PUNJABMAILUSA.COM

ਦਹਿਸ਼ਤਗਰਦਾਂ ’ਤੇ ਨੱਥ ਨਾ ਪਾਉਣ ਦੇ ਮਾਮਲੇ ’ਚ ਕੌਮਾਂਤਰੀ ਨਿਗਰਾਨ ਜਥੇਬੰਦੀ ਵੱਲੋਂ ਪਾਕਿਸਤਾਨ ’ਤੇ ਵਿੱਤੀ ਪਾਬੰਦੀਆਂ ਲਾਉਣ ਦਾ ਫ਼ੈਸਲਾ

February 23
22:13 2018

ਇਸਲਾਮਾਬਾਦ, 23 ਫਰਵਰੀ (ਪੰਜਾਬ ਮੇਲ)- ਦਹਿਸ਼ਤਗਰਦਾਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਾਉਣ ਅਤੇ ਉਸ ’ਤੇ ਨੱਥ ਨਾ ਪਾਉਣ ਦੇ ਮਾਮਲੇ ’ਚ ਕੌਮਾਂਤਰੀ ਨਿਗਰਾਨ ਜਥੇਬੰਦੀ ਨੇ ਪਾਕਿਸਤਾਨ ’ਤੇ ਵਿੱਤੀ ਪਾਬੰਦੀਆਂ ਲਾਉਣ ਦਾ ਫ਼ੈਸਲਾ ਲਿਆ ਹੈ। ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਦੀ ਪੈਰਿਸ ’ਚ ਵੀਰਵਾਰ ਨੂੰ ਹੋਈ ਬੈਠਕ ਦੌਰਾਨ ਪਾਕਿਸਤਾਨ ਨੂੰ ਕਾਲੀ ਸੂਚੀ ’ਚ ਪਾ ਦਿੱਤਾ ਗਿਆ। ਇਕ ਸਰਕਾਰੀ ਅਧਿਕਾਰੀ ਅਤੇ ਕੂਟਨੀਤਕ ਨੇ ਆਪਣਾ ਨਾਮ ਦੱਸਣ ਦੀ ਸ਼ਰਤ ’ਤੇ ਇਸ ਦਾ ਖ਼ੁਲਾਸਾ ਕੀਤਾ। ਇਸ ਤੋਂ ਪਹਿਲਾਂ ਪਾਕਿਸਤਾਨ ਤਿੰਨ ਸਾਲਾਂ ਲਈ 2015 ਤਕ ਵਿੱਤੀ ਪਾਬੰਦੀਆਂ ਦਾ ਸਾਹਮਣਾ ਕਰ ਚੁੱਕਿਆ ਹੈ। ਅਮਰੀਕਾ ਵੱਲੋਂ ਪਿਛਲੇ ਇਕ ਹਫ਼ਤੇ ਤੋਂ ਪਾਕਿਸਤਾਨ ਨੂੰ ਕਾਲੀ ਸੂਚੀ ’ਚ ਪਾਉਣ ਲਈ ਐਏਟੀਐਫ ਦੇ ਮੈਂਬਰਾਂ ਮੁਲਕਾਂ ਨੂੰ ਮਨਾਇਆ ਜਾ ਰਿਹਾ ਸੀ। ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਉਨ੍ਹਾਂ ਮੁਲਕਾਂ ਨੂੰ ਕਾਲੀ ਸੂਚੀ ’ਚ ਪਾਉਂਦੀ ਹੈ ਜਿਹੜੇ ਦਹਿਸ਼ਤਗਰਦਾਂ ਅਤੇ ਜਥੇਬੰਦੀਆਂ ਨੂੰ ਮਾਲੀ ਮੱਦਦ ਤੋਂ ਰੋਕਣ ਦੇ ਉਪਰਾਲੇ ਨਹੀਂ ਕਰਦੇ ਹਨ। ਕੌਮਾਂਤਰੀ ਜਥੇਬੰਦੀ ਦੇ ਇਸ ਫ਼ੈਸਲੇ ਨਾਲ ਪਾਕਿਸਤਾਨ ਦੇ ਅਰਥਚਾਰੇ ਨੂੰ ਵੱਡਾ ਧੱਕਾ ਲੱਗਣ ਦੇ ਨਾਲ ਨਾਲ ਅਮਰੀਕਾ ਨਾਲ ਰਿਸ਼ਤੇ ਹੋਰ ਵਿਗੜ ਸਕਦੇ ਹਨ। ਅਮਰੀਕੀ ਰਣਨੀਤੀ ਤਹਿਤ ਪਾਕਿਸਤਾਨ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਦਹਿਸ਼ਤਗਰਦਾਂ ਨਾਲ ਉਹ ਆਪਣੇ ਸਬੰਧਾਂ ਨੂੰ ਤੋੜ ਲਏ ਜਿਹੜੇ ਗੁਆਂਢੀ ਮੁਲਕਾਂ ਅਫ਼ਗਾਨਿਸਤਾਨ ਅਤੇ ਭਾਰਤ ’ਚ ਹਮਲਿਆਂ ਨੂੰ ਅੰਜਾਮ ਦੇ ਰਹੇ ਹਨ। ਸ਼ੁਰੂ ’ਚ ਇਹ ਰਿਪੋਰਟਾਂ ਆਈਆਂ ਸਨ ਕਿ ਪਾਕਿਸਤਾਨ ਨੂੰ ਸੂਚੀ ’ਚ ਰੱਖੇ ਜਾਣ ਤੋਂ ਪਹਿਲਾਂ ਉਸ ਨੂੰ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ ਜਿਸ ਨਾਲ ਉਸ ਦੇ ਬੈਂਕਿੰਗ ਅਤੇ ਵਿਦੇਸ਼ੀ ਨਿਵੇਸ਼ ਨੂੰ ਝਟਕਾ ਲੱਗ ਸਕਦਾ ਹੈ। ਉਂਜ ਪਾਕਿਸਤਾਨ ਨੇ ਸੂਚੀ ’ਚ ਰੱਖੇ ਜਾਣ ਤੋਂ ਬਚਣ ਲਈ ਆਖਰੀ ਪਲਾਂ ’ਚ ਦਹਿਸ਼ਤਗਰਦਾਂ ਨਾਲ ਜੁੜੀਆਂ ਕੁਝ ਖ਼ੈਰਾਤੀ ਸੰਸਥਾਵਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਸੀ। ਹਫ਼ਤੇ ਦੇ ਸ਼ੁਰੂ ’ਚ ਚੀਨ, ਤੁਰਕੀ ਅਤੇ ਖਾੜੀ ਸਹਿਯੋਗ ਪ੍ਰੀਸ਼ਦ (ਜੀਸੀਸੀ) ਵੱਲੋਂ ਅਮਰੀਕਾ ਦੀ ਅਗਵਾਈ ਹੇਠ ਚਲ ਰਹੀ ਮੁਹਿੰਮ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਵੀਰਵਾਰ ਨੂੰ ਦੋਹਾਂ ਨੇ ਆਪਣਾ ਵਿਰੋਧ ਵਾਪਸ ਲੈ ਲਿਆ। ਮੰਗਲਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜਾ ਆਸਿਫ਼ ਨੇ ਟਵੀਟ ਕਰਕੇ ਕਿਹਾ ਸੀ ਕਿ ਪਾਕਿਸਤਾਨ ਨੂੰ ਤਿੰਨ ਮਹੀਨਿਆਂ ਦੀ ਰਾਹਤ ਮਿਲ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article