PUNJABMAILUSA.COM

ਦਰਾਵਿੜ, ਕੋਹਲੀ ਤੇ ਗਾਵਸਕਰ ਦੀ ਖੇਡ ਪੁਰਸਕਾਰਾਂ ਲਈ ਬੀਸੀਸੀਆਈ ਵੱਲੋਂ ਸਿਫ਼ਾਰਿਸ਼

ਦਰਾਵਿੜ, ਕੋਹਲੀ ਤੇ ਗਾਵਸਕਰ ਦੀ ਖੇਡ ਪੁਰਸਕਾਰਾਂ ਲਈ ਬੀਸੀਸੀਆਈ ਵੱਲੋਂ ਸਿਫ਼ਾਰਿਸ਼

ਦਰਾਵਿੜ, ਕੋਹਲੀ ਤੇ ਗਾਵਸਕਰ ਦੀ ਖੇਡ ਪੁਰਸਕਾਰਾਂ ਲਈ ਬੀਸੀਸੀਆਈ ਵੱਲੋਂ ਸਿਫ਼ਾਰਿਸ਼
April 26
21:27 2018

ਕੋਲਕਾਤਾ,26 ਅਪ੍ਰੈਲ (ਪੰਜਾਬ ਮੇਲ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮਾਣਮੱਤੇ ਦਰੋਣਾਚਾਰੀਆ ਪੁਰਸਕਾਰ ਲਈ ਸਾਬਕਾ ਭਾਰਤੀ ਕਪਤਾਨ ਰਾਹੁਲ ਦਰਾਵਿੜ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ ਜਦੋਂਕਿ ਰਾਜੀਵ ਗਾਂਧੀ ਖੇਡ ਰਤਨ ਸਨਮਾਣ ਲਈ ਇਕ ਵਾਰ ਫ਼ਿਰ ਵਿਰਾਟ ਕੋਹਲੀ ਨੂੰ ਨਾਮਜ਼ਦ ਕੀਤਾ ਹੈ। ਮਹਾਨ ਸਲਾਮੀ ਬੱਲੇਬਾਜ਼ ਸੁਨੀਲ ਗਾਵਸਕਰ ਦਾ ਨਾਂ ਧਿਆਨਚੰਦ ਲਾਈਫਟਾਈਮ ਪੁਰਸਕਾਰ ਲਈ ਕੀਤਾ ਗਿਆ ਹੈ।
ਪ੍ਰਸ਼ਾਸਕਾਂ ਦੀ ਕਮੇਟੀ ਦੇ ਪ੍ਰਮੁੱਖ ਵਿਨੋਦ ਰਾਏ ਨੇ ਦਰੋਣਾਚਾਰੀਆ ਪੁਰਸਕਾਰ ਲਈ ਦਰਾਵਿੜ ਦੀ ਨਾਮਜ਼ਦਗੀ ਦੀ ਪੁਸ਼ਟੀ ਕੀਤੀ ਹੈ। ਰਾਏ ਨੇ ਇਸ ਖਬਰ ਏਜੰਸੀ ਨੂੰ ਦੱਸਿਆ, ‘ਹਾਂ, ਅਸੀਂ ਵੱਖ ਵੱਖ ਵਰਗਾਂ ’ਚ ਸਰਕਾਰ ਨੂੰ ਕਈ ਨਾਮਜ਼ਦਗੀਆਂ ਭੇਜੀਆਂ ਹਨ। ਰਾਹੁਲ ਦਰੋਣਾਚਾਰੀਆ ਪੁਰਸਕਾਰ ਲਈ ਬੀਸੀਸੀਆਈ ਵੱਲੋਂ ਨਾਮਜ਼ਦ ਹੈ।’ ਯਾਦ ਰਹੇ ਕਿ ਇਸ ਸਾਲ ਦਰਾਵਿੜ ਦੇ ਮਾਰਗ ਦਰਸ਼ਨ ਵਿੱਚ ਅੰਡਰ 19 ਟੀਮ ਨੇ ਵਿਸ਼ਵ ਕੱਪ ਜਿੱਤਿਆ ਸੀ, ਜਿਸ ਕਰਕੇ ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਇਸ ਪੁਰਸਕਾਰ ਲਈ ਕੀਤੀ ਗਈ ਹੈ। ਰਾਹੁਲ ਦੀ ਨਿਗਰਾਨੀ ਵਿੱਚ 2016 ਵਿੱਚ ਵੀ ਟੀਮ ਫਾਈਨਲ ਵਿੱਚ ਪੁੱਜੀ ਸੀ। ਉਹ ਭਾਰਤ ਏ ਟੀਮ ਦੇ ਵੀ ਕੋਚ ਹਨ ਅਤੇ ਜੂਨੀਅਰ ਤੇ ਸੀਨੀਅਰ ਕ੍ਰਿਕਟ ਦਰਮਿਆਨ ਪੁੱਲ ਦਾ ਕੰਮ ਕਰ ਰਹੇ ਹਨ।
ਉਧਰ ਭਾਰਤੀ ਕ੍ਰਿਕਟ ਬੋਰਡ ਨੇ ਕੋਹਲੀ ਦਾ ਨਾਂ ਮੁੜ ਖੇਡ ਰਤਨ ਲਈ ਨਾਮਜ਼ਦ ਕੀਤਾ ਹੈ। ਕੋਹਲੀ ਦਾ ਨਾਂ ਸਾਲ 2016 ਵਿੱਚ ਵੀ ਭੇਜਿਆ ਗਿਆ ਸੀ, ਪਰ ਉਦੋਂ ਰੀਓ ਓਲੰਪਿਕ ਦੀਆਂ ਤਿੰਨ ਸਟਾਰ ਖਿਡਾਰਨਾਂ ਪੀ.ਵੀ.ਸਿੰਧੂ, ਸਾਕਸ਼ੀ ਮਲਿਕ ਤੇ ਦੀਪਾ ਕਰਮਾਕਰ ਦੀ ਝੋਲੀ ਇਹ ਪੁਰਸਕਾਰ ਪਿਆ ਸੀ। ਜਿੱਥੋਂ ਤਕ ਲਿਟਲ ਮਾਸਟਰ ਦਾ ਸਵਾਲ ਹੈ ਤਾਂ ਭਾਰਤੀ ਕ੍ਰਿਕਟ ਵਿੱਚ ਇਕ ਖਿਡਾਰੀ ਵਜੋਂ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੈ। ਆਮ ਤੌਰ ’ਤੇ ਧਿਆਨਚੰਦ ਪੁਰਸਕਾਰ ਉਸ ਖਿਡਾਰੀ ਨੂੰ ਦਿੱਤਾ ਜਾਂਦਾ ਹੈ, ਜਿਸ ਨੂੰ ਆਪਣੇ ਖੇਡ ਕਰੀਅਰ ਦੌਰਾਨ ਅਰਜੁਨ ਪੁਰਸਕਾਰ ਨਾ ਮਿਲਿਆ ਹੋਵੇ। ਲਿਟਲ ਮਾਸਟਰ ਨੂੰ ਹਾਲਾਂਕਿ ਇਹ ਪੁਰਸਕਾਰ ਮਿਲ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