PUNJABMAILUSA.COM

ਥਾਈਲੈਂਡ ‘ਚ 91 ਸਾਲ ਦੀ ਬੁਜੂਰਗ ਨੇ ਕੀਤੀ ਗਰੈਜੂਏਟ

ਥਾਈਲੈਂਡ ‘ਚ 91 ਸਾਲ ਦੀ ਬੁਜੂਰਗ ਨੇ ਕੀਤੀ ਗਰੈਜੂਏਟ

ਥਾਈਲੈਂਡ ‘ਚ 91 ਸਾਲ ਦੀ ਬੁਜੂਰਗ ਨੇ ਕੀਤੀ ਗਰੈਜੂਏਟ
August 11
19:44 2017

ਥਾਈਲੈਂਡ, 11 ਅਗਸਤ (ਪੰਜਾਬ ਮੇਲ)- ਥਾਈਲੈਂਡ ਦੀ ਕਿਮਲਾਨ ਜਿਨਾਕੁਲ ਨੇ 91 ਸਾਲ ਦੀ ਉਮਰ ਵਿਚ ਗਰੈਜੂਏਟ ਦੀ ਪੜ੍ਹਾਈ ਪੂਰੀ ਕੀਤੀ ਹੈ ਅਤੇ ਉਨ੍ਹਾਂ ਦੀ ਇਸ ਸਫਲਤਾ ਦੇ ਪਿੱਛੇ ਲੁਕੀ ਹੈ ਸਾਲਾਂ ਦੀ ਲਗਾਤਾਰ ਮਿਹਨਤ ਅਤੇ ਅਟੁੱਟ ਇਰਾਦਾ।
ਕਿਮਲਾਨ ਜਿਨਾਕੁਲ ਨੂੰ ਉਨ੍ਹਾਂ ਦੀ ਮੁਢਲੀ ਪੜ੍ਹਾਈ ਦੇ ਦਿਨਾਂ ਵਿਚ ਹੀ ਇਕ ਹੋਣਹਾਰ ਵਿਦਿਆਰਥਣ ਦੇ ਰੂਪ ਵਿਚ ਜਾਣਿਆ ਜਾਂਦਾ ਸੀ। ਉਨ੍ਹਾਂ ਦੀ ਪੜ੍ਹਾਈ ਵੀ ਉਤਰੀ ਥਾਈਲੈਂਡ ਦੇ ਲੈਂਪੇਂਗ ਸੂਬੇ ਦੇ ਸਭ ਤੋਂ ਚੰਗੇ ਸਕੂਲ ਵਿਚ ਹੋਈ। ਲੇਕਿਨ ਉਹ ਅੱਗੇ ਦੀ ਪੜ੍ਹਾਈ ਦੇ ਲਈ ਯੂਨੀਵਰਸਿਟੀ ਨਹੀਂ ਜਾ ਸਕੀ। ਉਸ ਦੌਰ ਵਿਚ ਇਹ ਮੁਮਕਿਨ ਨਹੀਂ ਸੀ। ਪਰਿਵਾਰ ਦੇ ਬੈਂਕਾਕ ਪੁੱਜਣ ਤੋਂ ਬਾਅਦ ਉਨ੍ਹਾਂ ਦਾ ਵਿਆਹ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਅਪਣੀ ਪੜ੍ਹਾਈ ਦਾ ਸਪਨਾ ਛੱਡਣਾ ਪਿਆ।
