PUNJABMAILUSA.COM

ਦਸ਼ਮੇਸ਼ ਦਰਬਾਰ ਸੈਕਰਾਮੈਂਟੋ ਗੁਰੂ ਘਰ ‘ਚ ਮਨਾਇਆ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਨ

ਦਸ਼ਮੇਸ਼ ਦਰਬਾਰ ਸੈਕਰਾਮੈਂਟੋ ਗੁਰੂ ਘਰ ‘ਚ ਮਨਾਇਆ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਨ

ਦਸ਼ਮੇਸ਼ ਦਰਬਾਰ ਸੈਕਰਾਮੈਂਟੋ ਗੁਰੂ ਘਰ ‘ਚ ਮਨਾਇਆ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਨ
November 30
09:52 2016

3
ਸੈਕਰਾਮੈਂਟੋ, 30 ਨਵੰਬਰ (ਪੰਜਾਬ ਮੇਲ)- ਇੰਡੋ- ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਬਿੰਦਰਾ ਅਤੇ ਜੁਝਾਰ ਸਿੰਘ ਗਿੱਲ ਤੇ ਸਮੁੱਚੇ ਪਰਿਵਾਰ ਨੇ ਗਦਰ ਪਾਰਟੀ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਨ ਆਪਣੇ ਸਪੁੱਤਰਾਂ ਪ੍ਰਮਪ੍ਰੀਤ ਬਿੰਦਰਾ ਅਟਾਰਨੀ ਤੇ ਗਗਨਦੀਪ ਬਿੰਦਰਾ ਅਤੇ ਡਾ. ਗੁਰਪ੍ਰੀਤ ਗਿੱਲ, ਹਰਪ੍ਰੀਤ ਗਿੱਲ ਦਾ ਜਨਮ ਦਿਨ ਦੇ ਤੌਰ ‘ਤੇ ਮਨਾਇਆ। ਇੱਥੇ ਇਹ ਲਿਖਣਾ ਕੁਥਾਂ ਨਹੀਂ ਹੋਵੇਗਾ ਕਿ ਜੱਥੇਬੰਦੀ ਵਲੋਂ ਹਰ ਸਾਲ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾਂਦੇ ਮੇਲੇ ਵਿਚ ਸਮੁੱਚਾ ਪਰਿਵਾਰ ਆਗੂ ਰੋਲ ਅਦਾ ਕਰਦੇ ਹਨ।
ਗੁਰਦਵਾਰੇ ਦੇ ਕੀਰਤਨੀ ਜੱਥੇ ਨੇ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪ੍ਰਿੰਸੀਪਲ ਗੁਰਬਚਨ ਸਿੰਘ ਜੀ ਨੇ ਗੁਰੂ ਇਤਿਹਾਸ ਦੀ ਕਥਾ ਕੀਤੀ ਤੇ ਸਮੁੱਚੇ ਪਰਿਵਾਰ ਨੂੰ ਇਸ ਤਰ੍ਹਾਂ ਗੁਰੂ ਘਰ ਵਿਚ ਜਨਮ ਦਿਨ ਮਨਾਉਣ ਦੀ ਵਧਾਈ ਦਿੱਤੀ। ਪੂਨਮ ਮਲਹੋਤਰਾ ਨੇ ਬੜੀ ਹੀ ਸੁਰੀਲੀ ਆਵਾਜ਼ ਵਿਚ ਇਕ ਸ਼ਬਦ ਦਾ ਗਾਇਨ ਕੀਤਾ।
ਜੱਥੇਬੰਦੀ ਦੇ ਪ੍ਰਧਾਨ ਸੁਰਿੰਦਰ ਬਿੰਦਰਾ ਨੇ ਆਈ ਸੰਗਤ ਰਿਸ਼ਤੇਦਾਰਾਂ ਤੇ ਜੱਥੇਬੰਦੀ ਦੇ ਦੂਰੋਂ-ਨੇੜਿਓਂ ਚੱਲ ਕੇ ਆਏ ਸੱਜਣਾਂ-ਮਿੱਤਰਾਂ ਦਾ ਸੁਆਗਤ ਕਰਦਿਆਂ ਗਦਰ ਪਾਰਟੀ ਦੇ ਸੂਰਮਿਆਂ ਦੀਆਂ ਸ਼ਹਾਦਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਅਸੀਂ ਆਜ਼ਾਦ ਦੇਸ਼ ਤੋਂ ਆਕੇ ਇੱਥੇ ਵਸੇ ਹਾਂ ਤੇ ਇੱਥੇ ਦੀਆਂ ਸੁੱਖ-ਸੁਵਿਧਾਵਾਂ ਦਾ ਆਨੰਦ ਮਾਣ ਰਹੇ ਹਾਂ, ਇਹ ਇਨ੍ਹਾਂ ਦੀਆਂ ਕੁਰਬਾਨੀਆਂ ਦਾ ਹੀ ਨਤੀਜਾ ਹੈ।
