PUNJABMAILUSA.COM

‘ਤੰਦਰੁਸਤ ਪੰਜਾਬ ਮਿਸ਼ਨ’ ਦੀ ਸਫਲਤਾ ਲਈ ਖੇਡ ਵਿਭਾਗ ਨੇ ਵਿਆਪਕ ਪ੍ਰੋਗਰਾਮ ਉਲੀਕਿਆ

‘ਤੰਦਰੁਸਤ ਪੰਜਾਬ ਮਿਸ਼ਨ’ ਦੀ ਸਫਲਤਾ ਲਈ ਖੇਡ ਵਿਭਾਗ ਨੇ ਵਿਆਪਕ ਪ੍ਰੋਗਰਾਮ ਉਲੀਕਿਆ

‘ਤੰਦਰੁਸਤ ਪੰਜਾਬ ਮਿਸ਼ਨ’ ਦੀ ਸਫਲਤਾ ਲਈ ਖੇਡ ਵਿਭਾਗ ਨੇ ਵਿਆਪਕ ਪ੍ਰੋਗਰਾਮ ਉਲੀਕਿਆ
June 13
18:11 2018

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਅਧਿਕਾਰੀਆਂ ਤੇ ਕੋਚਾਂ ਨੂੰ ਮਿਸ਼ਨ ਸਫਲ ਬਣਾਉਣ ਲਈ ਨਿਰਦੇਸ਼ ਜਾਰੀ
ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਫਲ ਬਣਾਉਣ ਲਈ ਖੇਡ ਵਿਭਾਗ ਵੱਲੋਂ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਅਤੇ ਕੋਚਾਂ ਨੂੰ ਨਿਰਦੇਸ਼ ਜਾਰੀ ਕਰ ਕੇ ਹੇਠਲੇ ਪੱਧਰ ਤੱਕ ਇਸ ਮਿਸ਼ਨ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਜੁੱਟਣ ਦਾ ਸੱਦਾ ਦਿੱਤਾ ਹੈ। ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਤੰਦਰੁਸਤ ਬਣਾਉਣ ਦਾ ਜੋ ਸੰਕਲਪ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਨੇ ਪ੍ਰੋਗਰਾਮ ਉਲੀਕ ਕੇ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ।
ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਮੰਤਰੀ ਦੇ ਨਿਰਦੇਸ਼ਾਂ ‘ਤੇ ਨੌਜਵਾਨਾਂ ਨੂੰ ਖੇਡਾਂ ਬਾਰੇ ਉਤਸ਼ਾਹਤ ਕਰਨ ਲਈ ਕੋਚਿੰਗ ਕੈਂਪ ਅਤੇ ਜ਼ਿਲਾ ਪੱਧਰ ਅਤੇ ਸੂਬਾ ਪੱਧਰ ‘ਤੇ ਮੁਕਾਬਲੇ ਕਰਵਾਏ ਜਾ ਰਹੇ ਹਨ। ਖੇਡਾਂ ਨੂੰ ਉਤਸ਼ਾਹਤ ਕਰਨ ਲਈ ਖੇਡ ਕਲੱਬਾਂ ਦੀ ਸਥਾਪਨਾ ਕੀਤੀ ਗਈ ਹੈ। ਸਕੂਲਾਂ/ਕਾਲਜਾਂ ਵਿੱਚ ਵਿਦਿਆਰਥੀਆਂ ਲਈ ਚਲਾਏ ਜਾਣ ਵਾਲੇ ਖੇਡ ਵਿੰਗ ਪਹਿਲੀ ਵਾਰ ਸਮੇਂ ਸਿਰ ਸ਼ੁਰੂ ਹੋ ਰਹੇ ਹਨ। ਸਕੂਲਾਂ ਦੇ ਵਿੰਗਾਂ ਲਈ 4000 ਖਿਡਾਰੀ ਦਾਖਲ ਕੀਤੇ ਗਏ ਹਨ ਜਦੋਂ ਕਿ ਕਾਲਜ ਦੇ ਵਿੰਗਾਂ ਦੇ ਟਰਾਇਲ ਮੁਕੰਮਲ ਹੋ ਗਏ ਹਨ ਅਤੇ ਜਲਦੀ ਹੀ ਖਿਡਾਰੀ ਦਾਖਲ ਹੋ ਜਾਣਗੇ। ਨੌਜਵਾਨਾਂ ਨੂੰ ਖੇਡਾਂ ਵਿੱਚ ਪ੍ਰਪੱਕ ਬਣਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਸਾਜੋ-ਸਮਾਨ ਜਿਸ ਵਿੱਚ ਜਿੰਮ ਅਤੇ ਖੇਡ-ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬੁਨਿਆਦੀ ਢਾਂਚੇ ਨੂੰ ਪਹਿਲ ਦਿੰਦਿਆਂ ਸੂਬੇ ਵਿੱਚ 32.90 ਕਰੋੜ ਰੁਪਏ ਦੀ ਲਾਗਤ ਨਾਲ 10 ਨਵੇਂ ਸਟੇਡੀਅਮ ਅਤੇ ਦੋ ਸ਼ੂਟਿੰਗਾਂ ਰੇਂਜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਲਾਕ ਪੱਧਰ ‘ਤੇ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ। ਪਟਿਆਲਾ ਵਿਖੇ ਬਣਨ ਵਾਲੀ ਸੂਬੇ ਦੀ ਪਹਿਲੀ ਖੇਡ ਯੂਨੀਵਰਸਿਟੀ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਅਗਲੇ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ।
ਬੁਲਾਰੇ ਨੇ ਅੱਗੇ ਦੱਸਿਆ ਕਿ ਖੇਡਾਂ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਲਈ ਜਿੱਥੇ ਨਗਦ ਇਨਾਮ ਵੰਡੇ ਜਾ ਰਹੇ ਹਨ ਉਥੇ ਕੌਮੀ ਖੇਡ ਐਵਾਰਡਾਂ ਦੀ ਤਰਜ਼ ‘ਤੇ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਹਰ ਸਾਲ ਦਾ ਫੀਚਰ ਬਣਾਇਆ ਜਾਵੇਗਾ ਅਤੇ ਇਨਾਮ ਰਾਸ਼ੀ ਵੀ ਵਧਾਈ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਉਭਰਦੇ ਖਿਡਾਰੀਆਂ ਲਈ ਵਿੱਤੀ ਸਹਾਇਤਾ ਦਾ ਪ੍ਰਬੰਧ ਵੀ ਖੇਡ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੇ ਇਸ ਮਿਸ਼ਨ ਤਹਿਤ ਜ਼ਮੀਨੀ ਪੱਧਰ ‘ਤੇ ਛੋਟੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡ ਗਤੀਵਿਧੀਆਂ ਵਧਾਉਣ ਲਈ ਜ਼ਿਲਾ ਓਲੰਪਿਕ ਐਸੋਸੀਏਸ਼ਨਾਂ ਤੇ ਜ਼ਿਲਾ ਖੇਡ ਕੌਂਸਲਾਂ ਜੋ ਇਸ ਵੇਲੇ ਬੰਦ ਹੋਣ ਕਿਨਾਰੇ ਪਈਆਂ ਹਨ, ਨੂੰ ਸਰਗਰਮ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article