PUNJABMAILUSA.COM

ਦਰਸ਼ਕਾਂ ਦਾ ਹੋਇਆ ਭਾਰੀ ਇਕੱਠ ਵਲੇਹੋ ਵਿਖੇ ਹੋਏ ਬੇ-ਏਰੀਆ ਵਿਸਾਖੀ ਮੇਲੇ ‘ਚ

ਦਰਸ਼ਕਾਂ ਦਾ ਹੋਇਆ ਭਾਰੀ ਇਕੱਠ ਵਲੇਹੋ ਵਿਖੇ ਹੋਏ ਬੇ-ਏਰੀਆ ਵਿਸਾਖੀ ਮੇਲੇ ‘ਚ

ਦਰਸ਼ਕਾਂ ਦਾ ਹੋਇਆ ਭਾਰੀ ਇਕੱਠ ਵਲੇਹੋ ਵਿਖੇ ਹੋਏ ਬੇ-ਏਰੀਆ ਵਿਸਾਖੀ ਮੇਲੇ ‘ਚ
May 18
10:38 2016

darshakanਵਲੇਹੋ, 18 ਮਈ (ਪੰਜਾਬ ਮੇਲ)- ਇੰਡੀਅਨ ਕੇਅਰ ਐਸੋਸੀਏਸ਼ਨ ਵੱਲੋਂ ਆਪਣਾ ਸਾਲਾਨਾ ਸੱਭਿਆਚਾਰਕ ਮੇਲਾ ਸੋਲਾਨੋ ਕਾਊਂਟੀ ਫੇਅਰ ਗਰਾਊਂਡ, ਵਲੇਹੋ ਵਿਖੇ ਕਰਵਾਇਆ ਗਿਆ। ਪੰਜਾਬ ਤੋਂ ਆਏ ਨਾਮੀ ਕਲਾਕਾਰਾਂ ਨੇ ਆਪਣੀ ਗਾਇਕੀ ਰਾਹੀਂ ਇਹ ਮੇਲਾ ਲੁੱਟ ਲਿਆ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਆਏ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇੰਡੀਅਨ ਕੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਪਾਲ ਹੇਅਰ ਨੇ ਆਏ ਦਰਸ਼ਕਾਂ ਅਤੇ ਸਪਾਂਸਰਾਂ ਨੂੰ ਜੀ ਆਇਆਂ ਨੂੰ ਕਿਹਾ। ਦੁਪਹਿਰੋਂ ਬਾਅਦ ਸ਼ੁਰੂ ਹੋਏ ਇਸ ਮੇਲੇ ਵਿਚ ਪਹਿਲਾਂ ਕੁਝ ਆਇਟਮਾਂ ਭੰਗੜੇ-ਗਿੱਧੇ ਦੀਆਂ ਪੇਸ਼ ਕੀਤੀਆਂ ਗਈਆਂ, ਜੋ ਕਿ ਦਰਸ਼ਕਾਂ ਨੇ ਖੂਭ ਸਲਾਹੀਆਂ। ਇੰਡੀਅਨ ਕੇਅਰ ਐਸੋਸੀਏਸ਼ਨ ਦੇ ਪ੍ਰਬੰਧਕਾਂ ਵੱਲੋਂ ਖੁੱਲ੍ਹੇ ਮੈਦਾਨ ਵਿਚ ਕਰਵਾਏ ਗਏ ਇਸ ਸੱਭਿਆਚਾਰਕ ਮੇਲੇ ਵਿਚ ਦਰਸ਼ਕਾਂ ਦੇ ਬੈਠਣ ਦਾ ਬਹੁਤ ਹੀ ਵਧੀਆ ਇੰਤਜ਼ਾਮ ਕੀਤਾ ਗਿਆ ਸੀ। ਵੱਡੇ ਮੈਦਾਨ ਵਿਚ ਕਰਵਾਇਆ ਗਿਆ ਇਹ ਸੱਭਿਆਚਾਰਕ ਮੇਲਾ ਬਹੁਤ ਹੀ ਯੋਜਨਾਬੱਧ ਸੀ। ਮੈਦਾਨ ਵਿਚ ਲੱਗੇ ਵੱਖ-ਵੱਖ ਤਰ੍ਹਾਂ ਦੇ ਸਟਾਲ ਪੰਜਾਬ ਦੇ ਕਿਸੇ ਵੱਡੇ ਮੇਲੇ ਦਾ ਭੁਲੇਖਾ ਪਾ ਰਹੇ ਸਨ, ਜਿਥੇ ਖਾਣ-ਪੀਣ ਤੋਂ ਇਲਾਵਾ ਕੱਪੜੇ, ਗਹਿਣੇ ਆਦਿ ਦੇ ਵੀ ਸਟਾਲ ਲੱਗੇ ਹੋਏ ਸਨ। ਮੇਲੇ ਵਿਚ ਚੁਣੇ ਹੋਏ ਅਮਰੀਕਨ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਿਨ੍ਹਾਂ ਨੂੰ ਇੰਡੀਅਨ ਕੇਅਰ ਐਸੋਸੀਏਸ਼ਨ ਵੱਲੋਂ ਸਟੇਜ ‘ਤੇ ਸਨਮਾਨਤ ਕੀਤਾ ਗਿਆ। ਅਮਿਤ ਪਾਲ ਨੇ ਇਨ੍ਹਾਂ ਆਗੂਆਂ ਦੀ ਜਾਣ-ਪਛਾਣ ਆਏ ਦਰਸ਼ਕਾਂ ਨਾਲ ਕਰਵਾਈ।
ਅਫਗਾਨਿਸਤਾਨ ਵਿਚ ਅਮਰੀਕੀ ਫੌਜ ਵੱਲੋਂ ਲੜਦਿਆਂ ਸ਼ਹੀਦ ਹੋਏ ਕਾਰਪੋਰਲ ਗੁਰਪ੍ਰੀਤ ਸਿੰਘ ਦੇ ਮਾਤਾ ਸਤਨਾਮ ਕੌਰ ਅਤੇ ਪਿਤਾ ਨਿਰਮਲ ਸਿੰਘ ਦਾ ਇੰਡੀਅਨ ਕੇਅਰ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਜਿੰਦਰ ਧਾਮੀ, ਗੁਰਜਤਿੰਦਰ ਸਿੰਘ ਰੰਧਾਵਾ ਤੇ ਆਸ਼ਾ ਸ਼ਰਮਾ ਨੇ ਗੁਰਪ੍ਰੀਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਗੱਲ ਕੀਤੀ। ਸਨਮਾਨ ਕਰਨ ਵਾਲਿਆਂ ਵਿਚ ਗੁਰੂ ਨਾਨਕ ਸਿੱਖ ਟੈਂਪਲ ਫੇਅਰਫੀਲਡ ਦੇ ਪ੍ਰਧਾਨ ਜਸਵੰਤ ਸਿੰਘ ਹੰਸ, ਗੁਰਦੁਆਰਾ ਸੈਂਟਾ ਰੋਜ਼ਾ ਦੇ ਪ੍ਰਧਾਨ ਮੰਗਲ ਸਿੰਘ, ਗੁਰਦੁਆਰਾ ਪਿਟਸਬਰਗ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਅਤੇ ਮੀਤ ਪ੍ਰਧਾਨ ਰਮੇਸ਼ ਸੁਮਨ, ਹਿੰਦੂ ਟੈਂਪਲ ਵਲੇਹੋ ਦੇ ਪ੍ਰਧਾਨ ਚਮਕੌਰ ਗਿਰੀ, ਸੋਲਾਨੋ ਕਾਊਂਟੀ ਸਪੋਰਟਸ ਕਲੱਬ ਦੇ ਪ੍ਰਧਾਨ ਭਿੰਦਰ ਸੰਧੂ, ਟੀ.ਏ.ਸੀ.ਏ. ਦੇ ਪ੍ਰਧਾਨ ਜਸਪ੍ਰੀਤ ਖਿੰਦਾ, ਇੰਡਸ ਵੈਲੀ ਚੈਂਬਰ ਆਫ ਕਾਮਰਸ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਅਤੇ ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਸਨ।
