PUNJABMAILUSA.COM

ਦਸਤਾਰ ਮਾਮਲਾ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੁਪਰੀਮ ਕੋਰਟ ਦੀ ਟਿੱਪਣੀ ‘ਤੇ ਇਤਰਾਜ਼

ਦਸਤਾਰ ਮਾਮਲਾ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੁਪਰੀਮ ਕੋਰਟ ਦੀ ਟਿੱਪਣੀ ‘ਤੇ ਇਤਰਾਜ਼

ਦਸਤਾਰ ਮਾਮਲਾ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੁਪਰੀਮ ਕੋਰਟ ਦੀ ਟਿੱਪਣੀ ‘ਤੇ ਇਤਰਾਜ਼
April 25
10:10 2018

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਮੇਲ)- ਇੱਕ ਸਾਈਕਲਿਸਟ ਦੀ ਹੈਲਮੇਟ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਜੱਜ ਵੱਲੋਂ ਦਸਤਾਰ ਬਾਰੇ ਕੀਤੀ ਟਿੱਪਣੀ ‘ਤੇ ਸਖ਼ਤ ਇਤਰਾਜ਼ ਦਾ ਪ੍ਰਗਟਾਵਾ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਤੁਰੰਤ ਇਸ ਕੇਸ ਦੀ ਪੈਰਵੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਦਾਲਤ ਨੇ ਦਸਤਾਰ ਸਬੰਧੀ ਕੋਈ ਗਲਤ ਫ਼ੈਸਲਾ ਦਿੱਤਾ, ਤਾਂ ਮਾੜੇ ਸਿੱਟੇ ਨਿਕਲ ਸਕਦੇ ਹਨ। ਗਿਆਨੀ ਗੁਰਬਚਨ ਸਿੰਘ ਵੱਲੋਂ ਜਾਰੀ ਬਿਆਨ ‘ਚ ਆਖਿਆ ਗਿਆ ਕਿ ਇਹ ਦੁਖਦਾਈ ਗੱਲ ਹੈ ਕਿ ਇੱਕ ਸਿੱਖ ਨੂੰ ਹੈਲਮੇਟ ਪਾਉਣ ਲਈ ਮਜਬੂਰ ਕੀਤਾ ਜਾਵੇ। ਦਸਤਾਰ ਸਿੱਖਾਂ ਦੇ ਪਹਿਰਾਵੇ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਨਾਲ ਸਿੱਖੀ ਦੀ ਪਛਾਣ ਨਿਸ਼ਚਿਤ ਹੋ ਚੁੱਕੀ ਹੈ। ਸਿੱਖ ਰਹਿਤ ਮਰਿਆਦਾ ਮੁਤਾਬਕ ਹਰ ਗੁਰਸਿੱਖ ਲਈ ਦਸਤਾਰ ਸਜਾਉਣਾ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਜਿਹੜੇ ਜੱਜ ਨੂੰ ਦਸਤਾਰ ਦੀ ਅਹਿਮੀਅਤ ਬਾਰੇ ਹੀ ਪਤਾ ਨਹੀਂ ਹੈ, ਉਹ ਦਸਤਾਰ ਬਾਰੇ ਕੀ ਫੈਸਲਾ ਦੇਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਦਸਤਾਰ ਸਬੰਧੀ ਕੋਈ ਇਤਰਾਜ਼ਯੋਗ ਫੈਸਲਾ ਦੇਵੇਗੀ, ਤਾਂ ਸਿੱਖ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਫੌਜ ਮੁਖੀ ਅਤੇ ਸੁਪਰੀਮ ਕੋਰਟ ਦਾ ਚੀਫ ਜੱਜ ਵੀ ਦਸਤਾਰਧਾਰੀ ਵਿਅਕਤੀ ਰਹਿ ਚੁੱਕੇ ਹਨ ਪਰ ਸੁਪਰੀਮ ਕੋਰਟ ਵਿਚ ਦਸਤਾਰ ਸਬੰਧੀ ਸਵਾਲ ਉਠਾਉਣਾ ਜੱਜ ਦੀ ਸੋਚ ਬਾਰੇ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਨਿਆਂ ਪ੍ਰਣਾਲੀ ਵੀ ਸਿੱਖਾਂ ਨੂੰ ਹਿੰਦੂ ਧਰਮ ਦੇ ਅੰਗ ਵਜੋਂ ਹੀ ਦੇਖ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article