PUNJABMAILUSA.COM

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਰਕਾਰੀ ਮੈਂਬਰਾਂ ਦਾ ਵਾਧਾ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਰਕਾਰੀ ਮੈਂਬਰਾਂ ਦਾ ਵਾਧਾ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਰਕਾਰੀ ਮੈਂਬਰਾਂ ਦਾ ਵਾਧਾ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ
July 13
17:45 2018

ਅੰਮ੍ਰਿਤਸਰ, 13 ਜੁਲਾਈ (ਪੰਜਾਬ ਮੇਲ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਆਪਣੇ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ ਵਿਚ 6 ਹੋਰ ਮੈਂਬਰਾਂ ਦਾ ਵਾਧਾ ਕਰਨ ਲਈ ਆਰੰਭੀ ਕਾਰਵਾਈ ਦਾ ਸ਼੍ਰੋਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਐਕਟ 1956 ਵਿਚ ਤਬਦੀਲੀ ਕਰਕੇ 6 ਹੋਰ ਸਰਕਾਰੀ ਮੈਂਬਰਾਂ ਨੂੰ ਜਗ੍ਹਾ ਦੇਣ ਦਾ ਮੰਤਵ ਪ੍ਰਬੰਧਕੀ ਬੋਰਡ ਨੂੰ ਸਰਕਾਰ ਵੱਲੋਂ ਆਪਣੇ ਹੱਥ ਵਿਚ ਲੈਣਾ ਹੈ ਅਤੇ ਸਰਕਾਰ ਦੀ ਇਸ ਮਨਸ਼ਾ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧ ਵਿਚ ਸਿੱਧਾ ਸਰਕਾਰੀ ਦਖ਼ਲ ਬਰਦਾਸ਼ਤਯੋਗ ਨਹੀਂ ਹੈ ਅਤੇ ਸਿੱਖ ਜਗਤ ਇਸ ਦਾ ਤਿੱਖਾ ਵਿਰੋਧ ਕਰੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ 17 ਮੈਂਬਰੀ ਬੋਰਡ ਵਿਚ 6 ਸਰਕਾਰੀ ਮੈਂਬਰਾਂ ਦਾ ਹੋਰ ਵਾਧਾ ਗੁਰਦੁਆਰਾ ਬੋਰਡ ਦੀ ਪ੍ਰਧਾਨਗੀ ਨੂੰ ਸੰਗਤੀ ਪ੍ਰਬੰਧ ਦੀ ਥਾਂ ਸਿੱਧਾ ਸਰਕਾਰੀ ਤੰਤਰ ਰਾਹੀਂ ਚੁਣਨ ਲਈ ਰਾਹ ਪੱਧਰਾ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਸਿੱਖ ਜਗਤ ਦੀਆਂ ਭਾਵਨਾਵਾਂ ਅਨੁਸਾਰ ਮਹਾਰਾਸ਼ਟਰ ਸਰਕਾਰ ਕੋਲ ਰੱਖਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦਵਿੰਦਰ ਫੜਨਵੀਸ ਪਾਸ ਵੀ ਉਠਾਏਗੀ। ਦੱਸਣਯੋਗ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ 17 ਮੈਂਬਰ ਹਨ, ਜਿਨ੍ਹਾਂ ਵਿੱਚੋਂ 3 ਮੈਂਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਆਸ ਪਾਸ ਤੋਂ ਸਿੱਖ ਸੰਗਤਾਂ ਵੱਲੋਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ 1 ਮੈਂਬਰ ਮਹਾਰਾਸ਼ਟਰ ਸਰਕਾਰ ਵੱਲੋਂ, 4 ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ, 1 ਮੈਂਬਰ ਮੱਧ ਪ੍ਰਦੇਸ਼ ਦੇ ਸਿੱਖਾਂ ਵਿੱਚੋਂ, 2 ਮੈਂਬਰ ਸਿੱਖ ਪਾਰਲੀਮੈਂਟ ਮੈਂਬਰਾਂ ਵਿੱਚੋਂ, 1 ਮੈਂਬਰ ਚੀਫ ਖ਼ਾਲਸਾ ਦੀਵਾਨ ਵੱਲੋਂ, 1 ਮੈਂਬਰ ਹੈਦਰਾਬਾਦ ਦੇ ਸਿੱਖਾਂ ਵਿੱਚੋਂ ਅਤੇ 4 ਮੈਂਬਰ ਸੱਚਖੰਡ ਹਜ਼ੂਰੀ ਖ਼ਾਲਸਾ ਦੀਵਾਨ ਆਦਿ ਵੱਲੋਂ ਨਾਮਜ਼ਦ ਕੀਤੇ ਜਾਂਦੇ ਹਨ। ਪਰ ਹੁਣ ਮਹਾਰਾਸ਼ਟਰ ਸਰਕਾਰ ਵੱਲੋਂ 6 ਹੋਰ ਮੈਂਬਰ ਧੱਕੇ ਨਾਲ ਸ਼ਾਮਲ ਕਰਨ ਲਈ ਐਕਟ ਵਿਚ ਸੋਧ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article