ਇਸ ਉਪਰੰਤ ਹਰਜਿੰਦਰ ਸਿੰਘ ਧਾਮੀ ਅਤੇ ਕੈਪਟਨ ਕਰਨਜੀਤ ਸਿੰਘ ਔਲਖ ਨੇ ਇੰਡੀਅਨ ਕੇਅਰ ਐਸੋਸੀਏਸ਼ਨ ਦੀ ਕਾਰਗੁਜ਼ਾਰੀ ਬਾਰੇ ਆਏ ਦਰਸ਼ਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ। ਫਿਰ ਸ਼ੁਰ ਹੋਇਆ ਗਾਇਕੀ ਦਾ ਦੌਰ। ਪੰਜਾਬ ਤੋਂ ਆਏ ਨਾਮੀ ਕਲਾਕਾਰ ਰਵਿੰਦਰ ਗਰੇਵਾਲ, ਹਰਜੀਤ ਹਰਮਨ, ਦੀਪ ਢਿੱਲੋਂ, ਜੈਸਮੀਨ ਜੱਸੀ, ਜ਼ੋਰਾ ਰੰਧਾਵਾ ਅਤੇ ਤਾਨੀਆ ਗਿੱਲ ਨੇ ਆਪਣੀ ਗਾਇਕੀ ਰਾਹੀਂ ਆਏ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਹਜ਼ਾਰਾਂ ਦੀ ਗਿਣਤੀ ਵਿਚ ਆਏ ਦਰਸ਼ਕਾਂ ਨੇ ਇਨ੍ਹਾਂ ਗਾਇਕਾਂ ਦੀ ਤਾੜੀਆਂ ਅਤੇ ਨੱਚ-ਗਾ ਕੇ ਦਾਦ ਦਿੱਤੀ। ਸਟੇਜ ਦੀ ਮਲਿੱਕਾ ਆਸ਼ਾ ਸ਼ਰਮਾ ਨੇ ਸਮੁੱਚੇ ਸਮਾਗਮ ਨੂੰ ਬਹੁਤ ਹੀ ਵਧੀਆ ਢੰਗ ਨਾਲ ਪੇਸ਼ ਕੀਤਾ। ਕੁੱਲ ਮਿਲਾ ਕੇ ਇਹ ਮੇਲਾ ਇਕ ਯਾਦਗਾਰੀ ਮੇਲਾ ਹੋ ਨਿਬੱੜਿਆ। ਇਹ ਸੰਸਥਾ ਇਸ ਮੇਲੇ ਨੂੰ ਕਰਾਉਣ ਨਾਲ ਕੈਲੀਫੋਰਨੀਆ ਵਿਚ ਹੋਣ ਵਾਲੇ ਮੇਲਿਆਂ ਦੀ ਮੂਹਰਲੀ ਕਤਾਰ ਵਿਚ ਖੜ੍ਹੀ ਹੋ ਗਈ ਹੈ, ਜਿਸ ਦੇ ਲਈ ਪ੍ਰਬੰਧਕਾਂ ਦੀ ਦਾਦ ਦੇਣੀ ਬਣਦੀ ਹੈ। ਇਸ ਮੇਲੇ ਨੂੰ ਕਾਮਯਾਬ ਕਰਨ ਲਈ ਸਤਿੰਦਰ ਪਾਲ ਹੇਅਰ, ਅਮਿਤ ਪਾਲ ਤਿਵਾੜੀ, ਹਰਜਿੰਦਰ ਸਿੰਘ ਧਾਮੀ, ਕੈਪਟਨ ਕਰਨਜੀਤ ਔਲਖ, ਹੁਸ਼ਿਆਰ ਸਿੰਘ ਡਡਵਾਲ, ਦੇਸ਼ਦੀਪ ਤੱਖਰ, ਸ਼ਸ਼ੀਕਾਂਤ ਪਾਲ, ਕੁਲਵੰਤ ਬੈਂਸ, ਪ੍ਰਦੀਪ ਸ਼ਰਮਾ, ਸੁਰਜੀਤ ਰੱਤੂ, ਸੁਰਿੰਦਰ ਪਾਲ ਹੇਅਰ, ਗੁਰਪਾਲ ਡਡਵਾਲ, ਸੰਜੀਵ ਵਡੇਰਾ, ਚਰਨਦੀਪ ਉੱਪਲ, ਰਾਜੇਸ਼ ਮਲਹੋਤਰਾ, ਜਸਪਾਲ ਡਡਵਾਲ, ਰਣਬੀਰ ਜੌਹਲ ਨੇ ਦਿਨ-ਰਾਤ ਇਕ ਕਰ ਦਿੱਤਾ, ਜਿਸ ਦੇ ਲਈ ਉਹ ਵਧਾਈ ਦੇ ਪਾਤਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article