PUNJABMAILUSA.COM

ਥੈਰੇਸਾ ਮੇਅ ਨੇ ਕਾਮਨਵੈਲਥ ਦੇਸ਼ਾਂ ਦੇ ਬੱਚਿਆਂ ਨੂੰ ਦੇਸ਼ ਨਿਕਾਲਾ ਦੇਣ ਲਈ ਮੰਗੀ ਮੁਆਫੀ

ਥੈਰੇਸਾ ਮੇਅ ਨੇ ਕਾਮਨਵੈਲਥ ਦੇਸ਼ਾਂ ਦੇ ਬੱਚਿਆਂ ਨੂੰ ਦੇਸ਼ ਨਿਕਾਲਾ ਦੇਣ ਲਈ ਮੰਗੀ ਮੁਆਫੀ

ਥੈਰੇਸਾ ਮੇਅ ਨੇ ਕਾਮਨਵੈਲਥ ਦੇਸ਼ਾਂ ਦੇ ਬੱਚਿਆਂ ਨੂੰ ਦੇਸ਼ ਨਿਕਾਲਾ ਦੇਣ ਲਈ ਮੰਗੀ ਮੁਆਫੀ
April 20
10:41 2018

ਲੰਡਨ, 20 ਅਪ੍ਰੈਲ (ਪੰਜਾਬ ਮੇਲ)- ਕਾਮਨਵੈਲਥ ਸੰਮੇਲਨ ਦੀ ਸ਼ੁਰੂਆਤ ਤੋਂ ਬਾਅਦ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕਾਮਨਵੈਲਥ ਦੇਸ਼ਾਂ ਨਾਲ ਨੇੜਤਾ ਵਧਾਉਣ ਲਈ ਆਪਣੇ ਯਤਨ ਆਰੰਭ ਦਿੱਤੇ ਹਨ। ਉਨ੍ਹਾਂ ਕੱਲ੍ਹ ਬ੍ਰਿਟੇਨ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਕੋਲੋਂ ਮੁਆਫੀ ਮੰਗੀ ਹੈ, ਜੋ ਕਾਮਨਵੈੱਲਥ ਦੇਸ਼ਾਂ ਤੋਂ ਉਸ ਸਮੇਂ ਆਏ ਸਨ, ਜਦੋਂ ਉਹ ਬੱਚੇ ਸਨ, ਜਿਨ੍ਹਾਂ ਨੂੰ ਗਲਤੀ ਨਾਲ ਹੁਣ ਗੈਰਕਾਨੂੰਨੀ ਕਰਾਰ ਦੇ ਦਿੱਤਾ ਗਿਆ ਸੀ।
ਇਸ ਮਾਮਲੇ ਨਾਲ ਨਜਿੱਠਣ ਲਈ ਬ੍ਰਿਟੇਨ ਦੇ ਗ੍ਰਹਿ ਮੰਤਰੀ ਨੇ ਨਵੀਂ ਟਾਸਕ ਫੋਰਸ ਅਤੇ ਹੈਲਪ ਲਾਈਨ ਖੋਲ੍ਹੀ ਹੈ। ਥੈਰੇਸਾ ਮੇਅ ਨੇ ਕਿਹਾ ਕਿ ਲੋੜੀਂਦੇ ਦਸਤਾਵੇਜ਼ ਦੇਣ ਤੋਂ ਬਾਅਦ ਇਸ ਮਾਮਲੇ ਨੂੰ ਦੋ ਹਫਤਿਆਂ ਵਿਚ ਹੱਲ ਕੀਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਲੋਕਾਂ ਨੂੰ ਕੋਈ ਫੀਸ ਅਦਾ ਨਹੀਂ ਕਰਨੀ ਪਵੇਗੀ। ਗ੍ਰਹਿ ਵਿਭਾਗ ਦੀ ਗਲਤੀ ਨਾਲ ਬਹੁਤ ਸਾਰੇ ਲੋਕਾਂ ਦੀ ਨੌਕਰੀ ਖੋਹੀ ਗਈ, ਸਿਹਤ ਤੇ ਹੋਰ ਭੱਤਿਆਂ ਦਾ ਨੁਕਸਾਨ ਦੇ ਨਾਲ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪਿਆ ਹੈ। ਕੈਬਨਿਟ ਮੰਤਰੀ ਡੇਵਿਡ ਲਿਡਿੰਗਟਨ ਨੇ ਕਿਹਾ ਕਿ ਕਿਸੇ ਵੀ ਕੈਰੇਬੀਅਨ ਨੂੰ ਵਾਪਸ ਨਹੀਂ ਭੇਜਿਆ ਜਾਵੇਗਾ। ਅੰਕੜਿਆਂ ਅਨੁਸਾਰ 1971 ਤੋਂ ਪਹਿਲਾਂ ਗ੍ਰਹਿ ਮੰਤਰੀ ਨੇ ਦੇਸ਼ਾਂ ‘ਚੋਂ ਆਏ ਪੰਜ ਲੱਖ 24 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿਚੋਂ 57000 ਗੈਰ ਯੂ. ਕੇ. ਵਾਸੀ ਸਿੱਧੇ ਤੌਰ ‘ਤੇ ਅਤੇ ਚਾਰ ਲੱਖ 67 ਹਜ਼ਾਰ ਯੂ ਕੇ ਵਾਸੀ ਲੋਕ ਅਸਿੱਧੇ ਤੌਰ ‘ਤੇ ਇਸ ਵਿਵਾਦ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿਚ 15000 ਜਮਾਇਕਾ, 13000 ਭਾਰਤੀ ਤੇ 29000 ਹੋਰ ਦੇਸ਼ਾਂ ਦੇ ਲੋਕ ਹਨ, ਜਿਨ੍ਹਾਂ ਵਿਚ ਪਾਕਿਸਤਾਨ, ਕੀਨੀਆ ਤੇ ਦੱਖਣੀ ਅਫਰੀਕਾ ਦੇ ਲੋਕ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article