ਈਸਟ ਡੈਮੋਕਰੇਟਿਕ ਅਲਾਇੰਸ ਦਾ ਹਿੱਸਾ ਹੈ ਅਤੇ ਆਸ ਕੀਤੀ ਕਿ ਭਗਵਾਂ ਪਾਰਟੀ ਉਨ੍ਹਾਂ ਨਾਲ ਨਵੀਂ ਸਰਕਾਰ ਬਣਾਏਗੀ। ਉਧਰ ਮੇਘਾਲਿਆ (59 ਸੀਟਾਂ) ’ਚ ਮਈ 2009 ਤੋਂ ਸੱਤਾ ’ਚ ਰਹੀ ਕਾਂਗਰਸ ਬਹੁਮਤ ਹਾਸਲ ਕਰਨ ’ਚ ਨਾਕਾਮ ਰਹੀ ਪਰ 21 ਸੀਟਾਂ ਜਿੱਤ ਕੇ ਉਹ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਸ੍ਰੀ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ ਇਕ ਸੀਟ ਹੀ ਜਿੱਤ ਸਕੀ ਹੈ ਜਦਕਿ ਭਾਜਪਾ ਨੂੰ ਦੋ ਸੀਟਾਂ ਨਸੀਬ ਹੋਈਆਂ ਪਰ ਉਸ ਦੀ ਭਾਈਵਾਲ ਨੈਸ਼ਨਲ ਪੀਪਲਜ਼ ਪਾਰਟੀ ਨੂੰ 19 ਸੀਟਾਂ ਮਿਲੀਆਂ ਹਨ। ਸਰਕਾਰ ਦੇ ਗਠਨ ’ਚ ਛੋਟੀਆਂ ਪਾਰਟੀਆਂ, ਜਿਸ ਦੇ 13 ਉਮੀਦਵਾਰ ਅਤੇ ਤਿੰਨ ਆਜ਼ਾਦ ਉਮੀਦਵਾਰ ਚੋਣ ਜਿੱਤੇ ਹਨ, ਅਹਿਮ ਭੂਮਿਕਾ ਨਿਭਾਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article