PUNJABMAILUSA.COM

ਦਮਦਮੀ ਟਕਸਾਲ ਜੱਥਾ ਭਿੰਡਰਾਵਾਲਾ ਦੇ ਕਥਾਵਾਚਕ ‘ਤੇ ਹਮਲਾ

ਦਮਦਮੀ ਟਕਸਾਲ ਜੱਥਾ ਭਿੰਡਰਾਵਾਲਾ ਦੇ ਕਥਾਵਾਚਕ ‘ਤੇ ਹਮਲਾ

ਦਮਦਮੀ ਟਕਸਾਲ ਜੱਥਾ ਭਿੰਡਰਾਵਾਲਾ ਦੇ ਕਥਾਵਾਚਕ ‘ਤੇ ਹਮਲਾ
June 13
09:20 2016

kathas
ਲੁਧਿਆਣਾ, 13 ਜੂਨ (ਪੰਜਾਬ ਮੇਲ)-ਸ਼ਿਮਲਾਪੁਰੀ ਇਲਾਕੇ ਵਿਚ ਐਤਵਾਰ ਨੂੰ ਕੁਝ ਲੋਕਾਂ ਨੇ ਦਮਦਮੀ ਟਕਸਾਲ ਜੱਥਾ ਭਿੰਡਰਾਵਾਲਾ ਦੇ ਕਥਾਵਾਚਕ ਸੰਦੀਪ ਸਿੰਘ ਦੀ ਕਾਰ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ ਗੁਰਦੀਪ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ। ਡਰਾਇਵਰ ਨੇ ਕਿਸੇ ਤਰ੍ਹਾਂ ਕਾਰ ਨੂੰ ਉਥੋਂ ਕੱਢ ਲਿਆ ਅਤੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਕੁਝ ਦਿਨ ਪਹਿਲਾਂ ਸਾਊਥ ਸਿਟੀ ਇਲਾਕੇ ਵਿਚ ਛਬੀਲ ਦੌਰਾਨ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਵੀ ਕਾਤਲਾਨਾ ਹਮਲਾ ਹੋਇਆ ਸੀ।ਸੂਚਨਾ ਮਿਲਦੇ ਹੀ ਥਾਣਾ ਸ਼ਿਮਲਾਪੁਰੀ ਦੇ ਐਸਐਚਓ ਸਬ ਇੰਸਪੈਕਟਰ ਸੰਜੀਵ ਕਪੂਰ ਪੁਲਿਸ ਪਾਰਟੀ ਦੇ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਸੰਦੀਪ ਸਿੰਘ ਨੂੰ ਡੀਐਮਸੀ ਹਸਪਤਾਲ ਪਹੁੰਚਾਇਆ। ਸੰਦੀਪ ਸਿੰਘ ‘ਤੇ ਹਮਲਾ ਕਰਨ ਦੇ ਦੋਸ਼ ਵਿਚ ਪੁਲਿਸ ਨੇ ਜੋਗਾ ਸਿੰਘ, ਵਿਸ਼ਾਖਾ ਸਿੰਘ, ਹਰਸਿਮਰਨ ਸਿੰਘ, ਜੱਸੀ, ਅਮਨਦੀਪ ਸਿੰਘ, ਮੋਹਨ ਸਿੰਘ, ਅਮ੍ਰਤ ਸਿੰਘ ਅਤੇ ਗੁਰਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਦੋਸ਼ੀ ਜੋਗਾ ਸਿੰਘ, ਹਰਸਿਮਰਨ ਸਿੰਘ ਅਤੇ ਗੁਰਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ, ਜਦ ਕਿ ਬਾਕੀ ਦੋਸ਼ੀ ਅਜੇ ਫਰਾਰ ਹਨ। ਜਾਣਕਾਰੀ ਅਨੁਸਾਰ ਸ਼ਿਮਲਾਪੁਰੀ ਇਲਾਕੇ ਵਿਚ ਇਕ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚਲ ਰਿਹਾ ਹੈ। ਐਤਵਾਰ ਨੂੰ ਦਮਦਮੀ ਟਕਸਾਲ ਦੇ ਕਥਾਵਾਚਕ ਸੰਦੀਪ ਸਿੰਘ ਅਪਣੇ ਕੁਝ ਸਾਥੀਆਂ ਦੇ ਨਾਲ ਉਥੇ ਪਹੁੰਚੇ ਸੀ। ਸੂਤਰਾਂ ਅਨੁਸਾਰ ਦੋਸ਼ੀ ਪ੍ਰਧਾਨਗੀ ਨੂੰ ਲੈ ਕੇ ਚਲ ਰਹੇ ਵਿਵਾਦ ਵਿਚ ਸ਼ਾਮਲ ਇਕ ਗੁੱਟ ਦੇ ਸਾਥੀ ਹਨ। ਜਦ ਸੰਦੀਪ ਸਿੰਘ ਅਪਣੇ ਸਾਥੀਆਂ ਦੇ ਨਾਲ ਅਪਣੀ ਇਨੋਵਾ ਕਾਰ ਵਿਚ ਜਾਣ ਲੱਗੇ ਤਾਂ ਦੋਸ਼ੀਆਂ ਨੇ ਉਨ੍ਹਾਂ ਦੀ ਕਾਰ ‘ਤੇ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਗੱਡੀ ਦੇ ਸਾਰੇ ਸ਼ੀਸ਼ੇ ਤੋੜ ਦਿੱਤੇ। ਇਸ ਦੌਰਾਨ ਸੰਦੀਪ ਸਿੰਘ ਅਤੇ ਉਨ੍ਹਾਂ ਦਾ ਸਾਥੀ ਗੁਰਦੀਪ ਸਿੰਘ ਵੀ ਜ਼ਖਮੀ ਹੋ ਗਏ। ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਫਰਾਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article