PUNJABMAILUSA.COM

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

 Breaking News

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ
June 20
11:41 2018

ਸੈਕਰਾਮੈਂਟੋ, 20 ਜੂਨ (ਦਲਜੀਤ ਢੰਡਾ/ਪੰਜਾਬ ਮੇਲ)-ਪ੍ਰਸਿੱਧ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਮੁਖੀ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਵੱਲੋਂ ਭਾਰਤ ਦੇ ਕੋਨੇ-ਕੋਨੇ, ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਸ਼ਬਦ ਗੁਰੂ ”ਸ੍ਰੀ ਗੁਰੂ ਗ੍ਰੰਥ ਸਾਹਿਬ” ਜੀ ਦੀ ਇਲਾਹੀ ਬਾਣੀ ਦਾ ਸੰਦੇਸ਼, ਗੁਰਮਤਿ ਵਿਚਾਰਧਾਰਾ, ਨਾਮ ਸਿਮਰਨ, ਕਥਾ ਗੁਰਬਾਣੀ ਵਿਚਾਰ ਦੀ ਸਾਂਝ ਪਾਉਣ ਲਈ ਅਮਰੀਕਾ ਦੀਆਂ ਸੰਗਤਾਂ ਦੇ ਵਿਸ਼ੇਸ਼ ਸੱਦੇ ‘ਤੇ ਅਮਰੀਕਾ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਦਾ ਅਮਰੀਕਾ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਰਬਾਰ ਸੰਪਰਦਾਇ ਲੋਪੋਂ ਵੱਲੋਂ ਗੁਰਦਵਾਰਾ ਈਸ਼ਰ ਦਰਬਾਰ ਸੈਕਰਾਮੈਂਟੋ ਵਿਖੇ ਦੀਵਾਨ ਲਗਾ ਕੇ ਲੜੀ ਸ਼ੁਰੂ ਕੀਤੀ, ਜਿੱਥੇ ਸਜੇ ਦੀਵਾਨਾਂ ਵਿਚ ਸੰਗਤਾਂ ਦਾ ਭਾਰੀ ਇਕੱਠ ਹੋਇਆ। ਸੰਤ ਜੀ ਨੇ ਸੰਗਤਾਂ ਨੂੰ ਤਿੰਨ ਦਿਨ ਕਥਾ ਸਰਵਣ ਕਰਵਾਉਣ ਤੋਂ ਬਾਅਦ ਗੁਰਦਵਾਰਾ ਸਾਹਿਬ ਤੋਂ ਕੈਨੇਡਾ ਰਵਾਨਗੀ ਕੀਤੀ, ਜਿਥੇ ਵੱਖ-ਵੱਖ ਗੁਰੂ ਘਰਾਂ ‘ਚ ਦੀਵਾਨ ਸਜਾਏ। ਦਰਬਾਰ ਸੰਪਰਦਾਇ ਲੋਪੋਂ ਦੀ ਸ਼ੁਰੂ ਤੋਂ ਚੱਲ ਰਹੀ ਮਰਿਆਦਾ ਅਨੁਸਾਰ ਸੰਤ ਜੀ ਨੇ ਸੰਗਤਾਂ ਨੂੰ ਨਾਮ ਸਿਮਰਨ, ਗੁਰਦਵਾਰਾ ਸਾਹਿਬਾਨਾਂ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਵਧ ਤੋਂ ਵਧ ਦਸਵੰਦ ਕੱਢਣ ਲਈ ਪ੍ਰੇਰਿਆ। ਗੁਰਦਵਾਰਾ ਕਮੇਟੀਆਂ ਵੱਲੋਂ ਸੰਤ ਜਗਜੀਤ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦਰਬਾਰ ਸੰਪਰਦਾਇ ਲੋਪੋਂ ਨੇ ਹਮੇਸ਼ਾ ਸਮਾਜਿਕ ਅਤੇ ਧਾਰਮਿਕ ਸੇਵਾ ਵਿਚ ਵਧ-ਚੜ੍ਹ ਕੇ ਹਿੱਸਾ ਪਾਇਆ, ਜਿਸ ਦੌਰਾਨ ਹਜ਼ਾਰਾਂ ਕਿਲੋਮੀਟਰ ਪਿੰਡਾਂ ਤੇ ਸ਼ਹਿਰਾਂ ਦੇ ਰਸਤਿਆਂ ਦਾ ਨਿਰਮਾਣ ਕਰਨਾ, ਸਮੇਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਡਰੇਨਾਂ ਦੀ ਖੁਦਾਈ, ਆਜ਼ਾਦੀ ਤੋਂ ਬਾਅਦ ਪਿੰਡਾਂ ਨੂੰ ਬਿਜਲੀ ਸਪਲਾਈ, ਪ੍ਰਾਇਮਰੀ ਮਿਡਲ ਅਤੇ ਹਾਈ ਸਕੂਲਾਂ ਦੀਆਂ 50 ਇਮਾਰਤਾਂ ਦੀ ਸੇਵਾ, ਦੋ ਵੱਡੀਆਂ ਗਊਸ਼ਾਲਾ, ਲੋਪੋਂ ਵਿਖੇ ਲੜਕੀਆਂ ਲਈ ਦੋ ਵੱਡੇ ਕਾਲਜ ਅਤੇ ਹਸਪਤਾਲ ਬਣਾਉਣਾ, ਇਤਿਹਾਸਕ ਗੁਰਦੁਆਰੇ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਤਖਤੂਪੁਰਾ ਸਾਹਿਬ, ਛੇਵੇਂ ਪਾਤਸ਼ਾਹ ਦੀ ਯਾਦ ਵਿਚ ਲੋਪੋਂ, ਭਾਈਕੀ ਡਰੋਲੀ, ਪਿੰਡ ਸੁਧਾਰ ਕੀਰਤਪੁਰ ਸਾਹਿਬ ਪਤਾਲਪੁਰੀ, ਦਸਵੇਂ ਪਾਤਸ਼ਾਹ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਆਦਿਕ ਗੁਰਦੁਆਰਿਆਂ ਦੀਆਂ ਇਮਾਰਤਾਂ ਅਤੇ ਸਰੋਵਰ ਦੀ ਸੇਵਾ ਦਰਬਾਰ ਸੰਪਰਦਾਇ ਲੋਪੋਂ ਨੇ ਕਾਰਵਾਈ। ਲਖਬੀਰ ਸਿੰਘ ਬੇਕਰਸਫੀਲਡ, ਦਲਜੀਤ ਸਿੰਘ ਕੋਕਲ, ਮੁਖਤਿਆਰ ਲੋਪੋਂ ਅਨੁਸਾਰ ਸੰਤ ਜੀ 23 ਜੂਨ ਤੋ 24 ਜੂਨ ਤੱਕ ਗੁਰਦਵਾਰਾ ਦਸਮੇਸ਼ ਦਰਬਾਰ ਬੇਕਰਸਫੀਲਡ, 29 ਜੂਨ ਤੋਂ 30 ਤੱਕ ਗੁਰਦਵਾਰਾ ਨਾਨਕਸਰ ਕਰਨੈਲਿਆ ਐਵਨਿਊ ਫਰਿਜ਼ਨੋ ਵਿਖੇ ਧਾਰਮਿਕ ਨੂਰੀ ਦੀਵਾਨ ਸਜਾਉਣਗੇ। ਵਧੇਰੇ ਜਾਣਕਾਰੀ ਲਈ ਲਖਬੀਰ ਸਿੰਘ ਬੇਕਰਸਫੀਲਡ ਨੂੰ 661-444-6271 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article