PUNJABMAILUSA.COM

ਦਲਿਤ ਬਣੇਗਾ ਪੰਜਾਬ ਦਾ ਡਿਪਟੀ ਸੀਐਮ!

ਦਲਿਤ ਬਣੇਗਾ ਪੰਜਾਬ ਦਾ ਡਿਪਟੀ ਸੀਐਮ!

ਦਲਿਤ ਬਣੇਗਾ ਪੰਜਾਬ ਦਾ ਡਿਪਟੀ ਸੀਐਮ!
April 09
10:30 2018

ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਮੇਲ)- ਦੇਸ਼ ’ਚ ਦਲਿਤ ਮੁੱਦਾ ਭਖ਼ਿਆ ਹੋਇਆ ਹੈ ਤੇ ਰਾਹੁਲ ਗਾਂਧੀ ਦਲਿਤ ਭਾਈਚਾਰੇ ਲਈ ਭੁੱਖ ਹੜਤਾਲ ਕਰ ਰਹੇ ਹਨ। ਕਾਂਗਰਸ 2019 ‘ਚ ਦਿੱਲੀ ਦੀ ਸੱਤਾ ‘ਤੇ ਬੈਠਣ ਲਈ ਦਲਿਤ-ਮੁਸਲਮਾਨ ਹਰ ਸਿਆਸੀ ਪੱਤਾ ਖੇਡ ਰਹੀ ਹੈ ਤਾਂ ਕਿ ਸਾਰੇ ਦਾ ਸਾਰਾ ਦਲਿਤ ਤੇ ਮੁਸਲਮਾਨ ਭਾਈਚਾਰਾ ਕਾਂਗਰਸ ਦੇ ਪੱਖ ‘ਚ ਡੱਟ ਜਾਵੇ। ਚਰਚਾ ਹੈ ਕਿ ਕਾਂਗਰਸ ਪੰਜਾਬ ਦੇ ਕੈਬਨਿਟ ਵਿਸਥਾਰ ‘ਚ ਵੀ ਦਲਿਤ ਕਾਰਡ ਖੇਡਣ ਦੀ ਤਿਆਰੀ ‘ਚ ਹੈ। ਸੂਤਰਾਂ ਮੁਤਾਬਕ ਪੰਜਾਬ ਦਾ ਉੱਪ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਉਣ ਦੀ ਚਰਚਾ ਰਾਹੁਲ ਦਰਬਾਰ ’ਚ ਹੋਈ ਹੈ। ਰਾਹੁਲ ਚਾਹੁੰਦੇ ਹਨ ਕਿ ਪੰਜਾਬ ‘ਚ ਦਲਿਤ ਉੱਪ ਮੁੱਖ ਮੰਤਰੀ ਬਣਾ ਕੇ ਦੇਸ਼ ਭਰ ਦੇ ਦਲਿਤ ਭਾਈਚਾਰੇ ਨੂੰ ਇਹ ਸੁਨੇਹਾ ਦਿੱਤਾ ਜਾਵੇ ਕਿ ਕਾਂਗਰਸ ਪਾਰਟੀ ਹੀ ਦਲਿਤਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਹੈ। ਕਾਂਗਰਸ ਦੇ ਸੀਨੀਅਰ ਲੀਡਰ ਮੁਤਾਬਕ ਇਸ ਮਸਲੇ ‘ਤੇ ਚਰਚਾ ਚੱਲ ਰਹੀ ਹੈ ਪਰ ਇਹ ਚਰਚਾ ਸਿਰੇ ਚੜ੍ਹਦੀ ਹੈ ਜਾਂ ਨਹੀਂ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸ ਮਸਲੇ ‘ਤੇ ਅਜੇ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਚਰਚਾ ਹੋਣੀ ਹੈ। ਦੱਸ ਦਈਏ ਕਿ ਦਲਿਤ ਵਿਧਾਇਕਾਂ ‘ਚ ਮੁੱਖ ਚਿਹਰੇ ਡਾ. ਰਾਜ ਕੁਮਾਰ ਵੇਰਕਾ, ਚਰਨਜੀਤ ਚੰਨੀ, ਅਰੁਣਾ ਚੌਧਰੀ, ਸਾਧੂ ਸਿੰਘ ਧਰਮਸੋਤ ਹਨ। ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਫਸਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਿਆਨ ‘ਚ ਅਜਿਹੀ ਕੋਈ ਗੱਲਬਾਤ ਨਹੀਂ ਹੈ ਇਸ ਦੀ ਸੰਭਾਵਨਾ ਘੱਟ ਲੱਗਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਬਨਿਟ ਦੇ ਵਿਸਥਾਰ ਮੌਕੇ ਹੀ ਅਜਿਹੀ ਗੱਲਬਾਤ ਪਤਾ ਲੱਗ ਸਕਦੀ ਹੈ ਤੇ ਇਹ ਵਿਸਥਾਰ ਕਾਰਨਾਟਕ ਚੋਣਾਂ ਤੋਂ ਬਾਅਦ ਹੋ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਵੀ ਕਿਹਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉੱਪ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਇਆ ਜਾਵੇਗਾ। ਕਾਂਗਰਸ ‘ਚ ਨਵਜੋਤ ਸਿੱਧੂ ਨੂੰ ਡਿਪਟੀ ਸੀਐਮ ਬਣਾਉਣ ਦੀ ਚਰਚਾ ਸੀ ਪਰ ਉਹ ਨਹੀਂ ਬਣੇ। ਦੱਸ ਦਈਏ ਪੂਰੇ ਦੇਸ਼ ‘ਚੋਂ ਦਲਿਤਾਂ ਦੀ ਵੱਡੀ ਆਬਾਦੀ ਪੰਜਾਬ ‘ਚ ਹੈ ਤੇ ਦੁਆਬੇ ‘ਚ ਸਭ ਤੋਂ ਜ਼ਿਆਦਾ ਦਲਿਤ ਵੋਟ ਬੈਂਕ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article