ਗਿਆਨ ਸਿੰਘ ਬਿਲਗਾ ਨੇ ਜਿੱਥੇ ਕਰਤਾਰ ਸਿੰਘ ਸਰਾਭਾ ਦੇ ਜੀਵਨ ‘ਤੇ ਚਾਨਣਾ ਪਾਇਆ, ਉਥੇ ਭਾਰਤੀ ਉਪ ਮਹਾਂਦੀਪ ਦੀ ਅੰਗਰੇਜ਼ ਸਾਮਰਾਜ ਤੋਂ ਆਜ਼ਾਦੀ ਦੀ ਲਈ ਉਨ੍ਹਾਂ ਦੀਆਂ ਸ਼ਹਾਦਤਾਂ ਕਰਕੇ ਉਠੀਆਂ ਹੋਰ ਲਹਿਰਾਂ ਦਾ ਜ਼ਿਕਰ ਕੀਤਾ ਤੇ ਪਰਿਵਾਰ ਨੂੰ ਜਨਮ ਦਿਨ ਦੇਸ਼ ਦੀ ਆਜ਼ਾਦੀ ਨਾਲ ਜੋੜ ਕੇ ਮਨਾਉਣ ‘ਤੇ ਵਧਾਈ ਦਿੱਤੀ। ਸ. ਨਰਿੰਦਰਪਾਲ ਸਿੰਘ ਹੁੰਦਲ ਮੁੱਖ ਸੰਪਾਦਕ ‘ਇੰਡੋ-ਅਮੈਰੀਕਨ ਟਾਈਮਜ਼’ ਨੇ ਥੋੜੇ ਸਮੇਂ ਵਿਚ ਪਰਿਵਾਰ ਨੂੰ ਵਧਾਈ ਦਿੰਦਿਆਂ ਇਸ ਪਰਿਵਾਰ ਨਾਲ ਆਪਣੇ ਨਿੱਘੇ ਸੰਬੰਧਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾ ਦੇਸ਼ ਭਗਤ ਲਹਿਰਾਂ ਨਾਲ ਜੁੜੇ ਰਹਿਣ ਦਾ ਜ਼ਿਕਰ ਕੀਤਾ। ਸੈਕਰਾਮੈਂਟੋ ਐਲਕ ਗਰੋਵ ਦੇ ਮੇਅਰ ਸਟੀਵ ਲੀ ਨੇ ਆਜ਼ਾਦੀ ਲਈ ਲੜੇ ਗਦਰ ਪਾਰਟੀ ਦੇ ਸੂਰਮਿਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਅਤੇ ਪਰਿਵਾਰਕ ਪ੍ਰੋਗਰਾਮਾਂ ਨਾਲ ਜੋੜਨਾ ਸੁਸਾਇਟੀ ਲਈ ਸ਼ੁੱਭ ਸ਼ਗਨ ਹੈ, ਇੱਥੇ ਵਸਦੀਆਂ ਹੋਰ ਕੌਮਾਂ ਤੁਹਾਡੇ ਨਾਲ ਹਨ, ਉਨ੍ਹਾਂ ਦਾ ਤੁਆਰਫ ਰਮਨਦੀਪ ਬਿੰਦਰਾ ਨੇ ਕਰਵਾਇਆ। ਪ੍ਰਮਪ੍ਰੀਤ ਐਡਵੋਕੇਟ ਨੇ ਮੇਅਰ ਦਾ ਧੰਨਵਾਦ ਕੀਤਾ। ਸ. ਸਮਿੱਤਰ ਸਿੰਘ ਉਪਲ ਜੱਥੇਬੰਦੀ ਦੇ ਡਾਇਰੈਕਟਰ ਬਿਮਾਰ ਹੋਣ ਕਾਰਨ ਹਾਜ਼ਰ ਨਾ ਹੋ ਸਕੇ, ਉਨ੍ਹਾਂ ਪਰਿਵਾਰ ਨੂੰ ਸ਼ੁੱਭ ਇੱਛਾਵਾਂ ਵਾਲਾ ਸੁਨੇਹਾ ਭੇਜਿਆ। ਕਸ਼ਮੀਰ ਸਿੰਘ ਕਾਗਣਾ ਡਾਇਰੈਕਟਰ ਇੰਡੋ-ਅਮਰੀਕਨ ਆਰਗੇਨਾਈਜ਼ੇਸ਼ਨ ਨੇ ਜਿੱਥੇ ਗਦਰ ਅਖਬਾਰ ਦੇ ਛਪਣ ਤੇ ਉਸ ਦੀ ਆਜ਼ਾਦੀ ਲਈ ਤੇ ਘੋਲ ਲਈ ਮਹੱਤਤਾ ਦਾ ਜ਼ਿਕਰ ਕੀਤਾ, ਉੱਥੇ ਸਮੁੱਚੇ ਹਾਜ਼ਰ ਜੱਥੇਬੰਦੀ ਦੇ ਵਰਕਰਾਂ ਦਾ ਧੰਨਵਾਦ ਕੀਤਾ। ਗੁਰਨਾਮ ਸਿੰਘ ਭੰਡਾਲ ਦੇ ਢਾਡੀ ਜੱਥੇ ਨੇ ਸ਼ਹੀਦਾਂ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਫੋਟੋਆਂ – ਸ਼ਿਆਰਾ ਸਿੰਘ ਢੀਂਡਸਾ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article