PUNJABMAILUSA.COM

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਾਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਾਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਾਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ
June 15
11:57 2016

9
ਸੈਕਰਾਮੈਂਟੋ, 15 ਜੂਨ (ਦਲਜੀਤ ਸਿੰਘ ਢੰਡਾ/ਪੰਜਾਬ ਮੇਲ)- ਪ੍ਰਸਿੱਧ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਮੁਖੀ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਵੱਲੋਂ ਭਾਰਤ ਦੇ ਕੋਨੇ-ਕੋਨੇ, ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਸ਼ਬਦ ਗੁਰੂ ”ਸ੍ਰੀ ਗੁਰੂ ਗ੍ਰੰਥ ਸਾਹਿਬ” ਜੀ ਦੀ ਇਲਾਹੀ ਬਾਣੀ ਦਾ ਸੰਦੇਸ਼, ਗੁਰਮਤਿ ਵਿਚਾਰਧਾਰਾ, ਨਾਮ ਸਿਮਰਨ, ਕਥਾ ਗੁਰਬਾਣੀ ਵਿਚਾਰ ਦੀ ਸਾਂਝ ਪਾਉਣ ਲਈ ਅਮਰੀਕਾ ਦੀਆਂ ਸੰਗਤਾਂ ਦੇ ਵਿਸ਼ੇਸ਼ ਸੱਦੇ ‘ਤੇ ਅਮਰੀਕਾ ਪਹੁੰਚ ਚੁੱਕੇ ਹਨ, ਜਿਥੇ ਉਨ੍ਹਾਂ ਦਾ ਅਮਰੀਕਾ ਦੀਆ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਰਬਾਰ ਸੰਪਰਦਾਇ ਲੋਪੋਂ ਵੱਲੋਂ ਬੇਕਰਸਫੀਲਡ ਗੁਰਦਵਾਰਾ ਦਸ਼ਮੇਸ਼ ਦਰਬਾਰ ਤੋਂ ਦੀਵਾਨ ਲਗਾ ਕੇ ਲੜੀ ਸ਼ੁਰੂ ਕੀਤੀ, ਜਿਥੇ ਸਜੇ ਦੀਵਾਨਾਂ ਵਿਚ ਸੰਗਤਾਂ ਦਾ ਭਾਰੀ ਇਕੱਠ ਹੋਇਆ। ਸੰਤ ਜੀ ਨੇ ਸੰਗਤਾਂ ਨੂੰ ਕਥਾ ਸਰਵਣ ਕਰਵਾਉਣ ਤੋਂ ਬਾਅਦ ਗੁਰਦਵਾਰਾ ਸਾਹਿਬ ਦੇ ਪੰਜਾਬੀ ਸਕੂਲ ਦਾ ਉਦਘਾਟਨ ਕੀਤਾ। ਹੋਰਨਾਂ ਤੋਂ ਇਲਾਵਾ ਪ੍ਰਭਜੋਤ ਸਿੰਘ, ਸਾਹਿਬ ਸਿੰਘ, ਗੁਰਮੇਜ ਸਿੰਘ, ਬਲਵੀਰ ਸਿੰਘ, ਸੁਖਮਿੰਦਰ ਸਿੰਘ, ਹਰਜੀਤ ਸਿੰਘ ਹਾਜ਼ਰ ਸਨ। ਦਰਬਾਰ ਸੰਪਰਦਾਇ ਲੋਪੋਂ ਦੀ ਸ਼ੁਰੂ ਤੋਂ ਚੱਲ ਰਹੀ ਮਰਿਆਦਾ ਅਨੁਸਾਰ ਸੰਤ ਜੀ ਨੇ ਸੰਗਤਾਂ ਨੂੰ ਨਾਮ ਸਿਮਰਨ, ਗੁਰਦਵਾਰਾ ਸਾਹਿਬਾਨਾਂ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਵਧ ਤੋਂ ਵਧ ਦਸਵੰਧ ਕੱਢਣ ਲਈ ਪ੍ਰੇਰਿਆ। ਗੁਰਦਵਾਰਾ ਕਮੇਟੀ ਵੱਲੋਂ ਸੰਤ ਜਗਜੀਤ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦਰਬਾਰ ਸੰਪਰਦਾਇ ਲੋਪੋਂ ਨੇ ਹਮੇਸ਼ਾ ਸਮਾਜਿਕ ਅਤੇ ਧਾਰਮਿਕ ਸੇਵਾ ਵਿਚ ਵਧ-ਚੜ੍ਹ ਕੇ ਹਿੱਸਾ ਪਾਇਆ, ਜਿਸ ਦੌਰਾਨ ਹਜ਼ਾਰਾਂ ਕਿਲੋਮੀਟਰ ਪਿੰਡਾਂ ਤੇ ਸ਼ਹਿਰਾਂ ਦੇ ਰਸਤਿਆਂ ਦਾ ਨਿਰਮਾਣ ਕਰਨਾ, ਸਮੇਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਡਰੇਨਾਂ ਦੀ ਖੁਦਾਈ, ਆਜ਼ਾਦੀ ਤੋਂ ਬਾਅਦ ਪਿੰਡਾਂ ਨੂੰ ਬਿਜਲੀ ਸਪਲਾਈ, ਪ੍ਰਾਈਮਰੀ ਮਿਡਲ ਅਤੇ ਹਾਈ ਸਕੂਲਾਂ ਦੀਆਂ 50 ਇਮਾਰਤਾਂ ਦੀ ਸੇਵਾ, ਦੋ ਵੱਡੀਆਂ ਗਊਸ਼ਾਲਾ, ਲੋਪੋਂ ਵਿਖੇ ਲੜਕੀਆਂ ਲਈ ਦੋ ਵੱਡੇ ਕਾਲਜ ਅਤੇ ਹਸਪਤਾਲ ਬਣਾਉਣਾ, ਇਤਿਹਾਸਕ ਗੁਰਦੁਆਰੇ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਤਖਤੂਪੁਰਾ ਸਾਹਿਬ, ਛੇਵੇਂ ਪਾਤਸ਼ਾਹ ਦੀ ਯਾਦ ਵਿਚ ਲੋਪੋਂ, ਭਾਈਕੀ ਡਰੋਲੀ, ਪਿੰਡ ਸੁਧਾਰ ਕੀਰਤਪੁਰ ਸਾਹਿਬ ਪਤਾਲਪੁਰੀ, ਦਸਵੇਂ ਪਾਤਸ਼ਾਹ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਆਦਿਕ ਗੁਰਦੁਆਰਿਆਂ ਦੀਆਂ ਇਮਾਰਤਾਂ ਅਤੇ ਸਰੋਵਰ ਦੀ ਸੇਵਾ ਦਰਬਾਰ ਸੰਪਰਦਾਇ ਲੋਪੋਂ ਨੇ ਕਾਰਵਾਈ। ਲਖਬੀਰ ਸਿੰਘ ਬੇਕਰਸਫੀਲਡ, ਦਲਜੀਤ ਸਿੰਘ ਕੋਕਲ, ਮੁਖਤਿਆਰ ਲੋਪੋਂ ਅਤੇ ਪਿਆਰਾ ਸਿੰਘ ਔਲਖ ਅਨੁਸਾਰ ਸੰਤ ਜੀ ਬੇਕਰਸਫੀਲਡ ਤੋਂ ਬਾਅਦ 16 ਜੂਨ ਤੋ 18 ਜੂਨ ਤੱਕ ਫਰਿਜ਼ਨੋ, 19 ਜੂਨ ਨੂੰ 8695 ਮੇਨ ਸਟਰੀਟ, ਸੈਨਵਾਕਿਨ, ਕੈਲੀਫੋਰਨੀਆ ਵਿਖੇ ਅਤੇ 23 ਜੂਨ ਤੋਂ 26 ਜੂਨ ਤੱਕ ਸੈਕਰਾਮੈਂਟੋ ਵਿਖੇ ਧਾਰਮਿਕ ਨੂਰੀ ਦੀਵਾਨ ਸਜਾਉਣਗੇ। ਵਧੇਰੇ ਜਾਣਕਾਰੀ ਲਈ ਲਖਬੀਰ ਸਿੰਘ ਬੇਕਰਸਫੀਲਡ ਨੂੰ 661-444-6271 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article