PUNJABMAILUSA.COM

ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬੰਦੀ ਛੋਡ਼ ਦਿਵਸ ’ਤੇ ਦੇਣ ਕੌਮ ਨੂੰ ਸੰਦੇਸ਼: ਦਮਦਮੀ ਟਕਸਾਲ

ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬੰਦੀ ਛੋਡ਼ ਦਿਵਸ ’ਤੇ ਦੇਣ ਕੌਮ ਨੂੰ ਸੰਦੇਸ਼: ਦਮਦਮੀ ਟਕਸਾਲ

ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬੰਦੀ ਛੋਡ਼ ਦਿਵਸ ’ਤੇ ਦੇਣ ਕੌਮ ਨੂੰ ਸੰਦੇਸ਼: ਦਮਦਮੀ ਟਕਸਾਲ
November 06
21:49 2015

3
ਅੰਮ੍ਰਿਤਸਰ, 6 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਅੱਜ ਉਸ ਵੇਲੇ ਸਥਿਤੀ ਹੋਰ ਗੰਭੀਰ ਬਣ ਗਈ ਜਦੋਂ ਦਮਦਮੀ ਟਕਸਾਲ ਤੇ ਸੰਤ ਸਮਾਜ ਨੇ ਇਸ ਗੱਲ ਦੀ ਪ੍ਰੋੜਤਾ ਕੀਤੀ ਕਿ 11 ਨਵੰਬਰ ਨੂੰ ਬੰਦੀ ਛੋਡ਼ ਦਿਵਸ ਮੌਕੇ ਭਰੋਸੇਯੋਗਤਾ ਗਵਾ ਚੁੱਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਥਾਂ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ।
ਇਸ ਤੋਂ ਪਹਿਲਾਂ ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਵੱਲੋਂ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਬੰਦੀ ਛੋਡ਼ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਤਾਂ ਜਥੇਬੰਦੀਆਂ ਉਸ ਦਾ ਵਿਰੋਧ ਕਰਨਗੀਆਂ ਤੇ ਉਨ੍ਹਾਂ ਨੂੰ ਸੰਦੇਸ਼ ਜਾਰੀ ਕਰਨ ਤੋਂ ਰੋਕਿਆ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਇਸ ਰਵਾਇਤ ਨੂੰ ਕਾਇਮ ਰੱਖਣ ਲਈ ਦ੍ਰਿੜ੍ਹ ਹੈ ਅਤੇ ਸੰਦੇਸ਼ ਜਾਰੀ ਕਰਨ ਮੌਕੇ ਹਰ ਤਰ੍ਹਾਂ ਦੇ ਢੁੱਕਵੇਂ ਪ੍ਰਬੰਧ ਕਰਨ ਦਾ ਐਲਾਨ ਕਰ ਚੁੱਕੀ ਹੈ।
ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਆਖਿਆ ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਥਾਂ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਜਾਣੇ ਚਾਹੀਦੇ ਹਨ। ਕਾਰਜਕਾਰੀ ਜਥੇਦਾਰ ਹੀ ਭਵਿੱਖ ਵਿੱਚ ਕੌਮ ਨੂੰ ਦਿਸ਼ਾ ਨਿਰਦੇਸ਼ ਦੇਣ। ਉਨ੍ਹਾਂ ਆਖਿਆ ਕਿ ਮੌਜੂਦਾ ਸਥਿਤੀ ਵਿੱਚ ਤਖ਼ਤਾਂ ਦੇ ਜਥੇਦਾਰਾਂ ’ਤੇ ਕੌਮ ਨੂੰ ਵਿਸ਼ਵਾਸ ਨਹੀਂ ਹੈ।
ਅਜਿਹੀ ਸਥਿਤੀ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੰਦੀ ਛੋਡ਼ ਦਿਵਸ ਮੌਕੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਜੇਕਰ ਉਹ ਸੰਦੇਸ਼ ਜਾਰੀ ਵੀ ਕਰਦੇ ਹਨ ਤਾਂ ਕੌਮ ਉਸ ਨੂੰ ਰੱਦ ਕਰ ਸਕਦੀ ਹੈ। ੳੁਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਥਾਂ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ।
ਉਨ੍ਹਾਂ ਆਖਿਆ ਕਿ ਸੰਤ ਸਮਾਜ ਤੇ ਦਮਦਮੀ ਟਕਸਾਲ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਜਥੇਦਾਰਾਂ ਨੂੰ ਹਟਾਉਣ ਦੀ ਮੰਗ ਦੀ ਪ੍ਰੋੜਤਾ ਕੀਤੀ ਜਾ ਰਹੀ ਹੈ। ਇਸ ਸਬੰਧੀ ੳੁਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਵੀ ਜਾਣੂੰ ਕਰਵਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਤੁਰੰਤ ਅਹੁਦਿਆਂ ਤੋਂ ਹਟਾ ਦੇਣਾ ਚਾਹੀਦਾ ਹੈ। ਇਸ ਨਾਲ ਕੁਝ ਹੱਦ ਤਕ ਸਥਿਤੀ ਸ਼ਾਂਤ ਹੋ ਜਾਵੇਗੀ ਕਿਉਂਕਿ ਇਸ ਵੇਲੇ ਸਿੱਖ ਸੰਗਤ ਦੀ ਇੱਕ ਮੰਗ ਜਥੇਦਾਰਾਂ ਨੂੰ ਹਟਾਉਣ ਦੀ ਵੀ ਹੈ। ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੰਜਾਬ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ। ੳੁਨ੍ਹਾਂ ਨੇ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਿਆਂ ਵਿੱਚ 24 ਘੰਟੇ ਪਹਿਰਾ ਦੇਣ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਬੰਦੀ ਛੋਡ਼ ਦਿਵਸ ਮੌਕੇ ਅਕਾਲ ਤਖ਼ਤ ਦੇ ਮੌਜੂਦਾ ਜਥੇਦਾਰ ਨੂੰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ। ਉਨ੍ਹਾਂ ਨੇ ਮੰਗ ਕੀਤੀ ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਤੁਰੰਤ ਬਦਲਿਆ ਜਾਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article