ਕਿਮਲਾਨ ਕਹਿੰਦੀ ਹੈ ਕਿ ਮੈ ਹਮੇਸ਼ਾ ਤੋਂ ਚਾਹੁੰਦੀ ਸੀ ਕਿ ਮੇਰੇ ਬੱਚੇ ਪੜ੍ਹਾਈ ਕਰ ਸਕਣ, ਇਸ ਲਈ ਜਦ ਉਹ ਯੂਨੀਵਰਸਿਟੀ ਜਾਣਾ ਚਾਹੁੰਦੇ ਸੀ ਤਾਂ ਮੈਂ ਉਨ੍ਹਾਂ ਦਾ ਸਾਥ ਦਿੱਤਾ। ਕਿਮਲਾਨ ਦੇ ਪੰਜ ਵਿਚੋਂ ਚਾਰ ਬੱਚਿਆਂ ਦੇ ਕੋਲ ਪੋਸਟ ਗਰੈਜੂਏਟ ਦੀ ਡਿਗਰੀ ਹੈ। ਇਹੀ ਨਹੀਂ, ਇਕ ਬੱਚੇ ਨੇ ਤਾਂ ਅਮਰੀਕਾ ਜਾ ਕੇ ਪੀਐਚਡੀ ਤੱਕ ਦੀ ਪੜ੍ਹਾਈ ਕੀਤੀ ਹੈ। ਕਿਮਲਾਨ ਨੇ ਅਪਣੇ ਬੱਚਿਆਂ ਦੇ ਅਨੁਭਵਾਂ ਨਾਲ ਪ੍ਰੇਰਤ ਹੋ ਕੇ ਹੀ ਯੂਨੀਵਰਸਿਟੀ ਵਿਚ ਦਾਖ਼ਲਾ ਲਿਆ ਸੀ ਅਤੇ ਬੀਤੇ ਬੁਧਵਾਰ ਨੂੰ ਅਪਣੀ ਡਿਗਰੀ ਵੀ ਹਾਸਲ ਕੀਤੀ।
ਕਿਮਲਾਨ ਦੀ ਇਕ ਬੇਟੀ ਨੇ ਜਦ ਸੁਖੋਥਾਈ ਥਾਮਾਥਿਰਾਟ ਓਪਨ ਯੂਨੀਵਰਸਿਟੀ ਵਿਚ ਇਕ ਕੋਰਸ ਜਵਾਇਨ ਕੀਤਾ ਤਾਂ ਕਿਮਲਾਨ ਨੇ ਵੀ ਦਾਖ਼ਲਾ ਲੈਣ ਦਾ ਫ਼ੈਸਲਾ ਕੀਤਾ। ਪਹਿਲੀ ਵਾਰ ਦਾਖ਼ਲੇ ਦੇ ਸਮੇਂ ਉਨ੍ਹਾਂ ਦੀ ਉਮਰ ਸਿਰਫ 72 ਸਾਲ ਸੀ। ਲੇਕਿਨ ਉਨ੍ਹਾਂ ਦੀ ਇਕ ਬੇਟੀ ਦੀ ਮੌਤ ਨੇ ਉਨ੍ਹਾਂ ਕਈ ਸਾਲਾਂ ਦੇ ਲਈ ਪੜ੍ਹਾਈ ਤੋਂ ਦੂਰ ਕਰ ਦਿੱਤਾ। ਇਸ ਤੋਂ ਬਾਅਦ ਜਦ ਉਹ 85 ਸਾਲ ਦੀ ਸੀ ਤਾਂ ਉਨ੍ਹਾਂ ਨੇ ਹਿਊਮਨ ਇਕੋਲੌਜੀ ਕੋਰਸ ਵਿਚ ਦਾਖ਼ਲਾ ਲਿਆ। ਕਿਮਲਾਨ ਦੱਸਦੀ ਹੈ ਕਿ ਜਦ ਮੈਂ ਪਾਸ ਹੁੰਦੀ ਸੀ ਤਾਂ ਮੈਂ ਖੁਸ਼ ਹੁੰਦੀ ਅਤੇ ਜਦ ਫੇਲ੍ਹ ਹੁੰਦੀ ਤਾਂ ਬੂਰਾ ਮਹਿਸੂਸ ਕਰਦੀ ਸੀ। ਇਸ ਲਈ ਮੈਂ ਪੇਪਰਾਂ ਵਿਚ ਹਿੱਸਾ ਲੈਂਦੀ ਰਹੀ ਜਦ ਤੱਕ ਮੈਂ ਪਾਸ ਨਹੀਂ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article