PUNJABMAILUSA.COM

ਦਸਤਾਰ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਵਾਪਸ ਲੈ ਕੇ ਢੱਡਰੀਆਂ ਵਾਲਾ ਗ਼ਲਤੀ ਮੰਨੇ ਤਾਂ ਸੁਲ੍ਹਾ ਸੰਭਵ: ਬਾਬਾ ਧੁੰਮਾ

ਦਸਤਾਰ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਵਾਪਸ ਲੈ ਕੇ ਢੱਡਰੀਆਂ ਵਾਲਾ ਗ਼ਲਤੀ ਮੰਨੇ ਤਾਂ ਸੁਲ੍ਹਾ ਸੰਭਵ: ਬਾਬਾ ਧੁੰਮਾ

ਦਸਤਾਰ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਵਾਪਸ ਲੈ ਕੇ ਢੱਡਰੀਆਂ ਵਾਲਾ ਗ਼ਲਤੀ ਮੰਨੇ ਤਾਂ ਸੁਲ੍ਹਾ ਸੰਭਵ: ਬਾਬਾ ਧੁੰਮਾ
May 29
19:58 2016

12605CD-_DAMDAMI-TAKSAL2616AMRITSAR-VISHAL41-1
ਅੰਮ੍ਰਿਤਸਰ, 29 ਮਈ (ਪੰਜਾਬ ਮੇਲ)- ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਅੱਜ ਮੁੜ ਕਿਹਾ ਕਿ ਜੇਕਰ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾ ਟਕਸਾਲ ਦੀ ਦਸਤਾਰ ਬਾਰੇ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਵਾਪਸ ਲੈ ਕੇ ਗ਼ਲਤੀ ਤਸਲੀਮ ਕਰ ਲੈਣ ਤਾਂ ਦੋਵਾਂ ਧਿਰਾਂ ਵਿਚਾਲੇ ਸੁਲ੍ਹਾ ਸੰਭਵ ਹੈ। ਇਸ ਵਿਵਾਦ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ। 72 ਘੰਟੇ ਦੇ ਨੋਟਿਸ ‘ਤੇ ਸੱਦੀ ਗਈ ਮੀਟਿੰਗ ਵਿੱਚ ਇਕ ਨੁਕਾਤੀ ਏਜੰਡਾ ‘ਮੌਜੂਦਾ ਪੰਥਕ ਹਾਲਾਤ ‘ਤੇ ਵਿਚਾਰ ਚਰਚਾ’ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਸੰਤ ਢੱਡਰੀਆਂ ਵਾਲੇ ’ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਨ੍ਹਾਂ ਦੇ ਸਾਥੀ ਦੀ ਮੌਤ ਹੋ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਮੀਟਿੰਗ 31 ਮਈ ਨੂੰ ਅੰਮ੍ਰਿਤਸਰ ਵਿੱਚ 11 ਵਜੇ ਪ੍ਰਬੰਧਕੀ ਹਾਲ ਵਿਖੇ ਹੋਵੇਗੀ। ਮੀਟਿੰਗ ਵਿੱਚ ਇਸ ਸੰਕਟ ਦੇ ਹੱਲ ਲਈ ਵਿਚਾਰ ਚਰਚਾ ਹੋਵੇਗੀ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਮਾਮਲੇ ਦੇ ਹੱਲ ਲਈ ਅੱਗੇ ਆਉਣ ਲਈ ਆਖਿਆ ਸੀ।
ਇਸ ਬਾਰੇ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਜੇਕਰ ਸੰਤ ਢੱਡਰੀਆਂ ਵਾਲੇ ਆਪਣੀ ਗਲਤੀ ਤਸਲੀਮ ਕਰਨ ਤਾਂ ਇਹ ਮਾਮਲਾ ਹੱਲ ਹੋ ਸਕਦਾ ਹੈ। ਇਸ ਮਾਮਲੇ ਦੀ ਸ਼ੁਰੂਆਤ ਵੀ ਉਨ੍ਹਾਂ ਨੇ ਹੀ ਕੀਤੀ ਸੀ। ਇਸ ਮਾਮਲੇ ਵਿੱਚ ਦਮਦਮੀ ਟਕਸਾਲ ਵੱਲੋਂ ਪਿਛਲੇ ਕਈ ਸਾਲਾਂ ਤੋਂ ਸੰਜਮ ਵਰਤਿਆ ਜਾ ਰਿਹਾ ਸੀ ਅਤੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਸੰਜਮ ਵਰਤਿਆ ਜਾਵੇਗਾ। ਜੇਕਰ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਹੱਲ ਕਰਨ ਲਈ ਯਤਨ ਕਰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ। ਉਹ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁਲਾਕਾਤ ਵਾਸਤੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਹੈ।
ਸੂਤਰਾਂ ਮੁਤਾਬਕ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਚੌਕ ਮਹਿਤਾ ਸਥਿਤ ਦਮਦਮੀ ਟਕਸਾਲ ਦੇ ਮੁੱਖ ਦਫ਼ਤਰ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਬਾਅਦ ਜਥੇਦਾਰ ਅਵਤਾਰ ਸਿੰਘ ਵੱਲੋਂ ਸੰਤ ਢੱਡਰੀਆਂ ਵਾਲੇ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਦੋਵਾਂ ਧਿਰਾਂ ਦੀ ਗੱਲਬਾਤ ਨੂੰ ਸੁਣਨ ਮਗਰੋਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਸੁਝਾਵਾਂ ਅਨੁਸਾਰ ਇਸ ਮਸਲੇ ਨੂੰ ਹੱਲ ਕਰਨ ਲਈ ਯਤਨ ਹੋਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article