PUNJABMAILUSA.COM

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੇ ਪੁੱਤਰ ਦੀ ਤੰਬਾਕੂਨੋਸ਼ੀ ਕੀਤੇ ਜਾਣ ਦੀ ਵਾਇਰਲ ਹੋਈ ਵੀਡੀਓ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੇ ਪੁੱਤਰ ਦੀ ਤੰਬਾਕੂਨੋਸ਼ੀ ਕੀਤੇ ਜਾਣ ਦੀ ਵਾਇਰਲ ਹੋਈ ਵੀਡੀਓ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੇ ਪੁੱਤਰ ਦੀ ਤੰਬਾਕੂਨੋਸ਼ੀ ਕੀਤੇ ਜਾਣ ਦੀ ਵਾਇਰਲ ਹੋਈ ਵੀਡੀਓ
February 20
10:22 2019

ਅੰਮ੍ਰਿਤਸਰ, 20 ਫਰਵਰੀ (ਪੰਜਾਬ ਮੇਲ)- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਬੇਟੇ ਗੁਰਪ੍ਰਸਾਦ ਸਿੰਘ ਵਲੋਂ ਤੰਬਾਕੂਨੋਸ਼ੀ ਕੀਤੇ ਜਾਣ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਹ ਇਕ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ‘ਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਕ ਤਖਤ ਦੇ ਜਥੇਦਾਰ ਦੇ ਬੇਟੇ ਵਲੋਂ ਤੰਬਾਕੂਨੋਸ਼ੀ ਦੀ ਇਹ ਘਟਨਾ ਗੰਭੀਰ ਮਾਮਲਾ ਹੈ। ਉਨ੍ਹਾਂ ਦਾ ਬੇਟਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕਰਮਚਾਰੀ ਵੀ ਹੈ ਅਤੇ ਉਸ ਵਲੋਂ ਸਿਗਰਟ ਪੀਣਾ ਜਾਂ ਤੰਬਾਕੂਨੋਸ਼ੀ ਕਰਨਾ ਬੱਜਰ ਗੁਨਾਹ ਹੈ। ਉਨ੍ਹਾਂ ਆਖਿਆ ਕਿ ਇਸ ਬਾਰੇ ਜਾਣਕਾਰੀ ਮਿਲਣ ਮਗਰੋਂ ਪ੍ਰਬੰਧਕੀ ਕਮੇਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕਿਸੇ ਤਖ਼ਤ ਦੇ ਜਥੇਦਾਰ ਦਾ ਬੇਟਾ ਜਾਂ ਕੋਈ ਹੋਰ ਸਿੱਖ ਹੋਵੇ, ਉਸ ਲਈ ਤੰਬਾਕੂਨੋਸ਼ੀ ਬੱਜਰ ਗੁਨਾਹ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਗਿਆਨੀ ਇਕਬਾਲ ਸਿੰਘ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਅਤੇ ਰਿਸ਼ਤੇ ਤੋਂ ਬੇਦਖ਼ਲ ਕਰ ਦਿੱਤਾ ਹੈ। ਇਹ ਬੇਦਖਲੀ ਉਸ ਦੇ ਬੇਗੁਨਾਹ ਸਾਬਿਤ ਹੋਣ ਤੱਕ ਕੀਤੀ ਗਈ ਹੈ। ਦੂਜੇ ਪਾਸੇ, ਪ੍ਰਬੰਧਕੀ ਕਮੇਟੀ ਵਲੋਂ ਉਸ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ 24 ਘੰਟੇ ਵਿਚ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ। ਗਿਆਨੀ ਇਕਬਾਲ ਸਿੰਘ ਪਹਿਲਾਂ ਵੀ ਵਿਵਾਦ ਦੇ ਘੇਰੇ ਵਿਚ ਹਨ। ਉਨ੍ਹਾਂ ਖਿਲਾਫ ਕੁਝ ਔਰਤਾਂ ਵਲੋਂ ਸ੍ਰੀ ਅਕਾਲ ਤਖਤ ‘ਤੇ ਇਕ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ, ਜਿਸ ਵਿਚ ਉਨ੍ਹਾਂ ਦੀ ਦੂਜੀ ਪਤਨੀ ਵਲੋਂ ਦੁਰਵਿਹਾਰ ਅਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article